ਬਾਗਲਕੋਟ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖੇਤੀ ਕਾਨੂੰਨਾਂ ਬਾਰੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕਿਸਾਨਾਂ ਦੀ ਆਮਦਨ ਕਈ ਗੁਣਾ ਵਧੇਗੀ। ਉਹ ਅੱਜ 17 ਜਨਵਰੀ ਨੂੰ ਕਰਨਾਟਕ ਦੇ ਬਾਗਲਕੋਟ ਵਿੱਚ ਰੈਲੀ ਨੂੰ ਸੰਬੋਧਨ ਕਰ ਰਹੇ ਸੀ।

ਸ਼ਾਹ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਕੰਮ ਕਰਨ ਲਈ ਵਚਨਬੱਧ ਹੈ। ਇਹ ਤਿੰਨੋਂ ਖੇਤੀਬਾੜੀ ਕਾਨੂੰਨ ਕਿਸਾਨਾਂ ਦੀ ਆਮਦਨੀ ਨੂੰ ਕਈ ਗੁਣਾ ਵਧਾਉਣ ਵਿੱਚ ਸਹਾਇਤਾ ਕਰਨਗੇ। ਹੁਣ ਕਿਸਾਨ ਦੇਸ਼ ਤੇ ਦੁਨੀਆਂ ਵਿੱਚ ਕਿਤੇ ਵੀ ਖੇਤੀਬਾੜੀ ਉਤਪਾਦ ਵੇਚ ਸਕਦੇ ਹਨ।

ਕਿਸਾਨ ਲੀਡਰ ਬਲਦੇਵ ਸਿਰਸਾ NIA ਸਾਹਮਣੇ ਨਹੀਂ ਹੋਣਗੇ ਪੇਸ਼, ਅੱਤਵਾਦੀ ਫੰਡਿੰਗ ਕੇਸ 'ਚ ਹੋਣੀ ਸੀ ਪੁੱਛਗਿੱਛ

ਉਧਰ, ਇਸ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਦੇਸ਼ ਦੇ ਜ਼ਿਆਦਾਤਰ ਕਿਸਾਨ ਤੇ ਮਾਹਿਰ ਖੇਤੀ ਕਾਨੂੰਨਾਂ ਤੋਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨ ਜਥੇਬੰਦੀਆਂ ਨੂੰ ਇਕ ਪ੍ਰਸਤਾਵ ਭੇਜਿਆ ਸੀ ਜਿਸ 'ਚ ਅਸੀਂ ਮੰਡੀਆਂ, ਵਪਾਰੀਆਂ ਦੇ ਰਜਿਸਟ੍ਰੇਸ਼ਨ ਤੇ ਹੋਰਾਂ ਬਾਰੇ ਉਨ੍ਹਾਂ ਦੇ ਖਦਸ਼ੇ ਦੂਰ ਕਰਨ ਤੇ ਸਹਿਮਤ ਹੋਏ ਸੀ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ