(Source: ECI/ABP News/ABP Majha)
Akali Dal on Farm Laws: ਕੀ ਖੇਤੀ ਕਾਨੂੰਨਾਂ 'ਤੇ ਐਨਡੀਏ ਛੱਡਣ ਵਾਲਾ ਅਕਾਲੀ ਦਲ ਪੰਜਾਬ ਚੋਣਾਂ 'ਚ ਭਾਜਪਾ ਦਾ ਸਾਥ ਦੇਵੇਗਾ?
Akali Dal on Farm Laws: ਸਵਾਲ ਇਹ ਉੱਠ ਰਿਹਾ ਹੈ ਕਿ ਕੀ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਐਨਡੀਏ ਛੱਡਣ ਵਾਲਾ ਅਕਾਲੀ ਦਲ ਪੰਜਾਬ ਚੋਣਾਂ 'ਚ ਭਾਜਪਾ ਨਾਲ ਵਾਪਸ ਆਵੇਗਾ?
Akali Dal on Farm Laws: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਸਵੇਰੇ ਕਿਸਾਨਾਂ ਦੇ ਲੰਬੇ ਸਮੇਂ ਤੋਂ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੇ ਵਿਚਕਾਰ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਪੀਐਮ ਮੋਦੀ ਦੇ ਇਸ ਐਲਾਨ 'ਤੇ ਕਿਸਾਨ ਸੰਗਠਨਾਂ ਦੇ ਨਾਲ-ਨਾਲ ਵਿਰੋਧੀ ਨੇਤਾਵਾਂ ਨੇ ਵੀ ਖੁਸ਼ੀ ਜਤਾਈ ਹੈ। ਪੀਐਮ ਮੋਦੀ ਨੇ ਕਿਹਾ ਕਿ ਇਸ ਮਹੀਨੇ ਦੇ ਅੰਤ ਤੱਕ ਇਸ ਕਾਨੂੰਨ ਨੂੰ ਵਾਪਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਜਾਵੇਗੀ।
ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜ ਸੂਬਿਆਂ 'ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜਯੰਤੀ ਵਾਲੇ ਦਿਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਨੂੰ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ਕੀ ਭਾਜਪਾ ਨਾਲ ਆਵੇਗਾ ਅਕਾਲੀ ਦਲ?
ਇਸ ਤੋਂ ਬਾਅਦ ਸਵਾਲ ਇਹ ਉੱਠ ਰਿਹਾ ਹੈ ਕਿ ਕੀ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਐਨਡੀਏ ਨੂੰ ਛੱਡਣ ਵਾਲਾ ਅਕਾਲੀ ਦਲ ਪੰਜਾਬ ਚੋਣਾਂ 'ਚ ਭਾਜਪਾ ਨਾਲ ਵਾਪਸ ਉਤਰੇਗਾ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਮਨਜਿੰਦਰ ਸਿਰਸਾ ਨੇ ਇਸ ਮੁੱਦੇ 'ਤੇ 'ਏਬੀਪੀ ਨਿਊਜ਼' ਨਾਲ ਗੱਲਬਾਤ ਕਰਦਿਆਂ ਕਿਹਾ, ''ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਇਸ ਵੱਡੇ ਦਿਨ 'ਤੇ ਤੁਹਾਨੂੰ ਸਾਰਿਆਂ ਨੂੰ ਸ਼ੁੱਭਕਾਮਨਾਵਾਂ। ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਦੇਸ਼ ਤੇ ਕਿਸਾਨਾਂ ਲਈ ਵੱਡੀ ਰਾਹਤ ਅਤੇ ਚੰਗੀ ਖ਼ਬਰ ਹੈ। ਇਹ ਕਿਰਪਾ ਗੁਰੂ ਨਾਨਕ ਦੇਵ ਜੀ ਦੀ ਕਿਰਪਾ ਸਦਕਾ ਹੋਈ ਹੈ।"
ਅਕਾਲੀ ਦਲ ਨੇ ਕਿਹਾ- ਇਹ ਸੰਘਰਸ਼ਸ਼ੀਲ ਕਿਸਾਨਾਂ ਦੀ ਜਿੱਤ
ਉਨ੍ਹਾਂ ਕਿਹਾ- ਇਹ ਉਨ੍ਹਾਂ ਕਿਸਾਨਾਂ ਦੀ ਜਿੱਤ ਹੈ, ਜਿਨ੍ਹਾਂ ਨੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਹੈ। ਇਹ ਫੈਸਲਾ ਕਰੀਬ ਇੱਕ ਸਾਲ ਬਾਅਦ ਆਇਆ ਹੈ। ਦੇਰ ਨਾਲ ਹੀ ਸਹੀ ਪਰ ਫੈਸਲਾ ਆਇਆ ਹੈ। ਜਦੋਂ ਏਬੀਪੀ ਨਿਊਜ਼ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਮਨਜਿੰਦਰ ਸਿਰਸਾ ਨੂੰ ਪੁੱਛਿਆ ਗਿਆ ਕਿ ਕੀ ਖੇਤੀ ਕਾਨੂੰਨਾਂ ਨੂੰ ਲੈ ਕੇ ਐਨਡੀਏ ਨੂੰ ਛੱਡਣ ਵਾਲਾ ਅਕਾਲੀ ਦਲ ਪੰਜਾਬ ਚੋਣਾਂ ਵਿੱਚ ਭਾਜਪਾ ਨਾਲ ਵਾਪਸੀ ਕਰੇਗਾ? ਇਸ ਸਵਾਲ ਦੇ ਜਵਾਬ ਵਿੱਚ ਮਨਜਿੰਦਰ ਸਿਰਸਾ ਨੇ ਕਿਹਾ- ਇਹ ਵੱਡੇ ਫੈਸਲੇ ਹਨ, ਜੋ ਪਾਰਟੀ ਪ੍ਰਧਾਨ ਵੀ ਨਹੀਂ ਕਰ ਸਕਦੇ, ਪਰ ਪਾਰਟੀ ਦੀ ਕੋਰ ਕਮੇਟੀ ਕਰਦੀ ਹੈ।
ਉਨ੍ਹਾਂ ਕਿਹਾ ਕਿ ਇੱਕ ਸਿੱਖ ਅਤੇ ਗੁਰੂ ਨਾਨਕ ਦੇਵ ਜੀ ਦੇ ਪੈਰੋਕਾਰ ਹੋਣ ਦੇ ਨਾਤੇ ਮੈਨੂੰ ਬਹੁਤ ਖੁਸ਼ੀ ਹੈ ਕਿ ਇਹ ਫੈਸਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਿਆ ਗਿਆ ਹੈ। ਮਨਜਿੰਦਰ ਸਿਰਸਾ ਨੇ ਅੱਗੇ ਕਿਹਾ ਕਿ ਸਰਕਾਰ ਨੇ ਇਹ ਫੈਸਲਾ ਕਿਸ ਕਾਰਨ ਕਰਕੇ ਲਿਆ, ਇਹ ਨਹੀਂ ਕਿਹਾ ਜਾ ਸਕਦਾ ਪਰ ਇਹ ਦੁਨੀਆ ਦਾ ਸਭ ਤੋਂ ਵੱਡਾ ਸੰਘਰਸ਼ ਹੈ, ਜਿਸ ਦੀ ਅਗਵਾਈ ਕਿਸਾਨ ਕਰ ਰਹੇ ਹਨ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਮੈਂ ਸਾਰਿਆਂ ਨੂੰ ਇਸ ਜਿੱਤ ਦੀ ਵਧਾਈ ਦਿੰਦਾ ਹਾਂ।
ਇਹ ਵੀ ਪੜ੍ਹੋ: ਮਸ਼ਹੂਰ ਗਾਇਕਾ ਨੇ ਫੈਨ ਦੇ ਚਿਹਰੇ 'ਤੇ ਕੀਤਾ ਪਿਸ਼ਾਬ, ਬਾਅਦ 'ਚ ਦਿੱਤੀ ਇਹ ਸਫਾਈ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: