ਹੁਣ ਸਭ ਦੀ ਨਿਗ੍ਹਾ ਸੋਨੀਆ ਗਾਂਧੀ ਵੱਲ, ਹਾਈਕਮਾਨ ਕਰੇਗੀ ਪੰਜਾਬ ਬਾਰੇ ਫੈਸਲਾ
ਕਾਂਗਰਸ ਵਿਧਾਇਕ ਦਲ ਦਾ ਲੀਡਰ ਚੁਣਨ ਲਈ ਸਾਰੇ ਅਧਿਕਾਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੇ ਹਨ। ਹੁਣ ਸਭ ਦੀਆਂ ਨਜ਼ਰਾਂ ਦਿੱਲੀ ਵੱਲ ਹਨ ਤੇ ਹਾਈਕਮਾਨ ਦੇ ਫੈਸਲੇ ਦੀ ਉਡੀਕ ਹੈ।
ਚੰਡੀਗੜ੍ਹ: ਕਾਂਗਰਸ ਵਿਧਾਇਕ ਦਲ ਦਾ ਲੀਡਰ ਚੁਣਨ ਲਈ ਸਾਰੇ ਅਧਿਕਾਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੇ ਹਨ। ਹੁਣ ਸਭ ਦੀਆਂ ਨਜ਼ਰਾਂ ਦਿੱਲੀ ਵੱਲ ਹਨ ਤੇ ਹਾਈਕਮਾਨ ਦੇ ਫੈਸਲੇ ਦੀ ਉਡੀਕ ਹੈ। ਸੋਨੀਆ ਗਾਂਧੀ ਦੇ ਫੈਸਲੇ ਮਗਰੋਂ ਵਿਧਾਇਕ ਦਲ ਦੇ ਲੀਡਰ ਦਾ ਐਲਾਨ ਹੋਏਗਾ ਜਿਸ ਨੂੰ ਮੁੱਖ ਮੰਤਰੀ ਐਲਾਨਿਆ ਜਾਏਗਾ।
ਦਰਅਸਲ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਵਿਧਾਇਕ ਦਲ ਦਾ ਲੀਡਰ ਚੁਣਨ ਦੇ ਅਧਿਕਾਰ ਹਾਈਕਮਾਨ ਨੂੰ ਸੌਂਪ ਦਿੱਤੇ ਗਏ ਹਨ। ਇਸ ਲਈ ਹੁਣ ਹਾਈਕਮਾਨ ਵੱਲੋਂ ਹੀ ਫੈਸਲਾ ਕੀਤਾ ਜਾਏਗਾ।
ਦੱਸ ਦਈਏ ਕਿ ਵਿਧਾਇਕ ਦਲ ਦੀ ਮੀਟਿੰਗ ਵਿੱਚ ਕਾਂਗਰਸ ਦੇ 80 ਵਿੱਚੋਂ 78 ਵਿਧਾਇਕ ਸ਼ਾਮਲ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਮੀਟਿੰਗ ਵਿੱਚ ਨਹੀਂ ਗਏ। ਕੈਪਟਨ ਨੇ ਮੀਟਿੰਗ ਤੋਂ ਪਹਿਲਾਂ ਅਸਤੀਫਾ ਦੇ ਕੇ ਕਹਿ ਦਿੱਤਾ ਸੀ ਕਿ ਹੁਣ ਜਿਸ ਨੂੰ ਮਰਜ਼ੀ ਮੁੱਖ ਮੰਤਰੀ ਚੁਣ ਲਵੋ।
ਚਰਚਾ ਹੈ ਕਿ ਸੁਨੀਲ ਜਾਖੜ ਦਾ ਨਾਂ ਸਭ ਤੋਂ ਅੱਗੇ ਚੱਲ ਰਿਹਾ ਹੈ। ਉਧਰ, ਕਿਸੇ ਹੋਰ ਨੂੰ ਮੁੱਖ ਮੰਤਰੀ ਵਜੋਂ ਸਵੀਕਾਰ ਕਰਨ ਦੇ ਸਵਾਲ ਉੱਪਰ ਕੈਪਟਨ ਨੇ ਕਿਹਾ ਹੈ ਕਿ ਇਸ ਬਾਰੇ ਉਹ ਆਪਣੇ ਸਾਥੀਆਂ ਤੇ ਸਮਰਥਕਾਂ ਨਾਲ ਗੱਲ ਕਰਕੇ ਫੈਸਲਾ ਲੈਣਗੇ।
ਕੈਪਟਨ ਨੇ ਕਿਹਾ ਕਿ ਉਹ ਅਪਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹੁਣ ਉਹ ਕਿਸੇ ਨੂੰ ਵੀ ਮੁੱਖ ਮੰਤਰੀ ਚੁਣ ਸਕਦੇ ਹਨ। ਕੈਪਟਨ CLP ਮੀਟਿੰਗ ਤੋਂ ਪਹਿਲਾਂ ਰਾਜਪਾਲ ਨੂੰ ਮਿਲਣ ਪਹੁੰਚੇ ਤੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।
https://play.google.com/store/
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/






















