ਮੋਗਾ: ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਇੱਕ-ਇੱਕ ਕਰਕੇ ਪ੍ਰਧਾਨ ਸੁਖਬੀਰ ਬਾਦਲ ਦਾ ਸਾਥ ਛੱਡ ਕੇ ਟਕਸਾਲੀ ਸੁਖਦੇਵ ਢੀਂਡਸਾ ਵੱਲ ਖਲੋਂਦੇ ਜਾ ਰਹੇ ਹਨ। ਹੁਣ ਅਕਾਲੀ ਦਲ ਦੀ ਸਿਆਸਤ 'ਚ ਇੱਕ ਹੋਰ ਵੱਡਾ ਧਮਾਕਾ ਹੋਇਆ ਹੈ। ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਵਿੱਚ ਅਕਾਲੀ ਆਗੂਆਂ ਨੇ ਸੁਖਬੀਰ ਬਾਦਲ ਦਾ ਪੱਲਾ ਛੱਡ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦਾ ਸਾਥ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਸੰਗਰੂਰ ਤੇ ਬਰਨਾਲਾ ਵਿੱਚ ਕਈ ਲੀਡਰ ਸੁਖਬੀਰ ਬਾਦਲ ਦਾ ਸਾਥ ਛੱਡ ਚੁੱਕੇ ਹਨ।
ਇੱਕ ਪ੍ਰੈੱਸ ਕਾਨਫਰੰਸ ਕਰਦਿਆਂ ਐਸਜੀਪੀਸੀ ਤੇ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਜਗਰਾਜ ਸਿੰਘ ਦੌਧਰ, ਵਰਕਿੰਗ ਕਮੇਟੀ ਦੇ ਮੈਂਬਰ ਹਰਭੁਪਿੰਦਰ ਸਿੰਘ, ਜਥੇਦਾਰ ਜਮਾਲ ਸਿੰਘ, ਜਰਨੇਲ ਸਿੰਘ ਤੇ ਹੋਰ ਅਕਾਲੀ ਵਰਕਰਾਂ ਨੇ ਸੁਖਦੇਵ ਢੀਂਡਸਾ ਦਾ ਸਮਰਥਨ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਸੁਖਬੀਰ ਬਾਦਲ ਦੀ ਸੁਆਰਥੀ ਸਿਆਸਤ ਤੋਂ ਨਿਰਾਸ਼ ਹੋ ਕੇ ਇਹ ਫੈਸਲਾ ਲਿਆ ਹੈ।
ਇਸ ਦੇ ਨਾਲ ਹੀ ਸੁਖਦੇਵ ਢੀਂਡਸਾ ਤੇ ਪਰਮਿੰਦਰ ਢੀਂਡਸਾ ਦੇ ਬਿਨਾਂ ਕਿਸੇ ਜਾਣਕਾਰੀ ਦੇ ਪਾਰਟੀ ਤੋਂ ਵੱਖ ਹੋਣ ਦੇ ਫੈਸਲੇ 'ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਢੀਂਡਸਾ ਪਿਉ-ਪੁੱਤਰ ਨੂੰ ਪਾਰਟੀ ਵਿੱਚੋਂ ਕੱਢਣ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਨੂੰ ਨੋਟਿਸ ਦੇਣਾ ਚਾਹੀਦਾ ਸੀ।
ਅਕਾਲੀ ਦਲ ਦੀ ਸਿਆਸਤ 'ਚ ਵੱਡਾ ਧਮਾਕਾ, ਹੋਰ ਅਕਾਲੀ ਆਗੂਆਂ ਨੇ ਛੱਡਿਆ ਸੁਖਬੀਰ ਬਾਦਲ ਦਾ ਸਾਥ
ਏਬੀਪੀ ਸਾਂਝਾ
Updated at:
10 Feb 2020 01:44 PM (IST)
ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਇੱਕ-ਇੱਕ ਕਰਕੇ ਪ੍ਰਧਾਨ ਸੁਖਬੀਰ ਬਾਦਲ ਦਾ ਸਾਥ ਛੱਡ ਕੇ ਟਕਸਾਲੀ ਸੁਖਦੇਵ ਢੀਂਡਸਾ ਵੱਲ ਖਲੋਂਦੇ ਜਾ ਰਹੇ ਹਨ। ਹੁਣ ਅਕਾਲੀ ਦਲ ਦੀ ਸਿਆਸਤ 'ਚ ਇੱਕ ਹੋਰ ਵੱਡਾ ਧਮਾਕਾ ਹੋਇਆ ਹੈ।
- - - - - - - - - Advertisement - - - - - - - - -