Today Weather 26 Nov 2021: ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਦੱਖਣੀ ਭਾਰਤ ਦੇ ਕਈ ਹਿੱਸਿਆਂ ਵਿੱਚ ਵੀਰਵਾਰ ਤੋਂ ਸੋਮਵਾਰ ਤੱਕ ਭਾਰੀ ਮੀਂਹ ਪੈ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਦੱਖਣੀ ਰਾਜਾਂ ਵਿੱਚ ਪਿਛਲੇ ਦੋ ਹਫ਼ਤਿਆਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ, ਜੋ ਚਾਰ ਦਿਨ ਹੋਰ ਜਾਰੀ ਰਹਿ ਸਕਦਾ ਹੈ। ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ 'ਚ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ, ਇਨ੍ਹਾਂ ਸੂਬਿਆਂ 'ਚ ਮੀਂਹ ਨਾਲ ਜੁੜੀਆਂ ਘਟਨਾਵਾਂ ਕਾਰਨ ਕਈ ਮੌਤਾਂ ਵੀ ਹੋਈਆਂ ਹਨ।
ਮੀਂਹ ਦੀ ਸੰਭਾਵਨਾ ਕਿੱਥੇ ਹੈ? ਮੌਸਮ ਵਿਭਾਗ ਮੁਤਾਬਕ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ 'ਚ 25 ਤੋਂ 29 ਨਵੰਬਰ ਦੌਰਾਨ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਦੱਖਣੀ ਤੱਟਵਰਤੀ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ, ਯਾਨਮ ਅਤੇ ਰਾਇਲਸੀਮਾ ਵਿੱਚ 26 ਅਤੇ 27 ਨਵੰਬਰ ਨੂੰ ਭਾਰੀ ਮੀਂਹ ਪੈ ਸਕਦਾ ਹੈ। ਇਸ ਦਾ ਮਤਲਬ ਹੈ ਕਿ ਅੱਜ ਯਾਨੀ 26 ਨਵੰਬਰ ਨੂੰ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਦੱਖਣੀ ਤੱਟਵਰਤੀ ਆਂਧਰਾ ਪ੍ਰਦੇਸ਼, ਯਾਨਮ ਅਤੇ ਰਾਇਲਸੀਮਾ ਵਿੱਚ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ।
ਤੇਜ਼ ਹਵਾ ਕਿੱਥੇ ਚੱਲੇਗੀ? ਮੌਸਮ ਵਿਭਾਗ ਦੇ ਅਨੁਸਾਰ, 25 ਅਤੇ 26 ਨਵੰਬਰ ਨੂੰ ਦੱਖਣ-ਪੱਛਮੀ ਬੰਗਾਲ ਦੀ ਖਾੜੀ, ਕੋਮੋਰਿਨ ਖੇਤਰ, ਮੰਨਾਰ ਦੀ ਖਾੜੀ ਅਤੇ ਦੱਖਣੀ ਤਾਮਿਲਨਾਡੂ ਦੇ ਤੱਟ 'ਤੇ ਤੇਜ਼ ਹਵਾਵਾਂ (40-50km/h ਤੋਂ 60km/h ਦੀ ਰਫ਼ਤਾਰ ਤੱਕ) ਚੱਲਣ ਦੀ ਸੰਭਾਵਨਾ ਹੈ। ਅੱਜ 26 ਨਵੰਬਰ ਹੈ, ਅਜਿਹੇ 'ਚ ਅੱਜ ਇਨ੍ਹਾਂ ਇਲਾਕਿਆਂ 'ਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮਛੇਰਿਆਂ ਨੂੰ ਇਨ੍ਹਾਂ ਖੇਤਰਾਂ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।
ਦਿੱਲੀ ਵਿੱਚ ਧੁੰਦ ਜਾਰੀ ਹੈ ਇਸ ਦੇ ਨਾਲ ਹੀ ਜੇਕਰ ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਇੱਥੇ ਧੁੰਦ ਹੈ, ਹਵਾ ਪ੍ਰਦੂਸ਼ਣ ਵਧਿਆ ਹੈ। ਇਹੀ ਸਥਿਤੀ ਅਗਲੇ ਦੋ ਦਿਨਾਂ ਤੱਕ ਜਾਰੀ ਰਹਿ ਸਕਦੀ ਹੈ। ਹਾਲਾਂਕਿ ਇਸ ਤੋਂ ਬਾਅਦ 27 ਨਵੰਬਰ ਤੋਂ ਇਸ 'ਚ ਮਾਮੂਲੀ ਸੁਧਾਰ ਹੋਣ ਦੀ ਉਮੀਦ ਹੈ। ਦਰਅਸਲ, 27 ਨਵੰਬਰ ਨੂੰ ਹਵਾ ਤੇਜ਼ ਹੋ ਸਕਦੀ ਹੈ, ਜਿਸ ਕਾਰਨ ਹਵਾ ਵਿੱਚੋਂ ਪ੍ਰਦੂਸ਼ਿਤ ਕਣ ਖਿੱਲਰ ਜਾਣਗੇ ਅਤੇ ਵਿਜ਼ੀਬਿਲਟੀ ਵੱਧ ਜਾਵੇਗੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ