ਅੰਮ੍ਰਿਤਸਰ: ਅਕਾਲੀ ਦਲ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਰਾਜਾਸਾਂਸੀ ਹਲਕੇ 'ਚ ਭਲਕੇ 13 ਫਰਵਰੀ ਨੂੰ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ 'ਚ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਬਿਕਰਮ ਸਿੰਘ ਮਜੀਠੀਆ ਸਣੇ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਪਹੁੰਚ ਰਹੇ ਹਨ। ਰੈਲੀ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ।