ਪੜਚੋਲ ਕਰੋ

Weather Updates: ਗਰਮੀ ਨੇ ਤੜਿਆ 76 ਸਾਲਾਂ ਦਾ ਰਿਕਾਰਡ, ਅਪ੍ਰੈਲ ਤੋਂ ਪਹਿਲਾਂ ਹੀ ਤਾਪਮਾਨ 40.1 ਡਿਗਰੀ

ਵਿਭਾਗ ਅਨੁਸਾਰ ਮੈਦਾਨੀ ਇਲਾਕਿਆਂ 'ਚ ਜਦੋਂ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਜ਼ਿਆਦਾ ਹੋਵੇ ਤੇ ਆਮ ਨਾਲੋਂ ਘੱਟੋ-ਘੱਟ 4.5 ਡਿਗਰੀ ਸੈਲਸੀਅਸ ਹੋਵੇ ਤਾਂ ਇਸ ਨੂੰ 'ਲੂ' ਐਲਾਨ ਦਿੱਤਾ ਜਾਂਦਾ ਹੈ।

ਨਵੀਂ ਦਿੱਲੀ: ਮੌਸਮ 'ਚ ਹੋਈ ਤਬਦੀਲੀ ਕਾਰਨ ਗਰਮੀ ਰੋਜ਼ਾਨਾ ਨਵੇਂ ਰਿਕਾਰਡ ਬਣਾ ਰਹੀ ਹੈ। ਉੱਤਰ ਭਾਰਤ 'ਚ ਤਾਪਮਾਨ ਤੇਜ਼ੀ ਨਾਲ ਵੱਧਣਾ ਸ਼ੁਰੂ ਹੋ ਗਿਆ ਹੈ। ਦਿੱਲੀ ਦੀ ਗਰਮੀ ਨੇ 76 ਸਾਲ ਪੁਰਾਣਾ ਰਿਕਾਰਡ ਤੋੜ ਦਿੱਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਅਨੁਸਾਰ ਕਈ ਸੂਬਿਆਂ 'ਚ ਲੂ ਚੱਲਣ ਦੀ ਸੰਭਾਵਨਾ ਹੈ। ਹਾਲਾਂਕਿ ਪਹਾੜੀ ਇਲਾਕਿਆਂ 'ਚ ਬਰਫ਼ਬਾਰੀ ਦਾ ਅਸਰ ਉੱਤਰੀ ਮੈਦਾਨੀ ਸੂਬਿਆਂ 'ਚ ਨਜ਼ਰ ਆ ਸਕਦਾ ਹੈ।

ਦਿੱਲੀ '76 ਸਾਲ ਦਾ ਰਿਕਾਰਡ ਟੁੱਟਿਆ

ਦਿੱਲੀ 'ਚ ਹੋਲੀ ਵਾਲੇ ਦਿਨ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਪਿਛਲੇ 76 ਸਾਲਾਂ 'ਚ ਮਾਰਚ ਵਿੱਚ ਸਭ ਤੋਂ ਵੱਧ ਹੈ। ਮੌਸਮ ਵਿਭਾਗ ਦੇ ਖੇਤਰੀ ਭਵਿੱਖਬਾਣੀ ਕੇਂਦਰ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਨੇ ਦੱਸਿਆ ਕਿ ਸੋਮਵਾਰ ਨੂੰ ਦਿੱਲੀ 'ਚ ਵੱਧ ਤੋਂ ਵੱਧ ਤਾਪਮਾਨ 40.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 8 ਡਿਗਰੀ ਵੱਧ ਹੈ।

ਵਿਭਾਗ ਅਨੁਸਾਰ ਮੈਦਾਨੀ ਇਲਾਕਿਆਂ 'ਚ ਜਦੋਂ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਜ਼ਿਆਦਾ ਹੋਵੇ ਤੇ ਆਮ ਨਾਲੋਂ ਘੱਟੋ-ਘੱਟ 4.5 ਡਿਗਰੀ ਸੈਲਸੀਅਸ ਹੋਵੇ ਤਾਂ ਇਸ ਨੂੰ 'ਲੂ' ਐਲਾਨ ਦਿੱਤਾ ਜਾਂਦਾ ਹੈ। ਉੱਥੇ ਹੀ ਆਮ ਤਾਪਮਾਨ 6.5 ਡਿਗਰੀ ਸੈਲਸੀਅਸ ਤੋਂ ਉੱਪਰ ਹੋਣ 'ਤੇ 'ਗੰਭੀਰ ਲੂ' ਦਾ ਐਲਾਨ ਕੀਤਾ ਜਾਂਦਾ ਹੈ।

ਸ੍ਰੀਵਾਸਤਵ ਨੇ ਕਿਹਾ, "31 ਮਾਰਚ 1945 ਤੋਂ ਬਾਅਦ ਇਹ ਮਾਰਚ ਦਾ ਸਭ ਤੋਂ ਗਰਮ ਦਿਨ ਸੀ, ਜਦੋਂ ਰਾਸ਼ਟਰੀ ਰਾਜਧਾਨੀ 'ਚ ਵੱਧ ਤੋਂ ਵੱਧ ਤਾਪਮਾਨ 40.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।" ਵਿਭਾਗ ਅਨੁਸਾਰ ਦਿੱਲੀ ਦੇ ਨਜਫ਼ਗੜ੍ਹ 'ਚ ਵੱਧ ਤੋਂ ਵੱਧ ਤਾਪਮਾਨ 41.8 ਡਿਗਰੀ ਸੈਲਸੀਅਸ, ਨਰੇਲਾ '41.7 ਡਿਗਰੀ ਸੈਲਸੀਅਸ, ਪੀਤਮਪੁਰਾ ਵਿੱਚ 41.6 ਡਿਗਰੀ ਅਤੇ ਪੂਸਾ '41.5 ਡਿਗਰੀ ਸੈਲਸੀਅਸ ਰਿਹਾ। ਸ਼ਹਿਰ ਦਾ ਘੱਟੋ-ਘੱਟ ਤਾਪਮਾਨ 20.6 ਡਿਗਰੀ ਸੈਲਸੀਅਸ ਆਮ ਨਾਲੋਂ 3 ਡਿਗਰੀ ਸੈਲਸੀਅਸ ਵੱਧ ਰਿਹਾ।

ਦੇਸ਼ ਦੇ ਹਿਮਾਲਿਆਈ ਖੇਤਰਾਂ 'ਚ ਪੈਦਾ ਹੋਈ ਪੱਛਮੀ ਗੜਬੜੀ ਨੇ ਹੁਣ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਤੋਂ ਪੂਰਬੀ ਦਿਸ਼ਾ ਦਾ ਰੁੱਖ ਕਰ ਲਿਆ ਹੈ। ਉੱਥੇ ਹੀ ਮਹਾਰਾਸ਼ਟਰ 'ਚ ਚੱਕਰਵਾਤੀ ਤੂਫ਼ਾਨ ਦੀ ਸਥਿਤੀ ਬਣੀ ਹੋਈ ਹੈ।

ਅਗਲੇ 24 ਘੰਟੇ 'ਚ ਮੌਸਮ ਕਿਵੇਂ ਰਹੇਗਾ

ਸਕਾਈਮੇਟ ਵੈਦਰ ਦੀ ਰਿਪੋਰਟ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਉੜੀਸਾ, ਪੱਛਮੀ ਬੰਗਾਲ, ਰਾਜਸਥਾਨ ਅਤੇ ਗੁਜਰਾਤ 'ਚ ਗਰਮ ਹਵਾਵਾਂ ਦਾ ਕਹਿਰ ਜਾਰੀ ਰਹੇਗਾ। ਇੰਨਾ ਹੀ ਨਹੀਂ, ਮੈਦਾਨੀ ਇਲਾਕਿਆਂ ਵਾਲੇ ਸੂਬਿਆਂ 'ਚ ਵੀ ਤਾਪਮਾਨ 'ਚ ਵਾਧਾ ਦਰਜ ਕੀਤਾ ਜਾ ਸਕਦਾ ਹੈ। ਨਾਲ ਹੀ ਅੱਜ ਤੋਂ ਉੱਤਰੀ ਮੈਦਾਨੀ ਇਲਾਕਿਆਂ 'ਚ ਧੂੜ ਭਰੀਆਂ ਤੇਜ਼ ਹਵਾਵਾਂ ਚੱਲਣ ਦਾ ਸਿਲਸਿਲਾ ਸ਼ੁਰੂ ਹੋਵੇਗਾ। ਹਾਲਾਂਕਿ ਕੇਰਲ ਤੇ ਤਾਮਿਲਨਾਡੂ ਦੇ ਕੁਝ ਇਲਾਕਿਆਂ 'ਚ ਮੀਂਹ ਵੀ ਪੈ ਸਕਦਾ ਹੈ।

ਇਹ ਵੀ ਪੜ੍ਹੋ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ

Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ

2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ

Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...

Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।

Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...

Embed widget