ਦਿੱਲੀ ਮੋਰਚੇ ਤੋਂ ਪਰਤੇ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ
ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜਿੱਥੇ ਕਿਸਾਨ ਅੰਦੋਲਨ ਜਾਰੀ ਹੈ। ਉਥੇ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀ ਕੋਈ ਸੁਣਵਾਈ ਨਾ ਹੋਣ ਤੋਂ ਦੁਖ਼ੀ ਇੱਕ ਨੌਜਵਾਨ ਕਿਸਾਨ ਵਲੋਂ ਫ਼ਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਗਈ।

ਬਰਨਾਲਾ: ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜਿੱਥੇ ਕਿਸਾਨ ਅੰਦੋਲਨ ਜਾਰੀ ਹੈ। ਉਥੇ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀ ਕੋਈ ਸੁਣਵਾਈ ਨਾ ਹੋਣ ਤੋਂ ਦੁਖ਼ੀ ਇੱਕ ਨੌਜਵਾਨ ਕਿਸਾਨ ਵਲੋਂ ਫ਼ਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਗਈ। ਮ੍ਰਿਤਕ ਨੌਜਵਾਨ ਸਤਵੰਤ ਸਿੰਘ ਬਰਨਾਲਾ ਜ਼ਿਲੇ ਦੇ ਪਿੰਡ ਜੈਮਲ ਸਿੰਘ ਵਾਲਾ ਦਾ ਰਹਿਣ ਵਾਲਾ ਸੀ। ਜੋ ਪਿਛਲੇ ਕੁੱਝ ਦਿਨਾਂ ਤੋਂ ਆਪਣੇ ਪਿੰਡ ਦੇ ਕਿਸਾਨਾਂ ਨਾਲ ਦਿੱਲੀ ਮੋਰਚੇ ਵਿੱਚ ਗਿਆ ਹੋਇਆ ਸੀ।
ਜਾਣਕਾਰੀ ਮੁਤਾਬਿਕ ਉਹ ਇੱਕ ਦਿਨ ਪਹਿਲਾਂ ਹੀ ਪਿੰਡ ਵਾਪਸ ਪਰਤਿਆ ਸੀ। ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਮ੍ਰਿਤਕ ਦਿੱਲੀ ਮੋਰਚੇ ਤੋਂ ਦੁਖੀ ਹੋ ਕੇ ਪਿੰਡ ਆਇਆ ਸੀ। ਜਿਸ ਤੋਂ ਬਾਅਦ ਉਸ ਨੇ ਆਪਣੇ ਘਰ ਪੱਖੇ ਨਾਲ ਫ਼ਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ।ਪਰਿਵਾਰ ਨੇ ਸਵੇਰੇ ਜਦੋਂ ਦੇਖਿਆਂ ਤਾਂ ਸਤਵੰਤ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ ਅਤੇ ਉਸਦੀ ਮੌਤ ਹੋ ਚੁੱਕੀ ਸੀ। ਜਿਸਤੋਂ ਬਾਅਦ ਇਸਦੀ ਸੂਚਨਾ ਪਰਿਵਾਰ ਵਲੋਂ ਪੰਚਾਇਤ ਅਤੇ ਕਿਸਾਨ ਜੱਥੇਬੰਦੀ ਨੂੰ ਦਿੱਤੀ ਗਈ।
Before You Go
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
ਟ੍ਰੈਂਡਿੰਗ ਟੌਪਿਕ





















