ਨਵੀਂ ਦਿੱਲੀ: ਮੌਸਮ ਵਿਭਾਗ ਨੇ 12 ਸਤੰਬਰ ਤੱਕ ਦੇਸ਼ ਦੇ ਕਈ ਰਾਜਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਜਿਨ੍ਹਾਂ ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਉਨ੍ਹਾਂ ਵਿੱਚ ਉੱਤਰ ਪ੍ਰਦੇਸ਼, ਉਤਰਾਖੰਡ, ਗੁਜਰਾਤ, ਮਹਾਰਾਸ਼ਟਰ, ਉੜੀਸਾ, ਕਰਨਾਟਕ, ਗੋਆ, ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਸ਼ਾਮਲ ਹਨ। ਇਸ ਤੋਂ ਇਲਾਵਾ 11 ਸਤੰਬਰ ਤੋਂ ਉੜੀਸਾ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਤੇ 12 ਸਤੰਬਰ ਤੋਂ ਛੱਤੀਸਗੜ੍ਹ, ਤੇਲੰਗਾਨਾ, ਪੱਛਮੀ ਬੰਗਾਲ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਭਾਰਤੀ ਮੌਸਮ ਵਿਭਾਗ ਨੇ 9-11 ਸਤੰਬਰ ਦੌਰਾਨ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਤੇ ਨਾਲ ਲੱਗਦੇ ਪੱਛਮੀ ਹਿਮਾਲਿਆਈ ਖੇਤਰ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। 8-12 ਸਤੰਬਰ ਦੌਰਾਨ, ਮੱਧ ਮਹਾਰਾਸ਼ਟਰ ਤੇ ਮਰਾਠਵਾੜਾ ਖੇਤਰ ਵਿੱਚ ਬਹੁਤ ਜ਼ਿਆਦਾ ਬਾਰਸ਼ ਹੋ ਸਕਦੀ ਹੈ। ਕੋਂਕਣ, ਗੋਆ, ਗੁਜਰਾਤ ਰਾਜ ਤੇ ਤੱਟਵਰਤੀ ਕਰਨਾਟਕ ਵਿੱਚ ਵੀ ਭਾਰੀ ਬਾਰਸ਼ ਦੀ ਸੰਭਾਵਨਾ ਹੈ।
ਦਿੱਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ
ਰਾਸ਼ਟਰੀ ਰਾਜਧਾਨੀ ਵਿੱਚ ਸ਼ੁੱਕਰਵਾਰ ਤੱਕ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ 10 ਤੋਂ 12 ਸਤੰਬਰ ਤੱਕ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਮੰਗਲਵਾਰ ਨੂੰ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਆਈਐਮਡੀ ਦੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਲੋਧੀ ਰੋਡ ਆਬਜ਼ਰਵੇਟਰੀ ਵਿੱਚ ਬੁੱਧਵਾਰ ਸਵੇਰੇ 8.30 ਵਜੇ ਤੱਕ ਪਿਛਲੇ 24 ਘੰਟਿਆਂ ਵਿੱਚ 3.2 ਮਿਲੀਮੀਟਰ, ਸਫਦਰਜੰਗ 5 ਮਿਲੀਮੀਟਰ, ਪਾਲਮ 0.8 ਮਿਲੀਮੀਟਰ ਮੀਂਹ ਪਿਆ, ਜਦੋਂ ਕਿ ਹੋਰ ਖੇਤਰਾਂ ਵਿੱਚ ਮੀਂਹ ਨਹੀਂ ਪਿਆ। ਪਹਿਲੇ ਦੋ ਦਿਨਾਂ ਵਿੱਚ ਭਾਰੀ ਮੀਂਹ ਪੈਣ ਤੋਂ ਬਾਅਦ, ਸ਼ਹਿਰ ਵਿੱਚ ਹੁਣ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਰਹੀ ਹੈ ਕਿਉਂਕਿ ਇਹ ਬਰਸਾਤ ਹੁਣ ਖ਼ਤਮ ਹੋਣ ਵਾਲੀ ਹੈ।
ਸਤੰਬਰ ਦੇ ਪਹਿਲੇ ਦੋ ਦਿਨਾਂ ਵਿੱਚ ਰਿਕਾਰਡ ਮੀਂਹ ਪਹਿਲਾਂ ਹੀ ਦਿੱਲੀ-ਐਨਸੀਆਰ ਦੇ ਮਹੀਨੇ ਲਈ ਆਮ ਬਾਰਸ਼ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਸਫਦਰਜੰਗ ਆਬਜ਼ਰਵੇਟਰੀ ਨੇ 1 ਸਤੰਬਰ ਨੂੰ ਸਵੇਰੇ 8.30 ਵਜੇ ਤੱਕ 112.1 ਮਿਲੀਮੀਟਰ ਮੀਂਹ ਦਰਜ ਕੀਤਾ, ਇਸ ਤੋਂ ਬਾਅਦ ਅਗਲੇ 24 ਘੰਟਿਆਂ ਵਿੱਚ 117.7 ਮਿਲੀਮੀਟਰ, ਕੁੱਲ 229.8 ਮਿਲੀਮੀਟਰ ਦਰਜ ਕੀਤੀ ਗਈ। ਸਫਦਰਜੰਗ ਵਿੱਚ ਸਤੰਬਰ ਮਹੀਨੇ ਆਮ ਤੌਰ ’ਤੇ ਵਰਖਾ 129.8 ਮਿਲੀਮੀਟਰ ਹੁੰਦੀ ਹੈ।
ਇਹ ਵੀ ਪੜ੍ਹੋ: Kangana Ranaut: ਬੰਬੇ ਹਾਈਕੋਰਟ ਤੋਂ ਕੰਗਨਾ ਰਣੌਤ ਨੂੰ ਝਟਕਾ, ਜਾਰੀ ਰਹੇਗਾ ਮਾਣਹਾਨੀ ਕੇਸ- ਜਾਣੋ ਪੂਰਾ ਮਾਮਲਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904