ਨਵੀਂ ਦਿੱਲੀ: ਦਿੱਲੀ ਹਿੰਸਾ ਦੇ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਫੌਜ ਬੁਲਾਉਣੀ ਚਾਹੀਦੀ ਹੈ ਤੇ ਦਿੱਲੀ ਦੇ ਪ੍ਰਭਾਵਿਤ ਇਲਾਕਿਆਂ ਵਿੱਚ ਕਰਫਿਉ ਲਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੈਂ ਇਸ ਸਬੰਧ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਰਿਹਾ ਹਾਂ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਇਸ ਦੀ ਜਾਣਕਾਰੀ ਦਿੱਤੀ।


ਇਸ ਦੇ ਨਾਲ ਹੀ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨਐਸਏ) ਅਜੀਤ ਡੋਵਾਲ ਨੇ ਕਿਹਾ, “ਮੈਂ ਭਰੋਸਾ ਦਿੰਦਾ ਹਾਂ ਕਿ ਕਿਸੇ ਵੀ ਕਾਨੂੰਨ ਦੀ ਪਾਲਣਾ ਕਰ ਰਹੇ ਨਾਗਰਿਕ ਦੁਆਰਾ ਕਿਸੇ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਪਹੁੰਚਾਇਆ ਜਾਏਗਾ। ਪੂਰੀ ਤਾਕਤ ਤਾਇਨਾਤ ਹੈ, ਕਿਸੇ ਨੂੰ ਵੀ ਡਰਨ ਦੀ ਜ਼ਰੂਰਤ ਨਹੀਂ। ਲੋਕਾਂ ਨੂੰ ਵਰਦੀਧਾਰੀ ਲੋਕਾਂ 'ਤੇ ਭਰੋਸਾ ਕਰਨਾ ਪਏਗਾ।"