ਪੜਚੋਲ ਕਰੋ
Advertisement
ਆਖਰ ਟੁੱਟ ਹੀ ਗਿਆ ਅਕਾਲੀ-ਬੀਜੇਪੀ ਗੱਠਜੋੜ', ਚੋਣਾਂ ਨਾ ਲੜਨ ਦਾ ਐਲਾਨ
ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ। ਇਸ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਚੋਣਾਂ 'ਚ ਬੀਜੇਪੀ ਤੇ ਅਕਾਲੀ ਦਲ ਦੇ ਰਾਹ ਵੱਖ-ਵੱਖ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਬੀਜੇਪੀ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਵਿੱਚ ਮੁਸਲਮਾਨਾਂ ਨੂੰ ਸ਼ਾਮਲ ਨਾ ਕਰਨ ਕਰਕੇ ਗੱਠਜੋੜ ਤੋੜਿਆ ਹੈ।
ਨਵੀਂ ਦਿੱਲੀ: ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ। ਇਸ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਚੋਣਾਂ 'ਚ ਬੀਜੇਪੀ ਤੇ ਅਕਾਲੀ ਦਲ ਦੇ ਰਾਹ ਵੱਖ-ਵੱਖ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਬੀਜੇਪੀ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਵਿੱਚ ਮੁਸਲਮਾਨਾਂ ਨੂੰ ਸ਼ਾਮਲ ਨਾ ਕਰਨ ਕਰਕੇ ਗੱਠਜੋੜ ਤੋੜਿਆ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਵਾਰ-ਵਾਰ ਕਹਿਣ 'ਤੇ ਬੀਜੇਪੀ ਨੇ ਅਕਾਲੀ ਦਲ ਦੀ ਗੱਲ਼ ਨਹੀਂ ਮੰਨੀ ਇਸ ਲਈ ਅਸੀਂ ਬੀਜੇਪੀ ਨਾਲ ਰਲ ਕੇ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਆਪਣੇ ਸਿਧਾਂਤਾਂ ਖਾਤਰ ਦਿੱਲੀ ਵਿੱਚ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ।
ਉਧਰ, ਦਿੱਲੀ ਬੀਜੇਪੀ ਦੇ ਪ੍ਰਧਾਨ ਮਨੀਸ਼ ਤਿਵਾੜੀ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦੀਆਂ ਸੀਟਾਂ ਤੈਅ ਹੋ ਗਈਆਂ ਹਨ। ਇਸ ਵਿੱਚ ਅਕਾਲੀ ਦਲ ਦਾ ਕਿਤੇ ਨਾਂ ਨਹੀਂ। ਇਸ ਤੋਂ ਪਹਿਲਾਂ ਹਰਿਆਣਾ ਵਿੱਚ ਵੀ ਬੀਜੇਪੀ ਤੇ ਅਕਾਲੀ ਦਲ ਦੀ ਗੱਲ਼ ਨਹੀਂ ਬਣੀ ਸੀ।As BJP announces its allies for Delhi polls with no mention of Akali Dal, SAD leader says still hopeful
Read @ANI story | https://t.co/eim5CWiYdp pic.twitter.com/1LmBlKlSby — ANI Digital (@ani_digital) January 20, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement