ਚੰਡੀਗੜ੍ਹ: ਅੱਜ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਹੋਈ ਜਿਸ 'ਚ ਕਈ ਮੁੱਦਿਆਂ 'ਤੇ ਚਰਚਾ ਕੀਤੀ ਗਈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਬੁਲਾਰੇ ਦਲਜੀਤ ਚੀਮਾ ਨੇ ਸੰਗਰੂਰ ਰੈਲੀ 'ਚ ਆਏ ਆਪਣੇ ਸਮਰਥਕਾਂ ਤੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਦਾ ਲੋਕਾਂ ਦੇ ਆਏ ਹਜ਼ੂਮ ਨੇ ਰੈਲੀ ਨੂੰ ਇਤਿਹਾਸਕ ਬਣਾ ਦਿੱਤਾ।
ਇਸ ਤੋਂ ਬਾਅਦ ਬੈਠਕ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਬੈਠਕ 'ਚ ਕਈ ਮੁੱਦਿਆਂ 'ਤੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਐਸਜੀਪੀਸੀ ਨੂੰ ਤੋੜਨਾ ਚਾਹੁੰਦੀ ਹੈ। ਉਨ੍ਹਾਂ ਦਾ ਮਕਸਦ ਇਸ ਤੋਂ ਹੀ ਪਤਾ ਲੱਗ ਜਾਂਦਾ ਹੈ ਕਿ ਸੂਬਾ ਸਰਕਾਰ ਨੇ ਐਫੀਡੈਵਿਟ ਲਿਖ ਹਰਿਆਣਾ ਦੀ ਵੱਖਰੀ ਗੁਰਦੁਆਰਾ ਕਮੇਟੀ ਬਣਾਉਣ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਦੀ ਸਾਜ਼ਿਸ਼ ਪਹਿਲਾਂ ਵੀ ਕਰ ਚੁੱਕੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਗਵਾਹ ਦੀ ਮੌਤ 'ਤੇ ਵੀ ਟਿੱਪਣੀ ਕੀਤੀ। ਇਸ 'ਚ ਮੰਤਰੀ ਗੁਰਪ੍ਰੀਤ ਕਾਂਗੜਾ ਤੇ ਸੀਐਮ ਦੇ ਸਲਾਹਕਾਰ ਕੁਸ਼ਲਦੀਪ ਢਿੱਲੋਂ ਦਾ ਨਾਂ ਲਿਆ ਜਿਸ 'ਤੇ ਚੀਮਾ ਨੇ ਸੀਬੀਆਈ ਜਾਂਚ ਦੀ ਮੰਗ ਕੀਤੀ। ਇਸ ਲਈ ਉਨ੍ਹਾਂ ਕਿਹਾ ਕਿ ਉਹ ਰਾਜਪਾਲ ਨੂੰ ਮਿਲ ਇੱਕ ਮੰਗ ਪੱਤਰ ਵੀ ਸੌਂਪਣਗੇ।
ਅਕਾਲੀ ਦਲ ਪੰਜਾਬ ਸਰਕਾਰ ਖਿਲਾਫ ਰੋਸ ਰੈਲੀਆਂ ਕਰ ਰਿਹਾ ਹੈ ਜਿਸ 'ਚ 25 ਨੂੰ ਫ਼ਿਰੋਜ਼ਪੁਰ, 11 ਫਰਵਰੀ ਨੂੰ ਅੰਮ੍ਰਿਤਸਰ ਤੇ 9 ਮਾਰਚ ਨੂੰ ਹੋਲਾ ਮੱਹਲਾ ਮੌਕੇ ਰੈਲੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪਰਮਿੰਦਰ ਤੇ ਸੁਖਦੇਵ ਢੀਂਡਸਾ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਬੀਤੇ ਦਿਨ ਹੀ ਪਾਰਟੀ 'ਚ ਸਾਫ਼ ਹੋ ਗਿਆ ਹੈ ਕਿ ਹੁਣ ਉਹ ਪਾਰਟੀ ਦਾ ਹਿੱਸਾ ਨਹੀਂ ਹਨ।
ਅਕਾਲੀ ਕੋਰ ਕਮੇਟੀ ਦੀ ਬੈਠਕ 'ਚ ਕਈ ਮੁੱਦਿਆਂ 'ਤੇ ਹੋਈ ਚਰਚਾ, ਦਲਜੀਤ ਚੀਮਾ ਨੇ ਦਿੱਤੀ ਜਾਣਕਾਰੀ
ਏਬੀਪੀ ਸਾਂਝਾ
Updated at:
03 Feb 2020 05:34 PM (IST)
ਅੱਜ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਹੋਈ ਜਿਸ 'ਚ ਕਈ ਮੁੱਦਿਆਂ 'ਤੇ ਚਰਚਾ ਕੀਤੀ ਗਈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਬੁਲਾਰੇ ਦਲਜੀਤ ਚੀਮਾ ਨੇ ਸੰਗਰੂਰ ਰੈਲੀ 'ਚ ਆਏ ਆਪਣੇ ਸਮਰਥਕਾਂ ਤੇ ਲੋਕਾਂ ਦਾ ਧੰਨਵਾਦ ਕੀਤਾ।
- - - - - - - - - Advertisement - - - - - - - - -