ਪੜਚੋਲ ਕਰੋ

ਕਿਸਾਨਾਂ 'ਤੇ ਮੁੜ ਡਿੱਗਿਆ ਫਿਕਰਾਂ ਦਾ ਪਹਾੜ, ਆੜ੍ਹਤੀਆਂ ਵੱਲੋਂ ਬਾਈਕਾਟ ਦਾ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਤਿੰਨ ਮਈ ਤੱਕ ਲੌਕਡਾਊਨ ਵਧਾਉਣ ਦੇ ਨਾਲ ਹੀ ਕਿਸਾਨਾਂ ਨੂੰ ਖਾਸ ਰਾਹਤ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਹ ਜ਼ਿੰਮੇਵਾਰੀ ਰਾਜ ਸਰਕਾਰਾਂ ਸਿਰ ਸੁੱਟੀ ਹੈ। ਪੰਜਾਬ ਵਿੱਚ 15 ਅਪਰੈਲ ਤੋਂ ਕਣਕ ਦੀ ਖਰੀਦ ਹੋਏਗੀ। ਪੰਜਾਬ ਸਰਕਾਰ ਨੇ ਕਣਕ ਦਾ ਦਾਣਾ-ਦਾਣਾ ਖਰਦੀਣ ਦਾ ਦਾਅਵਾ ਕੀਤਾ ਹੈ ਪਰ ਇਸ ਦੇ ਬਾਵਜੂਦ ਕਈ ਗੱਲਾਂ ਕਿਸਾਨਾਂ ਦੇ ਫਿਕਰ ਵਧਾ ਰਹੀਆਂ ਹਨ।

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਤਿੰਨ ਮਈ ਤੱਕ ਲੌਕਡਾਊਨ ਵਧਾਉਣ ਦੇ ਨਾਲ ਹੀ ਕਿਸਾਨਾਂ ਨੂੰ ਖਾਸ ਰਾਹਤ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਹ ਜ਼ਿੰਮੇਵਾਰੀ ਰਾਜ ਸਰਕਾਰਾਂ ਸਿਰ ਸੁੱਟੀ ਹੈ। ਪੰਜਾਬ ਵਿੱਚ 15 ਅਪਰੈਲ ਤੋਂ ਕਣਕ ਦੀ ਖਰੀਦ ਹੋਏਗੀ। ਪੰਜਾਬ ਸਰਕਾਰ ਨੇ ਕਣਕ ਦਾ ਦਾਣਾ-ਦਾਣਾ ਖਰਦੀਣ ਦਾ ਦਾਅਵਾ ਕੀਤਾ ਹੈ ਪਰ ਇਸ ਦੇ ਬਾਵਜੂਦ ਕਈ ਗੱਲਾਂ ਕਿਸਾਨਾਂ ਦੇ ਫਿਕਰ ਵਧਾ ਰਹੀਆਂ ਹਨ। ਸਭ ਤੋਂ ਪਹਿਲਾਂ ਆੜ੍ਹਤੀਆਂ ਹੀ ਸਰਕਾਰ ਦੇ ਪ੍ਰਬੰਧਾਂ ਤੋਂ ਖੁਸ਼ ਨਹੀਂ ਹਨ। ਆੜ੍ਹਤੀਆਂ ਦੇ ਇੱਕ ਧੜੇ ਨੇ ਕਣਕ ਦੀ ਖਰੀਦ ਦੇ ਬਾਈਕਾਟ ਦਾ ਐਲਾਨ ਕਰ ਦਿੱਤਾ ਹੈ। ਆੜ੍ਹਤੀਆ ਸੰਘਰਸ਼ ਕਮੇਟੀ ਦੇ ਚੇਅਰਮੈਨ ਪਿੱਪਲ ਸਿੰਘ ਨੇ ਕਿਹਾ ਹੈ ਕਿ ਸੰਘਰਸ਼ ਕਮੇਟੀ ਨੇ ਆਪਣੀਆਂ ਤਿੰਨ ਮੁੱਖ ਮੰਗਾਂ ਵਾਲਾ ਮੰਗ ਪੱਤਰ ਮੁੱਖ ਮੰਤਰੀ ਨੂੰ ਭੇਜਿਆ ਸੀ। ਪੱਤਰ ਵਿੱਚ ਆੜ੍ਹਤੀਆਂ ਦੀ ਪਿਛਲੀ ਆੜ੍ਹਤ ਜਾਰੀ ਕਰਨ, ਕਿਸਾਨਾਂ ਨੂੰ ਦਿੱਤੇ ਜਾਂਦੇ ਐਡਵਾਂਸ ਪੈਸਿਆਂ ਦਾ ਹਿਸਾਬ ਕਰਕੇ ਬਾਕੀ ਰਕਮ ਦੀ ਅਦਾਇਗੀ ਕਰਨ ਤੇ ਮੰਡੀ ਮਜ਼ਦੂਰਾਂ ਦਾ ਬੀਮਾ ਕਰਨ ਦੀ ਮੰਗ ਰੱਖੀ ਗਈ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੰਗਾਂ ਵੱਲ਼ ਧਿਆਨ ਨਹੀਂ ਦਿੱਤਾ। ਇਸ ਲਈ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਸੰਘਰਸ਼ ਕਮੇਟੀ ਨੇ ਕਣਕ ਦੀ ਸਰਕਾਰੀ ਖਰੀਦ ਦਾ ਬਾਈਕਾਟ ਕਰਨ ਦਾ ਫ਼ੈਸਲਾ ਲਿਆ ਹੈ। ਪਿੱਪਲ ਸਿੰਘ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਆੜ੍ਹਤੀਆਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ। ਉਨ੍ਹਾਂ ਨੇ ਕਿਸਾਨਾਂ ਤੇ ਆੜ੍ਹਤੀਆਂ ਦਾ ਲੈਣ-ਦੇਣ ਆਪਸ ਵਿੱਚ ਪਹਿਲਾਂ ਵਾਂਗ ਜਾਰੀ ਰੱਖਣ ਦਾ ਫ਼ੈਸਲਾ ਲਿਆ ਹੈ ਪਰ ਪੰਜਾਬ ਸਰਕਾਰ ਆੜ੍ਹਤੀਆਂ ਨੂੰ ਤਬਾਹ ਕਰਨਾ ਚਾਹੁੰਦੀ ਹੈ। ਇਹ ਵੱਡੀਆਂ ਕੰਪਨੀਆਂ ਨਾਲ ਰਲ ਕੇ ਪੰਜਾਬ ਦਾ ਮੰਡੀ ਸਿਸਟਮ ਤੋੜ ਕੇ ਆੜ੍ਹਤੀਆਂ ਨੂੰ ਇਸ ਕੰਮ ਵਿਚੋਂ ਬਾਹਰ ਕੱਢਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਇਹ ਬਾਈਕਾਟ 20 ਅਪਰੈਲ ਤਕ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਪਰ ਜੇ ਪੰਜਾਬ ਸਰਕਾਰ ਨੇ ਮਸਲਾ ਹੱਲ ਨਾ ਕੀਤਾ ਤਾਂ ਕਮੇਟੀ ਇਸ ’ਤੇ ਦੁਬਾਰਾ ਵਿਚਾਰ ਕਰੇਗੀ। ਇਸ ਮੌਕੇ ਜਲੰਧਰ, ਹੁਸ਼ਿਆਰਪੁਰ, ਤਰਨ ਤਾਰਨ, ਮੁਕਤਸਰ, ਬਠਿੰਡਾ, ਫ਼ਰੀਦਕੋਟ, ਮੋਗਾ ਤੇ ਲੁਧਿਆਣਾ ਜ਼ਿਲ੍ਹੇ ਦੀਆਂ ਕਈ ਮੰਡੀਆਂ ਨੇ ਬਾਈਕਾਟ ਦੇ ਮਤੇ ਵੀ ਪਾਸ ਕਰ ਦਿੱਤੇ ਹਨ ਤੇ ਬਾਕੀ ਜ਼ਿਲ੍ਹਿਆਂ ਨੇ ਜ਼ੁਬਾਨੀ ਬਾਈਕਾਟ ਦੀ ਸਹਿਮਤੀ ਦਿੱਤੀ ਹੈ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget