Punjab Weather Updates : ਪੰਜਾਬ 'ਚ ਅੱਜ ਮੌਸਮ ਸਾਫ਼ ਰਹਿਣ ਵਾਲਾ ਹੈ। ਦਿਨ ਵੇਲੇ ਧੁੱਪ ਨਿਕਲਣ ਕਾਰਨ ਸਰਦੀ ਵੀ ਘਟ ਗਈ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਹੁਣ ਅਗਲੇ ਕੁਝ ਦਿਨਾਂ ਤੱਕ ਮੌਸਮ ਅਜਿਹਾ ਹੀ ਰਹਿਣ ਵਾਲਾ ਹੈ। ਦੂਜੇ ਪਾਸੇ, ਸਰਗਰਮ ਪੱਛਮੀ ਗੜਬੜ ਦੇ ਕਾਰਨ,  ਅੱਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਰਹਿਣ ਦਾ ਅਨੁਮਾਨ ਹੈ।


ਉੱਤਰੀ ਭਾਰਤ ਦੇ ਜ਼ਿਆਦਾਤਰ ਰਾਜਾਂ ਵਿੱਚ ਹੁਣ ਠੰਢ ਦਾ ਪ੍ਰਭਾਵ ਘੱਟ ਹੁੰਦਾ ਨਜ਼ਰ ਆ ਰਿਹਾ ਹੈ। ਧੁੱਪ ਨਿਕਲਣ ਨਾਲ ਘੱਟੋ-ਘੱਟ ਤਾਪਮਾਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਹਾਲਾਂਕਿ ਮੌਸਮ ਵਿਭਾਗ ਨੇ ਹੁਣ ਕਈ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਮੁਤਾਬਕ ਅਗਲੇ ਚਾਰ ਤੋਂ ਪੰਜ ਦਿਨਾਂ 'ਚ ਤਾਮਿਲਨਾਡੂ, ਕੇਰਲ 'ਚ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਪੱਛਮੀ ਗੜਬੜੀ ਕਾਰਨ ਜੰਮੂ-ਕਸ਼ਮੀਰ, ਲੱਦਾਖ 'ਚ ਵੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ।


ਦਿੱਲੀ- ਰਾਜਧਾਨੀ ਦਿੱਲੀ 'ਚ ਇਨ੍ਹੀਂ ਦਿਨੀਂ ਲੋਕ ਧੁੱਪ ਦਾ ਆਨੰਦ ਲੈਂਦੇ ਨਜ਼ਰ ਆ ਰਹੇ ਹਨ। ਸ਼ੁੱਕਰਵਾਰ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਸਵੇਰੇ ਧੁੰਦ ਛਾਈ ਰਹੇਗੀ ਪਰ ਦਿਨ ਵਿੱਚ ਮੌਸਮ ਸਾਫ਼ ਹੋਵੇਗਾ ਅਤੇ ਸੂਰਜ ਨਿਕਲੇਗਾ। ਅਗਲੇ ਕੁਝ ਦਿਨਾਂ ਤੱਕ ਦਿੱਲੀ ਵਿੱਚ ਵੀ ਅਜਿਹਾ ਹੀ ਮੌਸਮ ਦੇਖਣ ਨੂੰ ਮਿਲੇਗਾ।


ਜੰਮੂ-ਕਸ਼ਮੀਰ ਦੇ ਕਸ਼ਮੀਰ ਡਿਵੀਜ਼ਨ ਵਿੱਚ ਅੱਜ ਵੀ ਮੀਂਹ ਅਤੇ ਬਰਫ਼ਬਾਰੀ ਜਾਰੀ ਰਹੇਗੀ। ਜੰਮੂ ਡਿਵੀਜ਼ਨ ਵਿੱਚ ਵੀ ਅੱਜ ਤੋਂ ਬੱਦਲ ਛਾਏ ਰਹਿਣਗੇ। ਇਸ ਦੌਰਾਨ ਉੱਤਰਾਖੰਡ ਵਿੱਚ ਪਿਛਲੇ ਮੰਗਲਵਾਰ ਨੂੰ ਉਚਾਈ ਵਾਲੇ ਇਲਾਕਿਆਂ ਵਿੱਚ ਬਰਫ਼ਬਾਰੀ ਹੋਈ ਹੈ। ਜਿਸ ਤੋਂ ਬਾਅਦ ਕਈ ਹਿੱਸਿਆਂ 'ਚ ਬਾਰਿਸ਼ ਵੀ ਦਰਜ ਕੀਤੀ ਗਈ। ਇਸ ਦੇ ਨਾਲ ਹੀ ਮੌਸਮ ਵਿਭਾਗ ਤੋਂ ਹਾਸਲ ਜਾਣਕਾਰੀ ਮੁਤਾਬਕ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾਵੇਗਾ। ਦੂਜੇ ਪਾਸੇ ਅਗਲੇ ਤਿੰਨ-ਚਾਰ ਦਿਨਾਂ ਵਿੱਚ ਇੱਕ ਵਾਰ ਫਿਰ ਤੋਂ ਬਾਰਿਸ਼ ਦੇਖਣ ਨੂੰ ਮਿਲ ਸਕਦੀ ਹੈ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904