![ABP Premium](https://cdn.abplive.com/imagebank/Premium-ad-Icon.png)
Weather Forecast Today, 29 January 2022: ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਜਾਰੀ ਸੀਤ ਲਹਿਰ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
Weather Forecast: ਦੇਸ਼ ਦੇ ਕਈ ਹਿੱਸਿਆਂ ਵਿੱਚ ਠੰਢ ਅਤੇ ਧੁੰਦ ਦਾ ਪ੍ਰਭਾਵ ਰਹੇਗਾ। ਕਈ ਥਾਵਾਂ 'ਤੇ ਮੀਂਹ ਪੈ ਸਕਦਾ ਹੈ।
![Weather Forecast Today, 29 January 2022: ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਜਾਰੀ ਸੀਤ ਲਹਿਰ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ Weather Updates From Delhi to Bihar and Jammu weather will change again the possibility of rain and snowfall from February 3 Weather Forecast Today, 29 January 2022: ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਜਾਰੀ ਸੀਤ ਲਹਿਰ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ](https://feeds.abplive.com/onecms/images/uploaded-images/2022/01/24/f873bde08b869be6eeea0708dbe94f1f_original.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਜਨਵਰੀ ਦੇ ਆਖਰੀ ਹਫਤੇ ਵੀ ਠੰਢ ਦਾ ਦੌਰ ਜਾਰੀ ਹੈ। ਉੱਤਰੀ ਭਾਰਤ 'ਚ ਹਿਮਾਚਲ ਪ੍ਰਦੇਸ਼ ਅਤੇ ਕਸ਼ਮੀਰ 'ਚ ਤਾਜ਼ਾ ਬਰਫਬਾਰੀ ਕਾਰਨ ਤਾਪਮਾਨ 'ਚ ਗਿਰਾਵਟ ਆਈ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਮੱਧ ਅਤੇ ਪੱਛਮੀ ਭਾਰਤ ਲਈ ਨਵਾਂ ਅਲਰਟ ਜਾਰੀ ਕੀਤਾ ਹੈ। ਅੱਜ ਤੋਂ ਦੇਸ਼ ਦੇ ਇਨ੍ਹਾਂ ਇਲਾਕਿਆਂ 'ਚ ਸੀਤ ਲਹਿਰ ਦਾ ਨਵਾਂ ਦੌਰ ਸ਼ੁਰੂ ਹੋਣ ਜਾ ਰਿਹਾ ਹੈ। ਇੱਥੇ ਨਾ ਸਿਰਫ਼ ਤਾਪਮਾਨ 'ਚ ਗਿਰਾਵਟ ਆਵੇਗੀ, ਸਗੋਂ 2 ਤੋਂ 4 ਫਰਵਰੀ ਦਰਮਿਆਨ ਮੀਂਹ ਵੀ ਪੈ ਸਕਦਾ ਹੈ।
ਮੌਸਮ ਵਿਭਾਗ ਮੁਤਾਬਕ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ 10-20 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲੇਗੀ। ਇਸ ਲਈ ਇਨ੍ਹਾਂ ਇਲਾਕਿਆਂ ਦਾ ਤਾਪਮਾਨ 2-4 ਡਿਗਰੀ ਸੈਲਸੀਅਸ ਹੇਠਾਂ ਆ ਸਕਦਾ ਹੈ। ਮੱਧ ਪ੍ਰਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਸੀਤ ਲਹਿਰ ਦੇ ਹਾਲਾਤ ਜਾਰੀ ਰਹਿਣਗੇ। ਇਸ ਤੋਂ ਇਲਾਵਾ ਛੱਤੀਸਗੜ੍ਹ ਅਤੇ ਵਿਦਰਭ ਵਿੱਚ ਵੀ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ।
ਫਿਲਹਾਲ ਕੋਈ ਰਾਹਤ ਨਹੀਂ
ਅਗਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਵੱਖ-ਵੱਖ ਥਾਵਾਂ 'ਤੇ ਸੀਤ ਲਹਿਰ ਜਾਰੀ ਰਹੇਗੀ। ਉੱਤਰ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ ਵਿੱਚ ਵੀ ਕੜਾਕੇ ਦੀ ਠੰਢ ਪੈਣ ਦੀ ਸੰਭਾਵਨਾ ਹੈ। ਬਿਹਾਰ 'ਚ ਵੀ ਫਿਲਹਾਲ ਲੋਕਾਂ ਨੂੰ ਠੰਢ ਤੋਂ ਰਾਹਤ ਨਹੀਂ ਮਿਲੇਗੀ। ਹਾਲਾਂਕਿ ਅਗਲੇ 24 ਘੰਟਿਆਂ ਬਾਅਦ ਪੂਰਬੀ ਰਾਜਸਥਾਨ ਦੇ ਲੋਕਾਂ ਨੂੰ ਠੰਢ ਤੋਂ ਰਾਹਤ ਮਿਲ ਸਕਦੀ ਹੈ।
ਪੰਜਾਬ ਦੇ ਮੌਸਮ ਦਾ ਹਾਲ
ਸੂਬਾ ਇਸ ਸਮੇਂ ਕੜਾਕੇ ਦੀ ਠੰਢ ਦੀ ਲਪੇਟ 'ਚ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਤੱਕ ਸਰਦੀ ਰਹੇਗੀ। ਇੰਨਾ ਹੀ ਨਹੀਂ ਆਉਣ ਵਾਲੇ 2-3 ਦਿਨਾਂ ਦੌਰਾਨ ਪੰਜਾਬ 'ਚ ਸੀਤ ਲਹਿਰ ਦੀ ਸੰਭਾਵਨਾ ਹੈ ਅਤੇ ਧੁੰਦ ਵੀ ਬਣੀ ਰਹੇਗੀ। ਅੱਜ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 20 ਅਤੇ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ।
ਇਹ ਵੀ ਪੜ੍ਹੋ: Kejriwal Vote Appeal: ਆਪਣੀ ਪਾਰਟੀ ਦੇ ਉਮੀਦਵਾਰਾਂ ਨੂੰ ਇਮਾਰਦਾਰ ਦੱਸ ਕੇਜਰੀਵਾਲ ਨੇ ਕੀਤੀ ਪੰਜਾਬੀਆਂ ਨੂੰ ਅਪੀਲ, ਮੰਗਿਆ ਇੱਕ ਮੌਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)