Wheat Procurement: 11.89 ਲੱਖ ਕਿਸਾਨਾਂ ਦੇ ਖਾਤੇ ਵਿੱਚ ਭੇਜੇ 23 ਹਜ਼ਾਰ ਕਰੋੜ ਰੁਪਏ, ਦੇਸ਼ ਵਿੱਚ ਇੰਨੇ ਕਰੋੜ ਟਨ ਕਣਕ ਦੀ ਹੋਈ ਖ਼ਰੀਦ
ਦੇਸ਼ ਵਿੱਚ ਕਣਕ ਦੀ ਖ਼ਰੀਦ ਤੇਜ਼ੀ ਨਾਲ ਹੋ ਰਹੀ ਹੈ। ਹੁਣ ਤੱਕ ਕਿਸਾਨਾਂ ਦੇ ਖਾਤੇ ਵਿੱਚ 23 ਹਜ਼ਾਰ ਕਰੋੜ ਰੁਪਏ ਭੇਜ ਦਿੱਤੇ ਗਏ ਹਨ। ਹਰ ਸੂਬੇ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਭੇਜਣ ਦਾ ਕੰਮ ਕੀਤਾ ਜਾ ਰਿਹਾ ਹੈ।
Wheat Procurement In India: ਮੌਸਮ ਵਿਗੜਦਾ ਦੇਖ ਕੇ ਕਿਸਾਨਾਂ ਵੱਲੋਂ ਕਣਕ ਦੀ ਵਾਢੀ ਤੇਜ਼ ਕਰ ਦਿੱਤੀ ਗਈ ਹੈ। ਕਿਉਂਕਿ ਜੇ ਖੜ੍ਹੀ ਫ਼ਸਲ ਉੱਤੇ ਮੀਂਹ ਪਿਆ ਤਾਂ ਇਸ ਨਾਲ ਫ਼ਸਲ ਬਰਬਾਦ ਹੋ ਸਕਦੀ ਹੈ। ਉੱਥੇ ਹੀ ਦੂਜੇ ਪਾਸੇ ਮੰਡੀਆਂ ਵਿੱਚ ਕਿਸਾਨਾਂ ਨੂੰ ਜ਼ਿਆਦਾ ਦਿੱਕਤਾਂ ਨਾਲ ਹੋਣ ਇਸ ਲਈ ਮੰਡੀ ਪ੍ਰਸ਼ਾਸਨ, ਜ਼ਿਲ੍ਹਾ ਪ੍ਰਸ਼ਾਸਨ ਜੁਟਿਆ ਹੋਇਆ ਹੈ। ਕੇਂਦਰ ਸਰਕਾਰ ਕਣਕ ਖ਼ਰੀਦ ਦਾ ਰਿਕਾਰਡ ਇਕੱਠਾ ਕਰ ਰਹੀ ਹੈ। ਹੁਣ ਤੱਕ ਜੋ ਆਂਕੜੇ ਸਾਹਮਣੇ ਆਏ ਹਨ ਉਹ ਕਾਫ਼ੀ ਰਾਹਤ ਦੇਣ ਵਾਲੇ ਹਨ।
1.11 ਮਿਲੀਅਨ ਟਨ ਕਣਕ ਦੀ ਖਰੀਦ ਕੀਤੀ ਗਈ
ਕੇਂਦਰ ਸਰਕਾਰ ਦੇ ਅੰਕੜਿਆਂ ਅਨੁਸਾਰ ਮੌਜੂਦਾ ਕਣਕ ਖਰੀਦ ਸੀਜ਼ਨ ਸਾਲ 2023-24 (ਅਪ੍ਰੈਲ-ਮਾਰਚ) ਵਿੱਚ ਹੁਣ ਤੱਕ ਕਣਕ ਦੀ ਖਰੀਦ ਵਿੱਚ 12 ਫੀਸਦੀ ਦਾ ਵਾਧਾ ਹੋਇਆ ਹੈ। ਖਰੀਦ ਦਾ ਅੰਕੜਾ 1.11 ਕਰੋੜ ਟਨ ਹੋ ਗਿਆ ਹੈ। ਜਦੋਂ ਕਿ ਪਿਛਲੇ ਸਾਲ 99 ਲੱਖ ਟਨ ਕਣਕ ਦੀ ਖਰੀਦ ਦਰਜ ਕੀਤੀ ਗਈ ਸੀ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਸਾਰੀਆਂ ਏਜੰਸੀਆਂ ਨੂੰ ਕਿਸਾਨਾਂ ਤੋਂ ਕਣਕ ਖਰੀਦਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
11.89 ਲੱਖ ਕਿਸਾਨਾਂ ਦੇ ਖਾਤੇ ਵਿੱਚ 23.66 ਹਜ਼ਾਰ ਕਰੋੜ ਰੁਪਏ
ਕੇਂਦਰ ਸਰਕਾਰ ਨੇ ਦੇਸ਼ ਦੇ ਲੱਖਾਂ ਕਿਸਾਨਾਂ ਦੀ ਕਣਕ ਖਰੀਦੀ ਹੈ। ਅੰਕੜਿਆਂ ਅਨੁਸਾਰ 11,89,237 ਕਿਸਾਨਾਂ ਦੇ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੇ 23,663.63 ਕਰੋੜ ਰੁਪਏ ਭੇਜੇ ਜਾ ਚੁੱਕੇ ਹਨ। ਕੇਂਦਰ ਸਰਕਾਰ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਰਚ ਵਿੱਚ ਹੋਈ ਬਾਰਸ਼ ਕਾਰਨ ਕਿਸਾਨ ਪਰੇਸ਼ਾਨ ਸਨ। ਉਨ੍ਹਾਂ ਲਈ ਨਿਯਮਾਂ ਵਿੱਚ ਢਿੱਲ ਦਿੱਤੀ ਗਈ ਹੈ। ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਕਣਕ ਦੀ ਖਰੀਦ ਵਿੱਚ ਨਿਯਮਾਂ ਵਿੱਚ ਢਿੱਲ ਦਿੱਤੀ ਗਈ ਹੈ।
3.42 ਕਰੋੜ ਟਨ ਕਣਕ ਦੀ ਖਰੀਦ ਕੀਤੀ ਜਾਵੇਗੀ
ਕੇਂਦਰ ਸਰਕਾਰ ਨੇ ਇਸ ਸੀਜ਼ਨ ਲਈ 3.42 ਕਰੋੜ ਟਨ ਕਣਕ ਦੀ ਖਰੀਦ ਦਾ ਟੀਚਾ ਰੱਖਿਆ ਹੈ। ਇਸ ਦੇ ਨਾਲ ਹੀ ਸਾਲ 2022-23 'ਚ ਸਿਰਫ 1.9 ਕਰੋੜ ਟਨ ਕਣਕ ਦੀ ਖਰੀਦ ਹੋ ਸਕੀ। ਹਾਲਾਂਕਿ ਪਿਛਲੇ ਸਾਲ ਕਣਕ ਦੀ ਖਰੀਦ ਘਟਣ ਦਾ ਕਾਰਨ ਗਰਮੀ ਦੀ ਲਹਿਰ ਨੂੰ ਮੰਨਿਆ ਜਾ ਰਿਹਾ ਹੈ। ਇਸ ਸਾਲ ਕਣਕ ਦੀ ਰਿਕਾਰਡ ਖਰੀਦ ਹੋਣ ਦੀ ਉਮੀਦ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।