ਨਵੀਂ ਦਿੱਲੀ: ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ। ਇਸ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਚੋਣਾਂ 'ਚ ਬੀਜੇਪੀ ਤੇ ਅਕਾਲੀ ਦਲ ਦੇ ਰਾਹ ਵੱਖ-ਵੱਖ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਬੀਜੇਪੀ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਵਿੱਚ ਮੁਸਲਮਾਨਾਂ ਨੂੰ ਸ਼ਾਮਲ ਨਾ ਕਰਨ ਕਰਕੇ ਗੱਠਜੋੜ ਤੋੜਿਆ ਹੈ। 

ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਵਾਰ-ਵਾਰ ਕਹਿਣ 'ਤੇ ਬੀਜੇਪੀ ਨੇ ਅਕਾਲੀ ਦਲ ਦੀ ਗੱਲ਼ ਨਹੀਂ ਮੰਨੀ ਇਸ ਲਈ ਅਸੀਂ ਬੀਜੇਪੀ ਨਾਲ ਰਲ ਕੇ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਆਪਣੇ ਸਿਧਾਂਤਾਂ ਖਾਤਰ ਦਿੱਲੀ ਵਿੱਚ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ।


ਉਧਰ, ਦਿੱਲੀ ਬੀਜੇਪੀ ਦੇ ਪ੍ਰਧਾਨ ਮਨੀਸ਼ ਤਿਵਾੜੀ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦੀਆਂ ਸੀਟਾਂ ਤੈਅ ਹੋ ਗਈਆਂ ਹਨ। ਇਸ ਵਿੱਚ ਅਕਾਲੀ ਦਲ ਦਾ ਕਿਤੇ ਨਾਂ ਨਹੀਂ। ਇਸ ਤੋਂ ਪਹਿਲਾਂ ਹਰਿਆਣਾ ਵਿੱਚ ਵੀ ਬੀਜੇਪੀ ਤੇ ਅਕਾਲੀ ਦਲ ਦੀ ਗੱਲ਼ ਨਹੀਂ ਬਣੀ ਸੀ।