ਬਟਾਲਾ: ਸੂਬੇ 'ਚ ਕੋਵਿਡ-19 ਦਾ ਕਹਿਰ ਬ੍ਰੇਕ ਲਾਉਣ ਨੂੰ ਤਿਆਰ ਨਹੀਂ। ਅਜਿਹੇ 'ਚ ਜਿੱਥੇ ਆਮ ਲੋਕਾਂ ਨੂੰ ਇਸ ਮਹਾਮਾਰੀ ਨੇ ਜਕੜਿਆ ਹੋਇਆ ਹੈ, ਹੁਣ ਇਸ ਦੀ ਚਪੇਟ 'ਚ ਸਿਆਸੀ ਲੋਕ ਵੀ ਆ ਰਹੇ ਹਨ। ਬੀਤੇ ਕੁਝ ਦਿਨਾਂ ਤੋਂ ਕਈ ਲੀਡਰਾਂ ਨੂੰ ਕੋਰੋਨਾ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ।


ਇਸੇ ਕੜੀ 'ਚ ਹੁਣ ਬਟਾਲਾ ਦੇ ਅਕਾਲੀ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਤੇ ਉਨ੍ਹਾਂ ਦੇ ਵੱਡੇ ਪੁੱਤਰ ਜਿੰਮੀ ਲੋਧੀਨੰਗਲ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ। ਦੱਸ ਦਈਏ ਕਿ ਦੋਵਾਂ ਦੀ ਕੋਰੋਨਾ ਟੈਸਟ ਰਿਪੋਰਟ ਪੌਜ਼ੇਟਿਵ ਆਈ ਹੈ।

ਇਸ ਬਾਰੇ ਸਿਵਲ ਹਸਪਤਾਲ ਬਟਾਲਾ ਦੇ ਐਸਐਮਓ ਡਾ. ਸੰਜੀਵ ਭੱਲਾ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਵਿਧਾਇਕ ਲੋਧੀਨੰਗਲ ਤੇ ਉਨ੍ਹਾਂ ਦਾ ਲੜਕਾ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ’ਚ ਇਲਾਜ ਲਈ ਦਾਖਲ ਹੋ ਗਏ ਹਨ। ਡਾ. ਭੱਲਾ ਮੁਤਾਬਕ ਪਿਛਲੇ ਦਿਨੀਂ ਲਏ ਗਏ 130 ਨਮੂਨਿਆਂ 'ਚੋਂ ਬਟਾਲਾ ਨਾਲ ਸਬੰਧਤ 8 ਵਿਅਕਤੀਆਂ ਦੀ ਰਿਪੋਰਟ ਪੌਜ਼ੇਟਿਵ ਆਈ ਹੈ।

ਇਸ ਦੇ ਨਾਲ ਹੀ ਸਾਰੇ ਨਵੇਂ ਪੌਜ਼ੇਟਿਵ ਮਰੀਜ਼ਾਂ ਨੂੰ ਸਿਵਲ ਹਸਪਤਾਲ ਬਟਾਲਾ ’ਚ ਦਾਖਲ ਕੀਤਾ ਗਿਆ ਹੈ, ਜਿੱਥੇ ਮੌਜੂਦਾ ਸਮੇਂ 20 ਸਰਗਰਮ ਮਰੀਜ਼ ਦਾਖ਼ਲ ਹਨ। ਉਨ੍ਹਾਂ ਦੱਸਿਆ ਕਿ ਲੋਧੀਨੰਗਲ ਦੇ ਬਾਕੀ ਪਰਿਵਾਰਕ ਮੈਂਬਰਾਂ ਦੇ ਵੀ ਸੈਂਪਲ ਲਏ ਗਏ ਹਨ। ਬਟਾਲਾ ਤੋਂ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਬਲਬੀਰ ਸਿੰਘ ਬਿੱਟੂ ਤੇ ਵਿਧਾਇਕ ਦੇ ਪੀਏ ਨੂੰ ਇਕਾਂਤਵਾਸ ਕੀਤਾ ਗਿਆ ਹੈ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904