ਪੜਚੋਲ ਕਰੋ

ਕਿਸਾਨੀ ਸੰਕਟ ਕਿਵੇਂ ਹੱਲ਼ ਕਰਨਗੇ ਮੋਦੀ ਸਰਕਾਰ ਦੇ 5-5 ਸੌ ਰੁਪਏ?

ਚੰਡੀਗੜ੍ਹ: ਮੋਦੀ ਸਰਕਾਰ 5-5 ਸੌ ਰੁਪਏ ਨਾਲ ਕਿਸਾਨਾਂ ਨੂੰ ਖੁਸ਼ ਕਰਕੇ ਲੋਕ ਸਭਾ ਚੋਣਾਂ ਵਿੱਚ ਲਾਹਾ ਲੈਣ ਦੀ ਇੱਛੁਕ ਹੈ। ਦੂਜੇ ਪਾਸੇ ਕਿਸਾਨਾਂ ਨੇ ਮੋਦੀ ਸਰਕਾਰ ਦੀ ਇਸ ਸਕੀਮ ਨੂੰ ਰੱਦ ਕਰਦਿਆਂ ਸੜਕਾਂ ਉੱਤੇ ਉਤਰਣ ਦਾ ਐਲਾਨ ਕੀਤਾ ਹੈ। ਦੇਸ਼ ਭਰ ਦੇ ਕਿਸਾਨ ਸੰਗਠਨਾਂ ਨੇ 13 ਫਰਵਰੀ ਨੂੰ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਦਰਅਸਲ ਕਿਸਾਨ ਲੰਮੇ ਸਮੇਂ ਤੋਂ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਮੋਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਿਸਾਨਾਂ ਨੂੰ ਫਸਲਾਂ ਦੇ ਸਹੀ ਭਾਅ ਦੇਣ ਦਾ ਵਾਅਦਾ ਵੀ ਕੀਤਾ ਸੀ ਪਰ ਪੰਜ ਸਾਲ ਲਾਰਿਆਂ ਵਿੱਚ ਹੀ ਲੰਘਾ ਦਿੱਤੇ। ਹੁਣ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਸਾਨ ਸਰਕਾਰ ਤੋਂ ਵੱਡੀਆਂ ਉਮੀਦਾਂ ਲਾਈ ਬੈਠੇ ਸੀ ਪਰ 5-5 ਸੌ ਰੁਪਏ ਖਾਤੇ ਵਿੱਚ ਪਵਾਉਣ ਦੇ ਐਲਾਨ ਤੋਂ ਨਿਰਾਸ਼ ਹੋਏ ਹਨ। ਖੇਤੀ ਮਾਹਿਰਾਂ ਦਾ ਵੀ ਮੰਨਣਾ ਹੈ ਕਿ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨ ਨਾਲ ਹੀ ਕਿਸਾਨੀ ਸੰਕਟ ਹੱਲ਼ ਹੋ ਸਕਦਾ ਹੈ। ਖੇਤੀ ਮਾਹਿਰਾਂ ਨੇ ਮੋਦੀ ਸਰਕਾਰ ਦੀ 5-5 ਸੌ ਰੁਪਏ ਖਾਤੇ ਵਿੱਚ ਪਾਉਣ ਦੀ ਯੋਜਨਾ ਨੂੰ ਚੋਣ ਸਟੰਟ ਹੀ ਕਰਾਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਰਜ਼ੇ ਹੇਠ ਦੱਬੇ ਕਿਸਾਨ ਲਈ 500 ਰੁਪਏ ਕੋਈ ਮਾਇਨੇ ਨਹੀਂ ਰੱਖਦੇ। ਉਲਟਾ ਇਹ ਤਾਂ ਉਨ੍ਹਾਂ ਨੂੰ ਭਿਖਾਰੀ ਦਾ ਅਹਿਸਾਸ ਦਿਵਾਉਣ ਵਾਂਗ ਹੈ। ਮੋਟੇ ਅੰਦਾਜ਼ੇ ਮੁਤਾਬਕ ਇੱਕ ਏਕੜ ਦੀ ਬਿਜਾਈ ਲਈ ਹੀ 4 ਤੋਂ 5 ਹਜ਼ਾਰ ਰੁਪਏ ਦੀ ਲੋੜ ਪੈਂਦੀ ਹੈ। ਪੰਜ ਏਕੜ ਵਾਲੇ ਕਿਸਾਨਾਂ ਨੂੰ ਕਾਸ਼ਤ ਲਈ ਹੀ 20 ਤੋਂ 25 ਹਜ਼ਾਰ ਰੁਪਏ ਦੀ ਲੋੜ ਹੁੰਦੀ ਹੈ। ਇਸ ਤੋਂ ਇਲਾਵਾ ਕਿਸਾਨ ਨੂੰ ਕਰਜ਼ ਦੀ ਵਿਆਜ਼ ਕੇ ਘਰੇਲੂ ਖਰਚੇ ਲਈ ਵੀ ਪੈਸੇ ਦੀ ਲੋੜ ਹੁੰਦੀ ਹੈ। ਫਸਲਾਂ ਦਾ ਸਹੀ ਭਾਅ ਨਾ ਹੋਣ ਕਾਰਨ ਕਿਸਾਨ ਦੀ ਲਾਗਤ ਵੀ ਪੂਰੀ ਨਹੀਂ ਹੁੰਦੀ। ਉਸ ਉਪਰ ਹੋਰ ਕਰਜ਼ ਚੜ੍ਹਦਾ ਜਾਂਦਾ ਹੈ। ਇਸ ਬੋਝ ਨੂੰ ਘੱਟ ਕਰਨ ਲਈ ਪੱਛਮੀ ਬੰਗਾਲ ਸਰਕਾਰ ਨੇ 2000 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ ਕੀਤਾ ਸੀ। ਇਸ ਮਗਰੋਂ ਉਮੀਦ ਸੀ ਕਿ ਕੇਂਦਰ ਸਰਕਾਰ ਵੀ ਕੋਈ ਅਜਿਹੀ ਸਕੀਮ ਲੈ ਕੇ ਆਏਗੀ। ਖੇਤੀ ਮਾਹਿਰਾਂ ਮੁਤਾਬਕ ਮੋਦੀ ਸਰਕਾਰ ਦਾ ਐਲਾਨ ਕਿਸਾਨੀ ਸੰਕਟ ਦਾ ਕੋਈ ਹੱਲ਼ ਨਹੀਂ ਸਗੋਂ ਵੋਟ ਬਟੋਰਨ ਦੀ ਚਾਲ ਹੈ। ਮੋਦੀ ਸਰਕਾਰ ਇਸ ਸਕੀਮ ਨਾਲ 12 ਕਰੋੜ ਕਿਸਾਨਾਂ ਨੂੰ ਖੁਸ਼ ਕਰਨਾ ਚਾਹੁੰਦੀ ਹੈ। ਇਸ ਲਈ ਵਿੱਤੀ ਵਰ੍ਹੇ ’ਚ 20 ਹਜ਼ਾਰ ਕਰੋੜ ਰੁਪਏ ਵੰਡਣ ਲਈ ਰੱਖੇ ਹਨ। ਇਸ ਦਾ ਬੀਜੇਪੀ ਨੂੰ ਵੋਟਾਂ ਵਿੱਚ ਤਾਂ ਚਾਹੇ ਲਾਭ ਹੋਵੇ ਪਰ ਸੰਕਟ ਵਿੱਚ ਘਿਰੀ ਕਿਸਾਨੀ ਲਈ ਇਹ ਕੋਈ ਸਾਰਥਕ ਸਿੱਟੇ ਨਹੀਂ ਕੱਢੇਗੀ। ਯਾਦ ਰਹੇ ਸ਼ੁੱਕਰਵਾਰ ਨੂੰ ਬਜਟ ਪੇਸ਼ ਕਰਦਿਆਂ ਅੰਤਰਿਮ ਵਿੱਤ ਮੰਤਰੀ ਪਿਊਸ਼ ਗੋਇਲ ਨੇ ‘ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ’ ਯੋਜਨਾ ਦਾ ਐਲਾਨ ਕੀਤਾ ਸੀ ਜਿਸ ਤਹਿਤ 2 ਹੈਕਟੇਅਰ (ਪੰਜ ਏਕੜ) ਤਕ ਜ਼ਮੀਨ ਦੀ ਮਾਲਕੀ ਵਾਲੇ ਕਿਸਾਨਾਂ ਨੂੰ ਹਰ ਸਾਲ 6 ਹਜ਼ਾਰ ਰੁਪਏ ਦਿੱਤੇ ਜਾਣਗੇ।

ਟਾਪ ਹੈਡਲਾਈਨ

Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
Embed widget