ਪੜਚੋਲ ਕਰੋ
Advertisement
ਦਿੱਲੀ ਪੁਲਿਸ ਤੋਂ ਨਹੀਂ ਸੰਭਲ ਰਹੇ ਹਾਲਾਤ, ਕੇਜਰੀਵਾਲ ਨੇ ਮੰਗੀ ਫੌਜ
ਦਿੱਲੀ 'ਚ ਤਣਾਅਪੂਰਨ ਲੰਘੀ ਰਾਤ, ਹੁਣ ਤਕ ਹਿੰਸਾ 'ਚ 20 ਲੋਕਾਂ ਦੀ ਮੌਤ ਹੋ ਗਈ, 190 ਲੋਕ ਜ਼ਖਮੀ ਹੋਏ। ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਰਾਤ ਨੂੰ ਹਿੰਸਾ ਪ੍ਰਭਾਵਤ ਇਲਾਕਿਆਂ ਦਾ ਦੌਰਾ ਕੀਤਾ। ਗ੍ਰਹਿ ਮੰਤਰੀ ਨੇ 24 ਘੰਟਿਆਂ 'ਚ 3 ਵੱਡੀਆਂ ਮੀਟਿੰਗਾਂ ਕੀਤੀਆਂ।
ਨਵੀਂ ਦਿੱਲੀ: ਦਿੱਲੀ ਹਿੰਸਾ ਦੇ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਫੌਜ ਬੁਲਾਉਣੀ ਚਾਹੀਦੀ ਹੈ ਤੇ ਦਿੱਲੀ ਦੇ ਪ੍ਰਭਾਵਿਤ ਇਲਾਕਿਆਂ ਵਿੱਚ ਕਰਫਿਉ ਲਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੈਂ ਇਸ ਸਬੰਧ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਰਿਹਾ ਹਾਂ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਇਸ ਦੀ ਜਾਣਕਾਰੀ ਦਿੱਤੀ।
ਇਸ ਦੇ ਨਾਲ ਹੀ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨਐਸਏ) ਅਜੀਤ ਡੋਵਾਲ ਨੇ ਕਿਹਾ, “ਮੈਂ ਭਰੋਸਾ ਦਿੰਦਾ ਹਾਂ ਕਿ ਕਿਸੇ ਵੀ ਕਾਨੂੰਨ ਦੀ ਪਾਲਣਾ ਕਰ ਰਹੇ ਨਾਗਰਿਕ ਦੁਆਰਾ ਕਿਸੇ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਪਹੁੰਚਾਇਆ ਜਾਏਗਾ। ਪੂਰੀ ਤਾਕਤ ਤਾਇਨਾਤ ਹੈ, ਕਿਸੇ ਨੂੰ ਵੀ ਡਰਨ ਦੀ ਜ਼ਰੂਰਤ ਨਹੀਂ। ਲੋਕਾਂ ਨੂੰ ਵਰਦੀਧਾਰੀ ਲੋਕਾਂ 'ਤੇ ਭਰੋਸਾ ਕਰਨਾ ਪਏਗਾ।"I have been in touch wid large no of people whole nite. Situation alarming. Police, despite all its efforts, unable to control situation and instil confidence Army shud be called in and curfew imposed in rest of affected areas immediately Am writing to Hon’ble HM to this effect
— Arvind Kejriwal (@ArvindKejriwal) February 26, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਪੰਜਾਬ
Advertisement