ਚੰਡੀਗੜ੍ਹ: ਅੱਜ ਦੇਸ਼ 'ਚ ਮਹਾਂ ਸ਼ਿਵਰਾਤਰੀ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ। ਅਜਿਹੇ 'ਚ ਸੋਸ਼ਲ ਮੀਡੀਆ 'ਤੇ ਮਹਾਂ ਸ਼ਿਵਰਾਤਰੀ ਦੀਆਂ ਸ਼ੁੱਭ ਕਾਮਨਾਵਾਂ ਟ੍ਰੈਂਡ ਕਰ ਰਹੀਆਂ ਹਨ ਪਰ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਇਸ ਮੌਕੇ ਕਸੂਤੇ ਫਸ ਗਏ ਹਨ।


                                    ਅਮਨ ਅਰੋੜਾ ਦੀ ਚਿੱਠੀ

ਅਸਲ 'ਚ ਅਮਨ ਅਰੋੜਾ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੇ ਤੇ ਉਨ੍ਹਾਂ ਦੀ ਸਰਕਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਹਾਂ ਸ਼ਿਵਰਾਤਰੀ ਮੌਕੇ ਕਿਸੇ ਵੀ ਮੀਡੀਆ ਰਾਹੀਂ ਪੰਜਾਬੀਆਂ ਖ਼ਾਸ ਕਰਕੇ ਹਿੰਦੂ ਸਮਾਜ ਦੇ ਲੋਕਾਂ ਨੂੰ ਸੁੱਭ-ਕਾਮਨਾਵਾਂ ਨਾ ਪੇਸ਼ ਕਰਕੇ ਵਿਤਕਰਾ ਕਰਨਾ ਰਾਜ ਧਰਮ ਦੇ ਅਨੁਕੂਲ ਨਹੀਂ, ਜਿਸ ਨਾਲ ਹਿੰਦੂ ਸਮਾਜ ਦੇ ਲੋਕਾਂ ਨੂੰ ਭਾਰੀ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸਾਰੇ ਹੀ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।

ਲੋਕਾਂ ਦੇ ਅਮਨ ਨੂੰ ਰਿਪਲਾਈ

ਇਸ ਦੇ ਨਾਲ ਹੀ ਲੋਕਾਂ ਨੇ ਅਮਨ ਅਰੋੜਾ ਨੂੰ ਸੋਸ਼ਲ ਮੀਡੀਆ 'ਤੇ ਟ੍ਰੋਲ ਕਰਨਾ ਸ਼ੁਰੂ ਕੀਤਾ ਕਿਉਂਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਾਂ ਹਰ ਪਲੇਟਫਾਰਮ 'ਤੇ ਪਹਿਲਾਂ ਹੀ ਕਰ ਦਿੱਤੀ ਸੀ।