Weather Updates: ਦੇਸ਼ 'ਚ ਇੱਕ ਵਾਰ ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਅਗਲੇ ਦੋ ਦਿਨਾਂ ਕਈ ਸੂਬਿਆਂ 'ਚ ਮੀਂਹ ਦੀ ਸੰਭਾਵਨਾ
All India Weather Update: ਆਉਣ ਵਾਲੇ ਦਿਨਾਂ ਵਿੱਚ ਇੱਕ ਵਾਰ ਫਿਰ ਉੱਤਰ ਪ੍ਰਦੇਸ਼, ਰਾਜਸਥਾਨ, ਦਿੱਲੀ ਅਤੇ ਹਰਿਆਣਾ ਸਮੇਤ ਕਈ ਸੂਬਿਆਂ ਵਿੱਚ ਤਾਪਮਾਨ 'ਚ ਗਿਰਾਵਟ ਨਾਲ ਕੜਾਕੇ ਦੀ ਠੰਢ ਪੈਣ ਦੀ ਸੰਭਾਵਨਾ ਹੈ।
Weather Update: ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਕਈ ਸੂਬਿਆਂ ਵਿੱਚ ਸੋਮਵਾਰ ਨੂੰ ਵੀ ਧੁੱਪ ਨਿਕਲੀ ਜਿਸ ਕਾਰਨ ਲੋਕਾਂ ਨੂੰ ਠੰਢ ਤੋਂ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਮੌਸਮ ਸਾਫ਼ ਹੋਣ ਕਾਰਨ ਸੂਬਿਆਂ ਦੇ ਤਾਪਮਾਨ ਵਿੱਚ ਵੀ ਵਾਧਾ ਹੋਇਆ ਹੈ। ਆਈਐਮਡੀ ਮੁਤਾਬਕ ਰਾਜਧਾਨੀ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ ਸੋਮਵਾਰ ਨੂੰ ਆਮ ਨਾਲੋਂ ਤਿੰਨ ਵੱਧ ਯਾਨੀ 26.1 ਸੀ, ਜਦੋਂ ਕਿ ਘੱਟੋ ਘੱਟ ਤਾਪਮਾਨ 8.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਹਵਾ ਵੀ ਤੇਜ਼ ਨਹੀਂ ਸੀ ਅਤੇ ਹਵਾਵਾਂ ਵਿੱਚ ਨਮੀ ਦਾ ਪੱਧਰ 97% ਤੱਕ ਰਿਹਾ।
ਸੋਮਵਾਰ ਨੂੰ ਰਾਜਧਾਨੀ ਦੀ ਸਵੇਰ ਬੇਸ਼ੱਕ ਹਲਕੀ ਧੁੰਦ ਨਾਲ ਸ਼ੁਰੂ ਹੋਈ ਪਰ ਦਿਨ ਭਰ ਧੁੱਪ ਨਿਕਲਣ ਕਾਰਨ ਲੋਕਾਂ ਨੇ ਕਾਫੀ ਰਾਹਤ ਮਹਿਸੂਸ ਕੀਤੀ। ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਇੱਕ ਵਾਰ ਫਿਰ ਮੌਸਮ ਕਰਵਟ ਲੈ ਸਕਦਾ ਹੈ। ਦਰਅਸਲ, ਅੰਦਾਜ਼ੇ ਮੁਤਾਬਕ ਦਿੱਲੀ 'ਚ ਦਿਨ ਭਰ ਬੱਦਲ ਛਾਏ ਰਹਿ ਸਕਦੇ ਹਨ। ਇਸ ਦੇ ਨਾਲ ਹੀ ਰਾਤ ਤੱਕ ਕੁਝ ਇਲਾਕਿਆਂ 'ਚ ਮੀਂਹ ਵੀ ਪੈ ਸਕਦਾ ਹੈ। ਵਿਭਾਗ ਨੇ ਕਿਹਾ ਕਿ ਬੁੱਧਵਾਰ ਨੂੰ ਇੱਥੇ ਤੇਜ਼ ਹਵਾਵਾਂ ਚੱਲਣ ਕਾਰਨ ਠੰਢ 'ਚ ਥੋੜ੍ਹਾ ਵਾਧਾ ਹੋ ਸਕਦਾ ਹੈ।
ਕਈ ਸੂਬਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ
ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਇੱਕ ਵਾਰ ਫਿਰ ਉੱਤਰ ਪ੍ਰਦੇਸ਼, ਰਾਜਸਥਾਨ, ਦਿੱਲੀ, ਪੰਜਾਬ ਅਤੇ ਹਰਿਆਣਾ ਸਮੇਤ ਕਈ ਸੂਬਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਨਾਲ ਕੜਾਕੇ ਦੀ ਠੰਢ ਪੈਣ ਦੀ ਸੰਭਾਵਨਾ ਹੈ। ਯੂਪੀ ਵਿੱਚ ਆਉਣ ਵਾਲੇ ਦੋ ਦਿਨ ਲੋਕਾਂ ਲਈ ਬਹੁਤ ਔਖੇ ਹੋ ਸਕਦੇ ਹਨ ਕਿਉਂਕਿ ਮੌਸਮ ਦੀ ਭਵਿੱਖਬਾਣੀ ਮੁਤਾਬਕ ਇੱਥੇ ਦੋ ਦਿਨ ਠੰਢ ਪੈ ਸਕਦੀ ਹੈ। ਇਸ ਦੇ ਨਾਲ ਹੀ ਭਲਕੇ ਪੰਜਾਬ ਅਤੇ ਬਿਹਾਰ ਵਿੱਚ ਵੀ ਠੰਢ ਵਧਣ ਵਾਲੀ ਹੈ।
ਕਸ਼ਮੀਰ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ ਪਰ ਜ਼ਿਆਦਾਤਰ ਹਿੱਸਿਆਂ ਵਿੱਚ ਲੋਕਾਂ ਨੂੰ ਠੰਢ ਤੋਂ ਕੁਝ ਰਾਹਤ ਮਿਲ ਸਕਦੀ ਹੈ। ਹਾਲਾਂਕਿ, ਕੁਝ ਖੇਤਰਾਂ ਵਿੱਚ ਮੀਂਹ ਅਤੇ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ।
ਇਹ ਵੀ ਪੜ੍ਹੋ: Arunachal 'ਚ Avalanche ਤੂਫਾਨ ਕਾਰਨ 7 ਫੌਜੀ ਲਾਪਤਾ, ਬਚਾਅ ਕਾਰਜ ਜਾਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin