ਬਰਨਾਲਾ: ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਤੇਜ ਪ੍ਰਤਾਸ ਸਿੰਘ ਫੂਲਕਾ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਹਾਸਲ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਰਨਾਲਾ ਅੰਦਰ ਕਣਕ ਦੀ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਾਉਣ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਕਣਕ ਦੀ ਫਸਲ ਕੱਟਣ ਉਪਰੰਤ ਫਸਲ ਦੀ ਰਹਿੰਦ-ਖੂੰਹਦ ਨੂੰ ਕਿਸਾਨ ਵੱਲੋਂ ਅੱਗ ਲਾ ਦਿੱਤੀ ਜਾਂਦੀ ਹੈ ਜਿਸ ਨਾਲ ਨੁਕਸਾਨ ਹੋਣ ਦਾ ਖਦਸ਼ਾ ਹੋਣ ਦੇ ਨਾਲ-ਨਾਲ ਹਵਾ ‘ਚ ਕਾਫੀ ਪ੍ਰਦੂਸ਼ਣ ਫੈਲਦਾ ਹੈ।
ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਸਾਹ ਦੀਆਂ ਬਿਮਾਰੀਆਂ ਹੁੰਦੀਆਂ ਹਨ, ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ ਦੱਸਿਆ ਕਿ ਅਜਿਹਾ ਕਰਨ ਨਾਲ ਆਲੇ ਦੁਆਲੇ ਖੜੀ ਫਸਲ ਜਾਂ ਪਿੰਡ ਵਿੱਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ, ਜਿਸ ਨਾਲ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ ਤੇ ਜਾਨੀ ਮਾਲੀ ਨੁਕਸਾਨ ਹੋਣ ਦਾ ਖ਼ਤਰਾ ਵੀ ਹੁੰਦਾ ਹੈ।
ਇਸ ਦੇ ਨਾਲ ਹੀ ਇੱਕ ਹੋਰ ਹੁਕਮ ਜਾਰੀ ਕਰਦਿਆ ਜ਼ਿਲ੍ਹਾ ਮੈਜਿਸਟਰੇਟ ਫੂਲਕਾ ਨੇ ਕਿਹਾ ਕਿ ਆਮ ਤੌਰ ‘ਤੇ ਦੇਖਣ ਵਿੱਚ ਆਇਆ ਹੈ ਕਿ ਕਣਕ ਦੇ ਸੀਜ਼ਨ ਸਮੇਂ ਮੰਡੀਆਂ ਦੀਆਂ ਸੜਕਾਂ/ਹੋਰ ਸੜਕਾਂ ਤੇ ਕਣਕ ਦੀਆਂ ਬੱਲੀਆਂ, ਕਣਕ ਦਾ ਦਾਣਾ ਅੱਡ ਕਰਨ ਲਈ ਸੁੱਟ ਦਿੱਤਾ ਜਾਂਦਾ ਹੈ। ਤੇਜ਼ ਹਵਾਵਾਂ ਚੱਲਣ ਕਾਰਨ ਬੱਲੀਆਂ ਤੋਂ ਧੂੜ ਊਡਦੀ ਹੈ, ਜੋ ਹਵਾ ਵਿੱਚ ਮਿਲਕੇ ਵਾਤਾਵਰਣ ਨੂੰ ਦੂਸ਼ਿਤ ਕਰਦੀ ਹੈ। ਇਸ ਲਈ ਬਰਨਾਲਾ ਅੰਦਰ ਪੈਂਦੀਆਂ ਸਮੂਹ ਸੜਕਾਂ ਉੱਪਰ ਕਣਕ ਦੀਆਂ ਬੱਲੀਆਂ ਸੁੱਟਣ ‘ਤੇ ਵੀ ਪਾਬੰਦੀ ਲਗਾਈ ਗਈ ਹੈ।
ਉਨ੍ਹਾਂ ਦੇ ਜਾਰੀ ਕੀਤੇ ਇਹ ਹੁਕਮ ਅਪਰੈਲ, 2020 ਤੋਂ 31 ਮਈ, 2020 ਤੱਕ ਜ਼ਿਲ੍ਹਾ ਬਰਨਾਲਾ ਅੰਦਰ ਲਾਗੂ ਰਹਿਣਗੇ।
ਕਣਕ ਦਾ ਨਾੜ ਸਾੜਨ ’ਤੇ ਪਾਬੰਦੀ
ਏਬੀਪੀ ਸਾਂਝਾ
Updated at:
15 Apr 2020 05:30 PM (IST)
ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਤੇਜ ਪ੍ਰਤਾਸ ਸਿੰਘ ਫੂਲਕਾ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਹਾਸਲ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਰਨਾਲਾ ਅੰਦਰ ਕਣਕ ਦੀ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਾਉਣ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਸੰਕੇਤਕ ਤਸਵੀਰ
- - - - - - - - - Advertisement - - - - - - - - -