ਨਵੀਂ ਦਿੱਲੀ: ‘ਆਲ ਇੰਡੀਆ ਕੌਂਸਲ ਫ਼ਾਰ ਟੈਕਨੀਕਲ ਐਜੂਕੇਸ਼ਨ’ (AICTE) ਨੇ ਪੰਜਾਬੀ ਸਮੇਤ 11 ਖੇਤਰੀ ਭਾਸ਼ਾਵਾਂ ਵਿੱਚ ਬੀ.ਟੈੱਕ ਪ੍ਰੋਗਰਾਮ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਜਾਣਕਾਰੀ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਦਿੱਤੀ।


 
ਇਹ ਖੇਤਰੀ ਭਾਸ਼ਾਵਾਂ ਪੰਜਾਬੀ, ਹਿੰਦੀ, ਮਰਾਠੀ, ਤਾਮਿਲ, ਤੇਲਗੂ, ਕੰਨੜ, ਗੁਜਰਾਤੀ, ਮਲਿਆਲਮ, ਬੰਗਾਲੀ, ਆਸਾਮੀ ਤੇ ਉੜੀਆ ਹਨ।

 

ਮੰਤਰੀ ਧਰਮੇਂਦਰ ਪ੍ਰਧਾਨ ਨੇ ਆਪਣੇ ਇੱਕ ਟਵੀਟ ਰਾਹੀਂ ਦੱਸਿਆ, AICTE ਨੇ ਪੰਜਾਬੀ ਸਮੇਤ 11 ਖੇਤਰੀ ਭਾਸ਼ਾਵਾਂ ’ਚ ਬੀ.ਟੈੱਕ. ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੱਖਧਾਰਾ ਦੀ ਸਿੱਖਿਆ ਵਿੱਚ ਖੇਤਰੀ ਭਾਸ਼ਾਵਾਂ ਨੂੰ ਉਤਸ਼ਾਹਿਤ ਕਰ ਰਹੇ ਹਨ। ਵਿਭਿੰਨ ਕਿਸਮ ਦੇ ਖੇਤਰਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਮਜ਼ਬੂਤ ਕਰਨ ਲਈ ਰਾਸ਼ਟਰੀ ਸਿੱਖਿਆ ਨੀਤੀ ਵੀ ਇਸੇ ਅਹਿਮ ਪੱਖ ਉੱਤੇ ਜ਼ੋਰ ਦਿੰਦੀ ਹੈ।

 

ਇਸ ਤੋਂ ਪਹਿਲਾਂ ਉੱਪ ਰਾਸ਼ਟਰਪਤੀ ਐੱਮ. ਵੈਂਕੱਈਆ ਨਾਇਡੂ ਨੇ ਵੀ 8 ਰਾਜਾਂ ਦੇ 14 ਇੰਜਨੀਅਰਿੰਗ ਕਾਲਜਾਂ ਵੱਲੋਂ ਨਵੇਂ ਅਕਾਦਮਿਕ ਵਰ੍ਹੇ ਤੋਂ ਚੋਣਵੀਂਆਂ ਸ਼ਾਖਾਵਾਂ ਵਿੱਚ ਖੇਤਰੀ ਭਾਸ਼ਾਵਾਂ ਵਿੱਚ ਕੋਰਸ ਕਰਵਾਉਣ ਦੇ ਫ਼ੈਸਲੇ ਦਾ ਸੁਆਗਤ ਕੀਤਾ ਸੀ।

 

ਧਰਮੇਂਦਰ ਪ੍ਰਧਾਨ ਨੇ ਕਿਹਾ ਕਿ ਉਹ ਉੱਪ ਰਾਸ਼ਟਰਪਤੀ ਦੇ ਇਸ ਲਈ ਸ਼ੁਕਰਗੁਜ਼ਾਰ ਹਨ ਕਿ ਉਨ੍ਹਾਂ ਨੇ ਇੰਜਨੀਅਰਿੰਗ ਕਾਲਜਾਂ ਵੱਲੋਂ ਖੇਤਰੀ ਭਾਸ਼ਾ ਕੋਰਸ ਕਰਵਾਉਣ ਦੇ ਫ਼ੈਸਲੇ ਦਾ ਸੁਆਗਤ ਕੀਤਾ ਹੈ।

Education Loan Information:

Calculate Education Loan EMI