(Source: ECI/ABP News)
Wheat Seed Subsidy Policy: ਕਿਸਾਨਾਂ ਲਈ ਵੱਡੀ ਖ਼ਬਰ, ਪੰਜਾਬ 'ਚ ਹੁਣ 50 ਫੀਸਦੀ ਸਬਸਿਡੀ 'ਤੇ ਉਪਲਬਧ ਹੋਣਗੇ ਬੀਜ
ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਸਬਸਿਡੀ ਦੇ ਚਾਹਵਾਨ ਕਿਸਾਨ 10 ਤੋਂ 18 ਅਕਤੂਬਰ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਵਿਭਾਗ ਨੇ ਸਬਸਿਡੀ ਵਾਲੀਆਂ ਕੀਮਤਾਂ 'ਤੇ ਕਣਕ ਦੇ ਬੀਜ ਮੁਹੱਈਆ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਹਨ।
![Wheat Seed Subsidy Policy: ਕਿਸਾਨਾਂ ਲਈ ਵੱਡੀ ਖ਼ਬਰ, ਪੰਜਾਬ 'ਚ ਹੁਣ 50 ਫੀਸਦੀ ਸਬਸਿਡੀ 'ਤੇ ਉਪਲਬਧ ਹੋਣਗੇ ਬੀਜ Wheat Seed Subsidy Policy, Wheat seeds will now be available in Punjab at 50 per cent subsidy Wheat Seed Subsidy Policy: ਕਿਸਾਨਾਂ ਲਈ ਵੱਡੀ ਖ਼ਬਰ, ਪੰਜਾਬ 'ਚ ਹੁਣ 50 ਫੀਸਦੀ ਸਬਸਿਡੀ 'ਤੇ ਉਪਲਬਧ ਹੋਣਗੇ ਬੀਜ](https://feeds.abplive.com/onecms/images/uploaded-images/2021/09/08/ef4fee979b5772ab8476bd8030c6b495_original.jpg?impolicy=abp_cdn&imwidth=1200&height=675)
ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੇਤੀਬਾੜੀ ਵਿਭਾਗ ਦੀ ਕਣਕ ਬੀਜ ਸਬਸਿਡੀ ਨੀਤੀ 2021-22 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਹੁਣ ਸੂਬੇ ਦੇ ਕਿਸਾਨਾਂ ਨੂੰ 50 ਫੀਸਦੀ ਸਬਸਿਡੀ 'ਤੇ ਬੀਜ ਮਿਲੇਗਾ। ਇਸ ਨੀਤੀ ਦੇ ਲਾਗੂ ਹੋਣ ਨਾਲ ਪੰਜਾਬ ਸੂਬੇ ਦੇ ਇੱਕ ਲੱਖ ਕਿਸਾਨਾਂ ਨੂੰ ਲਾਭ ਹੋਵੇਗਾ। ਸਰਕਾਰ ਨੇ ਹਾੜੀ ਦੇ ਸੀਜ਼ਨ ਦੌਰਾਨ ਪ੍ਰਤੀ ਕਿਸਾਨ 2,000 ਰੁਪਏ ਦੀ ਸੀਮਾ ਤੈਅ ਕੀਤੀ ਹੈ। ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਤਰਜੀਹ ਦਿੱਤੀ ਜਾਵੇਗੀ।
ਨੀਤੀ ਦੇ ਤਹਿਤ 20 ਕਰੋੜ ਰੁਪਏ ਦੀ ਸਬਸਿਡੀ ਦੇ ਨਾਲ ਕੁੱਲ 2 ਲੱਖ ਕੁਇੰਟਲ ਪ੍ਰਮਾਣਿਤ ਬੀਜ ਮੁਹੱਈਆ ਕਰਵਾ ਕੇ ਲਗਪਗ 1 ਲੱਖ ਕਿਸਾਨਾਂ ਨੂੰ ਸਿੱਧਾ ਲਾਭ ਹੋਵੇਗਾ। ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਵਿਭਾਗ ਨੂੰ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਸਬਸਿਡੀ ਵਾਲੇ ਬੀਜ ਮੁਹੱਈਆ ਕਰਵਾਉਣ ਨੂੰ ਪਹਿਲ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਬਸਿਡੀ ਸਿਰਫ ਯੋਗ ਕਿਸਾਨਾਂ ਨੂੰ ਦਿੱਤੀ ਜਾਣੀ ਚਾਹੀਦੀ ਹੈ ਅਤੇ ਸਬਸਿਡੀ ਦੀ ਰਕਮ ਸਿੱਧੇ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ ਜਾਂ ਕਿਸਾਨਾਂ ਦੀ ਚੋਣ ਅਨੁਸਾਰ ਰਜਿਸਟਰਡ ਡੀਲਰਾਂ ਦੇ ਬੈਂਕ ਖਾਤਿਆਂ ਵਿੱਚ ਤਬਦੀਲ ਕੀਤੀ ਜਾਣੀ ਚਾਹੀਦੀ ਹੈ।
ਨਾਭਾ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਵੇਚੇ ਜਾ ਰਹੇ ਬੀਜਾਂ 'ਤੇ ਨਜ਼ਰ ਰੱਖਣ ਅਤੇ ਇਹ ਵੀ ਯਕੀਨੀ ਬਣਾਉਣ ਕਿ ਸਿਰਫ ਮਿਆਰੀ ਬੀਜ ਕਿਸਾਨਾਂ ਤੱਕ ਪਹੁੰਚਣ। ਜੇਕਰ ਇਸ ਸਬੰਧ ਵਿੱਚ ਕੋਈ ਸ਼ਿਕਾਇਤ ਮਿਲਦੀ ਹੈ ਜਾਂ ਕੋਈ ਗਲਤ ਕਾਰਵਾਈ ਪਾਈ ਜਾਂਦੀ ਹੈ, ਤਾਂ ਸਬੰਧਤ ਅਧਿਕਾਰੀ, ਬੀਜ ਏਜੰਸੀਆਂ ਦੇ ਕਰਮਚਾਰੀ ਅਤੇ ਨਾਲ ਹੀ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਖੇਤੀਬਾੜੀ ਅਧਿਕਾਰੀ ਸਿੱਧੇ ਜ਼ਿੰਮੇਵਾਰ ਹੋਣਗੇ।
ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਸਬਸਿਡੀ ਦੇ ਚਾਹਵਾਨ ਕਿਸਾਨ 10 ਤੋਂ 18 ਅਕਤੂਬਰ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਮੰਤਰੀ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਬਸਿਡੀ ਵਾਲੀਆਂ ਕੀਮਤਾਂ 'ਤੇ ਕਣਕ ਦੇ ਬੀਜ ਮੁਹੱਈਆ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਹਨ। ਵੱਧ ਤੋਂ ਵੱਧ 5 ਏਕੜ ਪ੍ਰਤੀ ਕਿਸਾਨ ਲਈ ਕਣਕ ਦੇ ਬੀਜ 'ਤੇ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ।
ਦੱਸ ਦਈਏ ਕਿ ਸਿਰਫ ਪੀਏਯੂ ਵਲੋਂ ਸਿਫਾਰਸ਼ ਕੀਤੀਆਂ ਕਿਸਮਾਂ ਦੇ ਪ੍ਰਮਾਣਤ ਬੀਜ ਅਤੇ ਪੰਜਾਬ ਵਿੱਚ ਪ੍ਰਮਾਣਿਤ ਬੀਜ ਹੀ ਵੰਡੇ ਜਾਣਗੇ। ਸਾਰਾ ਕੰਮ ਆਨਲਾਈਨ ਪੋਰਟਲ ਰਾਹੀਂ ਕੀਤਾ ਜਾਵੇਗਾ, ਜਿੱਥੇ ਕਿਸਾਨ ਕਣਕ ਦੇ ਬੀਜ ਲਈ ਅਰਜ਼ੀ ਦੇ ਸਕਦੇ ਹਨ ਅਤੇ ਬੀਜ ਉਤਪਾਦਕ ਆਪਣੇ ਡੀਲਰਾਂ ਕੋਲ ਰਜਿਸਟਰਡ ਹੋ ਸਕਦੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)