Weather Updates: ਭਾਰਤ ਵਿੱਚ ਮੌਸਮ ਬਦਲਦਾ ਨਜ਼ਰ ਆ ਰਿਹਾ ਹੈ। ਪਹਾੜਾਂ 'ਚ ਹੋ ਰਹੀ ਬਰਫਬਾਰੀ ਹੁਣ ਰੁਕਣ ਦੇ ਸੰਕੇਤ ਦੇ ਰਹੀ ਹੈ, ਜਿਸ ਕਾਰਨ ਉੱਤਰੀ ਭਾਰਤ 'ਚ ਠੰਡ ਵੱਧ ਸਕਦੀ ਹੈ। ਇਸ ਦੇ ਨਾਲ ਹੀ ਉੜੀਸਾ ਸਮੇਤ ਤੱਟਵਰਤੀ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਉਧਰ ਦੇਸ਼ ਦੀ ਰਾਜਧਾਨੀ ਦਿੱਲੀ 'ਚ ਤੇਜ਼ ਹਵਾਵਾਂ ਕਾਰਨ ਜਿੱਥੇ ਪ੍ਰਦੂਸ਼ਣ 'ਚ ਭਾਰੀ ਕਮੀ ਆਈ ਹੈ, ਉਥੇ ਹੀ ਠੰਢ 'ਚ ਵੀ ਵਾਧਾ ਹੋਇਆ ਹੈ। ਸਿਸਟਮ ਆਫ ਏਅਰ ਕੁਆਲਿਟੀ ਐਂਡ ਵੇਦਰ ਫੋਰਕਾਸਟਿੰਗ ਐਂਡ ਰਿਸਰਚ ਦੇ ਮੁਤਾਬਕ, ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ (AQI) ਇਸ ਸਮੇਂ ਗਰੀਬ ਸ਼੍ਰੇਣੀ ਵਿੱਚ 293 ਹੈ।
15 ਦਸੰਬਰ ਤੋਂ ਬਾਅਦ ਦਿੱਲੀ ਸਮੇਤ ਉੱਤਰ ਭਾਰਤ ਵਿੱਚ ਵੀ ਸੀਤ ਲਹਿਰ ਦਾ ਪ੍ਰਕੋਪ ਸ਼ੁਰੂ ਹੋ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ 15 ਦਸੰਬਰ ਤੋਂ ਬਾਅਦ ਪਹਾੜੀ ਖੇਤਰਾਂ ਤੋਂ ਬਰਫੀਲੀਆਂ ਹਵਾਵਾਂ ਦਿੱਲੀ ਸਮੇਤ ਪੂਰੇ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਤੱਕ ਪਹੁੰਚ ਜਾਣਗੀਆਂ, ਜਿਸ ਕਾਰਨ ਠੰਢ ਵਧੇਗੀ।
ਜੰਮੂ-ਕਸ਼ਮੀਰ 'ਚ ਵਧੀ ਠੰਢ
ਜੰਮੂ-ਕਸ਼ਮੀਰ 'ਚ ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਦਰਜ ਹੋਣ ਨਾਲ ਠੰਢ 'ਚ ਵਾਧਾ ਹੋਇਆ ਹੈ। ਗੁਲਮਰਗ ਵਿੱਚ ਘੱਟੋ-ਘੱਟ ਤਾਪਮਾਨ 6.0 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਸ੍ਰੀਨਗਰ ਵਿੱਚ ਘੱਟੋ-ਘੱਟ 2.6 ਅਤੇ ਵੱਧ ਤੋਂ ਵੱਧ ਤਾਪਮਾਨ 12.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ 'ਚ ਵੀ ਤਾਪਮਾਨ ਇਸੇ ਤਰ੍ਹਾਂ ਹੀ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਠੰਢ ਬਣੀ ਰਹੇਗੀ।
ਹਿਮਾਚਲ ਵਿੱਚ ਮੌਸਮ ਰਹੇਗਾ ਸਾਫ਼
ਸੂਬੇ ਵਿੱਚ 14 ਦਸੰਬਰ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਤਾਪਮਾਨ ਵਧਣ ਨਾਲ ਲੋਕਾਂ ਨੂੰ ਠੰਢ ਤੋਂ ਰਾਹਤ ਮਿਲੇਗੀ। ਹਾਲਾਂਕਿ ਸੂਬੇ ਦੇ ਕਈ ਸ਼ਹਿਰਾਂ 'ਚ ਤਾਪਮਾਨ ਮਾਈਨਸ 'ਚ ਚੱਲ ਰਿਹਾ ਹੈ। ਵਿਗਿਆਨੀਆਂ ਦਾ ਕਹਿਣਾ ਹੈ ਕਿ ਰਾਜ ਦੇ ਕੁਝ ਹਿੱਸਿਆਂ ਵਿੱਚ ਔਸਤ ਤਾਪਮਾਨ 7 ਡਿਗਰੀ ਸੈਲਸੀਅਸ ਤੋਂ ਹੇਠਾਂ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਪੰਕਜ ਤ੍ਰਿਪਾਠੀ ਦੇ ਅਗਲੇ ਪ੍ਰੋਜੈਕਟ ਰਾਹੀਂ ਮਹਾਬੀਰ ਭੁੱਲਰ ਬਾਲੀਵੁੱਡ 'ਚ ਮੁੜ ਐਂਟਰੀ ਲਈ ਤਿਆਰ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/