ਨਵੀਂ ਦਿੱਲੀ: ਭਾਰਤੀ ਮੌਸਮ ਵਿਭਾਗ ਨੇ ਸੰਭਾਵਨਾ ਜ਼ਾਹਰ ਕੀਤੀ ਹੈ ਕਿ ਪੱਛਮੀ ਹਿਮਾਲਿਆਈ ਖੇਤਰ ਵਿੱਚ ਇਸ ਹਫਤੇ 27 ਅਪ੍ਰੈਲ ਤੋਂ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਜੰਮੂ, ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਬਾਰਸ਼, ਬਰਫਬਾਰੀ ਤੇ ਗਰਜ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਇੱਕ ਘੱਟ ਦਬਾਅ ਵਾਲਾ ਖੇਤਰ ਮਰਾਠਵਾੜਾ ਤੋਂ ਦੱਖਣੀ-ਪੂਰਬੀ ਤਾਮਿਲਨਾਡੂ ਤੱਕ ਉੱਤਰੀ ਅੰਦਰੂਨੀ ਕਰਨਾਟਕ, ਤੇਲੰਗਾਨਾ ਤੇ ਰਾਇਲਸੀਮਾ ਵਿੱਚ ਬਣ ਰਿਹਾ ਹੈ। ਇਸ ਦੇ ਪ੍ਰਭਾਵ ਕਰਕੇ ਆਉਣ ਵਾਲੇ 4-5 ਦਿਨਾਂ ਤੱਕ ਕੇਰਲਾ, ਮਹਾਰਾਸ਼ਟਰ ਤੇ ਦੱਖਣੀ ਭਾਰਤ ਦੇ ਪ੍ਰਾਇਦੀਪ ਖੇਤਰ ਵਿੱਚ ਬਾਰਸ਼ ਜਾਂ ਹਨੇਰੀ ਆ ਸਕਦੀ ਹੈ।
ਕੇਰਲ ਦੇ ਉੱਤਰੀ ਹਿੱਸੇ ਤੇ ਕਰਨਾਟਕ ਦੇ ਅੰਦਰੂਨੀ ਹਿੱਸਿਆਂ ਵਿਚ 28 ਤੇ 29 ਅਪ੍ਰੈਲ ਨੂੰ ਭਾਰੀ ਬਾਰਸ਼ ਹੋ ਸਕਦੀ ਹੈ। ਨਾਲ ਹੀ ਪੰਜਾਬ, ਹਰਿਆਣਾ, ਦਿੱਲੀ ਤੇ ਰਾਜਸਥਾਨ ਵਿਚ 20 ਤੋਂ 30 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।
ਕੀ ਹੈ ਮੌਨਸੂਨ ਦਾ ਹਾਲ
ਬਿਹਾਰ ਵਿੱਚ ਮੌਸਮ ਦੀ ਖ਼ਬਰ ਕਿਸਾਨਾਂ ਲਈ ਚੰਗੀ ਹੈ। ਇੱਥੇ ਮੌਨਸੂਨ ਸਮੇਂ ਸਿਰ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਮੌਨਸੂਨ ਜੂਨ ਦੇ ਅੱਧ ਤਕ ਬਿਹਾਰ ਵਿਚ ਦਸਤਕ ਦੇਵੇਗਾ। ਇਸ ਸਮੇਂ ਬਿਹਾਰ ਦੇ ਬਹੁਤੇ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਦੇ ਨੇੜੇ ਹੈ। ਨਾਲ ਹੀ ਆਉਣ ਵਾਲੇ ਸਮੇਂ ਵਿੱਚ ਕਈ ਜ਼ਿਲ੍ਹਿਆਂ ਵਿੱਚ ਤੂਫਾਨ ਦੇ ਨਾਲ ਬਾਰਸ਼ ਹੋਣ ਦੀ ਸੰਭਾਵਨਾ ਹੈ।
ਉਧਰ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਬੰਗਾਲ, ਓਡੀਸ਼ਾ, ਮੱਧ ਪ੍ਰਦੇਸ਼, ਗੁਜਰਾਤ, ਪੰਜਾਬ ਤੇ ਦਿੱਲੀ ਵਿੱਚ ਮੌਸ ਖੁਸ਼ਕ ਰਹੇਗਾ, ਜਿਸ ਕਾਰਨ ਗਰਮੀ ਹੋਰ ਵੀ ਵਧੇਰੇ ਮਹਿਸੂਸ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ: Second Wave of Corona: ਕੋਰੋਨਾ ਦੀ ਦੂਜੀ ਲਹਿਰ ਲਈ ਚੋਣ ਕਮਿਸ਼ਨ ਜ਼ਿੰਮੇਵਾਰ!ਹਾਈਕੋਰਟ ਨੇ ਕਿਹਾ, ਦਰਜ ਹੋਵੇ ਕਤਲ ਕੇਸ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin