ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਤਿੰਨ ਮਈ ਤੱਕ ਲੌਕਡਾਊਨ ਵਧਾਉਣ ਦੇ ਨਾਲ ਹੀ ਕਿਸਾਨਾਂ ਨੂੰ ਖਾਸ ਰਾਹਤ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਹ ਜ਼ਿੰਮੇਵਾਰੀ ਰਾਜ ਸਰਕਾਰਾਂ ਸਿਰ ਸੁੱਟੀ ਹੈ। ਪੰਜਾਬ ਵਿੱਚ 15 ਅਪਰੈਲ ਤੋਂ ਕਣਕ ਦੀ ਖਰੀਦ ਹੋਏਗੀ। ਪੰਜਾਬ ਸਰਕਾਰ ਨੇ ਕਣਕ ਦਾ ਦਾਣਾ-ਦਾਣਾ ਖਰਦੀਣ ਦਾ ਦਾਅਵਾ ਕੀਤਾ ਹੈ ਪਰ ਇਸ ਦੇ ਬਾਵਜੂਦ ਕਈ ਗੱਲਾਂ ਕਿਸਾਨਾਂ ਦੇ ਫਿਕਰ ਵਧਾ ਰਹੀਆਂ ਹਨ।
ਸਭ ਤੋਂ ਪਹਿਲਾਂ ਆੜ੍ਹਤੀਆਂ ਹੀ ਸਰਕਾਰ ਦੇ ਪ੍ਰਬੰਧਾਂ ਤੋਂ ਖੁਸ਼ ਨਹੀਂ ਹਨ। ਆੜ੍ਹਤੀਆਂ ਦੇ ਇੱਕ ਧੜੇ ਨੇ ਕਣਕ ਦੀ ਖਰੀਦ ਦੇ ਬਾਈਕਾਟ ਦਾ ਐਲਾਨ ਕਰ ਦਿੱਤਾ ਹੈ। ਆੜ੍ਹਤੀਆ ਸੰਘਰਸ਼ ਕਮੇਟੀ ਦੇ ਚੇਅਰਮੈਨ ਪਿੱਪਲ ਸਿੰਘ ਨੇ ਕਿਹਾ ਹੈ ਕਿ ਸੰਘਰਸ਼ ਕਮੇਟੀ ਨੇ ਆਪਣੀਆਂ ਤਿੰਨ ਮੁੱਖ ਮੰਗਾਂ ਵਾਲਾ ਮੰਗ ਪੱਤਰ ਮੁੱਖ ਮੰਤਰੀ ਨੂੰ ਭੇਜਿਆ ਸੀ। ਪੱਤਰ ਵਿੱਚ ਆੜ੍ਹਤੀਆਂ ਦੀ ਪਿਛਲੀ ਆੜ੍ਹਤ ਜਾਰੀ ਕਰਨ, ਕਿਸਾਨਾਂ ਨੂੰ ਦਿੱਤੇ ਜਾਂਦੇ ਐਡਵਾਂਸ ਪੈਸਿਆਂ ਦਾ ਹਿਸਾਬ ਕਰਕੇ ਬਾਕੀ ਰਕਮ ਦੀ ਅਦਾਇਗੀ ਕਰਨ ਤੇ ਮੰਡੀ ਮਜ਼ਦੂਰਾਂ ਦਾ ਬੀਮਾ ਕਰਨ ਦੀ ਮੰਗ ਰੱਖੀ ਗਈ ਸੀ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਮੰਗਾਂ ਵੱਲ਼ ਧਿਆਨ ਨਹੀਂ ਦਿੱਤਾ। ਇਸ ਲਈ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਸੰਘਰਸ਼ ਕਮੇਟੀ ਨੇ ਕਣਕ ਦੀ ਸਰਕਾਰੀ ਖਰੀਦ ਦਾ ਬਾਈਕਾਟ ਕਰਨ ਦਾ ਫ਼ੈਸਲਾ ਲਿਆ ਹੈ। ਪਿੱਪਲ ਸਿੰਘ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਆੜ੍ਹਤੀਆਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ। ਉਨ੍ਹਾਂ ਨੇ ਕਿਸਾਨਾਂ ਤੇ ਆੜ੍ਹਤੀਆਂ ਦਾ ਲੈਣ-ਦੇਣ ਆਪਸ ਵਿੱਚ ਪਹਿਲਾਂ ਵਾਂਗ ਜਾਰੀ ਰੱਖਣ ਦਾ ਫ਼ੈਸਲਾ ਲਿਆ ਹੈ ਪਰ ਪੰਜਾਬ ਸਰਕਾਰ ਆੜ੍ਹਤੀਆਂ ਨੂੰ ਤਬਾਹ ਕਰਨਾ ਚਾਹੁੰਦੀ ਹੈ।
ਇਹ ਵੱਡੀਆਂ ਕੰਪਨੀਆਂ ਨਾਲ ਰਲ ਕੇ ਪੰਜਾਬ ਦਾ ਮੰਡੀ ਸਿਸਟਮ ਤੋੜ ਕੇ ਆੜ੍ਹਤੀਆਂ ਨੂੰ ਇਸ ਕੰਮ ਵਿਚੋਂ ਬਾਹਰ ਕੱਢਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਇਹ ਬਾਈਕਾਟ 20 ਅਪਰੈਲ ਤਕ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਪਰ ਜੇ ਪੰਜਾਬ ਸਰਕਾਰ ਨੇ ਮਸਲਾ ਹੱਲ ਨਾ ਕੀਤਾ ਤਾਂ ਕਮੇਟੀ ਇਸ ’ਤੇ ਦੁਬਾਰਾ ਵਿਚਾਰ ਕਰੇਗੀ। ਇਸ ਮੌਕੇ ਜਲੰਧਰ, ਹੁਸ਼ਿਆਰਪੁਰ, ਤਰਨ ਤਾਰਨ, ਮੁਕਤਸਰ, ਬਠਿੰਡਾ, ਫ਼ਰੀਦਕੋਟ, ਮੋਗਾ ਤੇ ਲੁਧਿਆਣਾ ਜ਼ਿਲ੍ਹੇ ਦੀਆਂ ਕਈ ਮੰਡੀਆਂ ਨੇ ਬਾਈਕਾਟ ਦੇ ਮਤੇ ਵੀ ਪਾਸ ਕਰ ਦਿੱਤੇ ਹਨ ਤੇ ਬਾਕੀ ਜ਼ਿਲ੍ਹਿਆਂ ਨੇ ਜ਼ੁਬਾਨੀ ਬਾਈਕਾਟ ਦੀ ਸਹਿਮਤੀ ਦਿੱਤੀ ਹੈ।
Election Results 2024
(Source: ECI/ABP News/ABP Majha)
ਕਿਸਾਨਾਂ 'ਤੇ ਮੁੜ ਡਿੱਗਿਆ ਫਿਕਰਾਂ ਦਾ ਪਹਾੜ, ਆੜ੍ਹਤੀਆਂ ਵੱਲੋਂ ਬਾਈਕਾਟ ਦਾ ਐਲਾਨ
ਏਬੀਪੀ ਸਾਂਝਾ
Updated at:
14 Apr 2020 01:33 PM (IST)
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਤਿੰਨ ਮਈ ਤੱਕ ਲੌਕਡਾਊਨ ਵਧਾਉਣ ਦੇ ਨਾਲ ਹੀ ਕਿਸਾਨਾਂ ਨੂੰ ਖਾਸ ਰਾਹਤ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਹ ਜ਼ਿੰਮੇਵਾਰੀ ਰਾਜ ਸਰਕਾਰਾਂ ਸਿਰ ਸੁੱਟੀ ਹੈ। ਪੰਜਾਬ ਵਿੱਚ 15 ਅਪਰੈਲ ਤੋਂ ਕਣਕ ਦੀ ਖਰੀਦ ਹੋਏਗੀ। ਪੰਜਾਬ ਸਰਕਾਰ ਨੇ ਕਣਕ ਦਾ ਦਾਣਾ-ਦਾਣਾ ਖਰਦੀਣ ਦਾ ਦਾਅਵਾ ਕੀਤਾ ਹੈ ਪਰ ਇਸ ਦੇ ਬਾਵਜੂਦ ਕਈ ਗੱਲਾਂ ਕਿਸਾਨਾਂ ਦੇ ਫਿਕਰ ਵਧਾ ਰਹੀਆਂ ਹਨ।
ਸੰਕੇਤਕ ਤਸਵੀਰ
- - - - - - - - - Advertisement - - - - - - - - -