(Source: ECI/ABP News/ABP Majha)
ਰਾਜਾ ਵੜਿੰਗ ਨੇ ਕੇਜਰੀਵਾਲ ਤੋਂ ਮੰਗਿਆ ਮਿਲਣ ਦਾ ਸਮਾਂ, ਆਖਰ ਕੀ ਹੈ ਵਜ੍ਹਾ?
ਪੰਜਾਬ ਦੇ ਨਵੇਂ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਮੰਤਰੀ ਬਣਦਿਆਂ ਹੀ ਐਕਸ਼ਨ ਮੋੜ 'ਚ ਹਨ। ਹੁਣ ਉਨ੍ਹਾਂ ਪੰਜਾਬ ਦੀਆਂ ਸਰਕਾਰੀ ਬੱਸਾਂ ਨੂੰ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਾਣ ਦੀ ਇਜਾਜ਼ਤ ਨਾ ਦੇਣ ਦਾ ਮੁੱਦਾ ਚੁੱਕਿਆ ਹੈ।
ਚੰਡੀਗੜ੍ਹ: ਪੰਜਾਬ ਦੇ ਨਵੇਂ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਮੰਤਰੀ ਬਣਦਿਆਂ ਹੀ ਐਕਸ਼ਨ ਮੋੜ 'ਚ ਹਨ। ਹੁਣ ਉਨ੍ਹਾਂ ਪੰਜਾਬ ਦੀਆਂ ਸਰਕਾਰੀ ਬੱਸਾਂ ਨੂੰ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਾਣ ਦੀ ਇਜਾਜ਼ਤ ਨਾ ਦੇਣ ਦਾ ਮੁੱਦਾ ਚੁੱਕਿਆ ਹੈ। ਰਾਜਾ ਵੜਿੰਗ ਦਾ ਕਹਿਣਾ ਹੈ ਕਿ ਦਿੱਲੀ ਸਰਕਾਰ ਪ੍ਰਾਈਵੇਟ ਬੱਸਾਂ ਨੂੰ ਜਾਣ ਦੇ ਰਹੀ ਹੈ। ਉਥੇ ਹੀ ਸਰਕਾਰੀ 'ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚਿੱਠੀ ਭੇਜੀ ਹੈ। ਜਿਸ ਵਿੱਚ ਉਨ੍ਹਾਂ ਨੂੰ ਅਤੇ ਦਿੱਲੀ ਦੇ ਟਰਾਂਸਪੋਰਟ ਮੰਤਰੀ ਨੂੰ ਮਿਲਣ ਦਾ ਸਮਾਂ ਮੰਗਿਆ ਗਿਆ ਹੈ। ਜਿਸ ਵਿੱਚ ਉਹ ਇਸ ਮੁੱਦੇ ਨੂੰ ਮੰਤਰੀ ਦੇ ਪੱਧਰ 'ਤੇ ਉਠਾਉਣਗੇ।
ਇਸ ਤੋਂ ਬਾਅਦ ਹੁਣ ਦਿੱਲੀ ਸਰਕਾਰ ਦੇ ਸਟੈਂਡ ਦੀ ਉਡੀਕ ਕੀਤੀ ਜਾ ਰਹੀ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਦਿੱਲੀ ਟਰਾਂਸਪੋਰਟ ਵਿਭਾਗ ਨੇ ਨਵੰਬਰ 2018 ਵਿੱਚ ਪੰਜਾਬ ਸਰਕਾਰ ਦੀਆਂ ਬੱਸਾਂ ਨੂੰ ਦਿੱਲੀ ਏਅਰਪੋਰਟ ਜਾਣ ਤੋਂ ਰੋਕ ਦਿੱਤਾ ਸੀ। ਸਰਕਾਰੀ ਬੱਸਾਂ ਹਵਾਈ ਅੱਡੇ ਤੋਂ ਸਸਤੇ ਕਿਰਾਏ 'ਤੇ ਯਾਤਰੀਆਂ ਨੂੰ ਲਿਆਉਂਦੀਆਂ ਅਤੇ ਲੈ ਜਾਂਦੀਆਂ ਸਨ। ਉਨ੍ਹਾਂ ਇਸ ਨੂੰ ਕੇਜਰੀਵਾਲ ਸਰਕਾਰ ਦੀ ਬੇਹੂਦਗੀ ਕਰਾਰ ਦਿੱਤਾ। ਵੜਿੰਗ ਨੇ ਕਿਹਾ ਕਿ ਇਸਦੇ ਉਲਟ, ਪ੍ਰਾਈਵੇਟ ਬੱਸਾਂ ਨੂੰ ਇਸਦੀ ਛੋਟ ਦਿੱਤੀ ਗਈ ਹੈ।
ਮੰਤਰੀ ਵੜਿੰਗ ਨੇ ਕਿਹਾ ਕਿ ਪਹਿਲਾਂ ਵੀ ਪੰਜਾਬ ਟਰਾਂਸਪੋਰਟ ਵਿਭਾਗ ਨੇ ਦਿੱਲੀ ਸਰਕਾਰ ਦੇ ਨੁਮਾਇੰਦਿਆਂ ਨਾਲ ਕਈ ਮੀਟਿੰਗਾਂ ਕੀਤੀਆਂ ਹਨ। ਦਿੱਲੀ ਦੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨੂੰ ਵੀ ਕਈ ਪੱਤਰ ਲਿਖੇ ਗਏ ਹਨ। ਫਿਰ ਵੀ ਇਸਦਾ ਕੋਈ ਲਾਭ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਮੰਤਰੀ ਹੋਣ ਦੇ ਨਾਅਤੇ ਉਹ ਹੁਣ ਦਿੱਲੀ ਸਰਕਾਰ ਨਾਲ ਤਾਲਮੇਲ ਕਰਕੇ ਸਰਕਾਰੀ ਬੱਸ ਸੇਵਾ ਬੰਦ ਕਰਨ ਦੇ ਫੈਸਲੇ ਨੂੰ ਰੱਦ ਕਰਨਗੇ।
ਮੰਤਰੀ ਰਾਜਾ ਵੜਿੰਗ ਨੇ ਦਿੱਲੀ ਸਰਕਾਰ ਨੂੰ ਘੱਟ ਕਿਰਾਏ 'ਤੇ ਸਹੂਲਤ ਬਾਰੇ ਦੱਸਿਆ ਹੈ। ਇਹ ਸੱਚ ਵੀ ਹੈ ਕਿਉਂਕਿ ਪ੍ਰਾਈਵੇਟ ਬੱਸਾਂ ਨੂੰ ਮਨਜ਼ੂਰੀ ਦੇ ਕਾਰਨ ਮਨਮਾਨੇ ਕਿਰਾਏ ਦੇਣੇ ਪੈਂਦੇ ਹਨ। ਹਾਲਾਂਕਿ, ਇਸਦਾ ਇੱਕ ਰਾਜਨੀਤਿਕ ਪਹਿਲੂ ਵੀ ਹੈ। ਇੰਡੋ-ਕੈਨੇਡੀਅਨ ਟਰਾਂਸਪੋਰਟ ਬੱਸਾਂ ਇਸ ਵੇਲੇ ਦਿੱਲੀ ਏਅਰਪੋਰਟ 'ਤੇ ਚਲਦੀਆਂ ਹਨ। ਜਿਹੜੇ ਬਾਦਲ ਪਰਿਵਾਰ ਦੇ ਟਰਾਂਸਪੋਰਟ ਨਾਲ ਸਬੰਧਤ ਹਨ। ਅਜਿਹੀ ਸਥਿਤੀ ਵਿੱਚ, ਇਹ ਸਪੱਸ਼ਟ ਹੈ ਕਿ ਮੰਤਰੀ ਵੜਿੰਗ ਇਸ ਦੇ ਬਹਾਨੇ ਬਾਦਲ ਪਰਿਵਾਰ ਨੂੰ ਨਿਸ਼ਾਨਾ ਬਣਾ ਰਹੇ ਹਨ।