Amrit pal Singh LIVE Updates: ਪੰਜਾਬ ਪੁਲਿਸ ਨੇ ਲੱਭੀ ਅੰਮ੍ਰਿਤਪਾਲ ਸਿੰਘ ਦੀ ਲੋਕੇਸ਼ਨ, ਕਿਸੇ ਵੇਲੇ ਵੀ ਹੋ ਸਕਦੀ ਗ੍ਰਿਫਤਾਰੀ

Amrit pal Singh LIVE Updates: ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਨੇ ਉਨ੍ਹਾਂ ਨੂੰ ਜ਼ਬਰਦਸਤੀ ਅਤੇ ਗ਼ੈਰ-ਕਾਨੂੰਨੀ ਢੰਗ ਨਾਲ ਬੰਦੀ ਬਣਾ ਕੇ ਰੱਖਿਆ ਹੈ।

ABP Sanjha Last Updated: 20 Mar 2023 05:07 PM
ਅੰਮ੍ਰਿਤਪਾਲ ਸਿੰਘ ਦੇ ਹੱਕ 'ਚ ਨੈਸ਼ਨਲ ਹਾਈਵੇ ਜਾਮ ਕਰਨ ਦੀ ਕਾਲ ਦੇਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

ਪੰਜਾਬ ਪੁਲਿਸ ਵੱਲੋਂ ‘ਭਗੌੜੇ’ ਐਲਾਨੇ ਗਏ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ। ਪੰਜਾਬ ਭਰ ਵਿੱਚ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਸੰਬਧਤ ਸਰਗਰਮ ਆਗੂਆਂ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਪਟਿਆਲਾ ਪੁਲਿਸ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਨੈਸ਼ਨਲ ਹਾਈਵੇ 44 ਨੂੰ ਜਾਮ ਕਰਨ ਦੀ ਕਾਲ ਦੇਣ ਵਾਲੇ ਹਰਿਆਣਾ ਦੇ ਪਿੰਡ ਜਲਵੇੜਾ ਦੇ ਵਾਸੀ ਨਵਦੀਪ ਸਿੰਘ ਤੇ ਪਿੰਡ ਪਜੋਖੜਾ ਸਾਹਿਬ ਦੇ ਰਹਿਣ ਵਾਲੇ ਸਿਮਰਨ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 

Amritpal Pal Singh Arrest Live: ਅੰਮ੍ਰਿਤਪਾਲ ਸਿੰਘ ਅਜੇ ਵੀ ਫਰਾਰ, ਵਿਦੇਸ਼ੀ ਫੰਡਿੰਗ ਦਾ ਸ਼ੱਕ, ਪੰਜਾਬ ਪੁਲਿਸ ਦੀ ਪ੍ਰੈਸ ਕਾਨਫਰੰਸ ਦੀਆਂ ਵੱਡੀਆਂ ਗੱਲਾਂ

 ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ। ਅਜੇ ਤੱਕ ਅੰਮ੍ਰਿਤਪਾਲ ਸਿੰਘ ਫੜਿਆ ਨਹੀਂ ਗਿਆ ਹੈ। ਇਸ ਦੌਰਾਨ ਪੰਜਾਬ ਪੁਲਿਸ ਦੀ ਪ੍ਰੈੱਸ ਕਾਨਫਰੰਸ ਹੋ ਰਹੀ ਹੈ। ਪ੍ਰੈੱਸ ਕਾਨਫਰੰਸ 'ਚ ਪੰਜਾਬ ਪੁਲਿਸ ਆਪਰੇਸ਼ਨ ਅੰਮ੍ਰਿਤਪਾਲ ਦੇ ਸਬੰਧ 'ਚ ਜਾਣਕਾਰੀ ਦੇ ਰਹੀ ਹੈ। ਪੁਲਿਸ ਨੇ ਦੱਸਿਆ ਹੈ ਕਿ ਅੰਮ੍ਰਿਤਪਾਲ ਸਿੰਘ ਅਜੇ ਫਰਾਰ ਹੈ। ਆਈਜੀਪੀ ਪੰਜਾਬ ਨੇ ਦੱਸਿਆ ਕਿ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਅਜੇ ਫਰਾਰ ਹੈ। ਪੁਲਿਸ ਉਸ ਨੂੰ ਫੜਨ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।

Sukhpal Khaira: ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ 'ਤੇ ਚੁੱਪ ਹੈ ਤੇ ਇਹ ਸਭ ਛੁਪਾਉਣ ਲਈ ਉਸ ਨੇ 2 ਦਿਨਾਂ ਲਈ ਇੰਟਰਨੈਟ ਬੰਦ ਕਰ ਦਿੱਤਾ

ਸੁਖਪਾਲ ਖਹਿਰਾ ਨੇ ਇੱਕ ਹੋਰ ਟਵੀਟ ਕਰਦਿਆਂ ਕਿਹਾ ਕਿ ਅਸੀਂ ਕਿਹੋ ਜਿਹਾ ਡੰਮੀ ਸੀਐਮ/ਐਚਐਮ ਭਗਵੰਤ ਮਾਨ ਚੁਣਿਆ ਹੈ? ਉਹ ਜੇਲ੍ਹ 'ਚੋਂ ਰਾਜ ਕਰ ਰਹੇ ਗੈਂਗਸਟਰ ਬਿਸ਼ਨੋਈ 'ਤੇ ਪੂਰੀ ਤਰ੍ਹਾਂ ਚੁੱਪ ਹੈ! ਉਹ ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਮੰਗੇ ਜਾ ਰਹੇ ਇਨਸਾਫ਼ 'ਤੇ ਚੁੱਪ ਹੈ! ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ 'ਤੇ ਚੁੱਪ ਹੈ ਤੇ ਇਹ ਸਭ ਛੁਪਾਉਣ ਲਈ ਉਸ ਨੇ 2 ਦਿਨਾਂ ਲਈ ਇੰਟਰਨੈਟ ਬੰਦ ਕਰ ਦਿੱਤਾ ਹੈ!

ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਵੀ ਭੇਜਿਆ ਆਸਾਮ ਦੀ ਡਿੱਬਰੂਗੜ੍ਹ ਜੇਲ੍ਹ

'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਵੀ ਆਸਾਮ ਦੀ ਡਿੱਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਹਰਜੀਤ ਸਿੰਘ ਤੇ ਅੰਮ੍ਰਿਤਪਾਲ ਸਿੰਘ ਦੇ ਡਰਾਈਵਰ ਨੇ ਜਲੰਧਰ 'ਚ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ। ਇਸ ਮਗਰੋਂ ਹਰਜੀਤ ਸਿੰਘ ਨੂੰ ਡਿੱਬਰੂਗੜ੍ਹ ਲਿਜਾਇਆ ਜਾ ਰਿਹਾ ਹੈ।

Amritpal Pal Singh Arrest Live: ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਹੋ ਰਹੀ ਹੈ ਕੋਸ਼ਿਸ਼ - ਅਕਾਲੀ ਐਮਪੀ

ਅਕਾਲੀ ਸੰਸਦ ਮੈਂਬਰ ਨੇ ਦੋਸ਼ ਲਾਇਆ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਦੋਸ਼ੀ ਹੈ, ਉਸ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ ਪਰ ਅੰਮ੍ਰਿਤਪਾਲ ਸਿੰਘ ਦੇ ਨਾਂ ’ਤੇ ਜੋ ਕੁਝ ਉਭਾਰਿਆ ਜਾ ਰਿਹਾ ਹੈ, ਉਨ੍ਹਾਂ ਦਾ ਕੀ ਕਸੂਰ ਹੈ? ਅੰਮ੍ਰਿਤਪਾਲ ਸਿੰਘ ਨੂੰ ਸਵੇਰੇ ਹੀ ਘਰੋਂ ਚੁੱਕਿਆ ਜਾ ਸਕਦਾ ਸੀ।

Amritpal Pal Singh Operation Live: ਸਿਆਸਤ ਦੀ ਖੇਡ ਖੇਡ ਰਹੀਆਂ ਸਿਆਸੀ ਪਾਰਟੀਆਂ- ਹਰਸਿਮਰਤ ਕੌਰ ਬਾਦਲ

ਸੰਸਦ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਾਇਆ ਕਿ ਕੇਂਦਰ ਵਿੱਚ ਭਾਜਪਾ ਅਤੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸੀ ਲਾਹੇ ਲਈ ਪੰਜਾਬੀਆਂ ਨੂੰ ਬਦਨਾਮ ਕਰ ਰਹੀ ਹੈ। ਰਾਜਨੀਤੀ ਦੀ ਖੇਡ ਖੇਡ ਰਹੇ ਹਨ।

Amritpal Pal Singh Arrest Live: ਪੰਜਾਬ ਦੇ ਹਾਲਾਤਾਂ ਲਈ ਕੇਂਦਰ ਤੇ ਸੂਬਾ ਦੋਵੇਂ ਜ਼ਿੰਮੇਵਾਰ : ਹਰਸਿਮਰਤ ਕੌਰ

ਸਿੱਖ ਵੱਖਵਾਦੀ ਅਤੇ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਦੇ ਮੁੱਦੇ 'ਤੇ ਕੇਂਦਰ ਅਤੇ ਪੰਜਾਬ ਦੋਵਾਂ ਸਰਕਾਰਾਂ 'ਤੇ ਹਮਲਾ ਬੋਲਦਿਆਂ ਅਕਾਲੀ ਦਲ ਦੀ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਾਇਆ ਹੈ ਕਿ ਇਨ੍ਹਾਂ ਸਰਕਾਰਾਂ ਨੇ ਹੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹੰਗਾਮਾ ਮਚਾਇਆ ਹੈ, ਪੰਜਾਬ ਵਿਚ ਸਭ ਨੂੰ ਪਤਾ ਹੈ ਕਿਉਂਕਿ ਵੀਡੀਓ ਵਾਇਰਲ ਹੈ। 

ਅੰਮ੍ਰਿਤਪਾਲ ਮਾਮਲੇ 'ਤੇ ਪੰਜਾਬ ਪੁਲਿਸ ਦੀ ਦੁਪਹਿਰ 3 ਵਜੇ ਪ੍ਰੈਸ ਕਾਨਫਰੰਸ

ਅੰਮ੍ਰਿਤਪਾਲ ਮਾਮਲੇ 'ਤੇ ਪੰਜਾਬ ਪੁਲਿਸ ਦੀ ਪ੍ਰੈੱਸ ਕਾਨਫਰੰਸ ਦੁਪਹਿਰ 3 ਵਜੇ ਹੋਵੇਗੀ। ਆਈਜੀ ਸੁਖਚੈਨ ਸਿੰਘ ਗਿੱਲ ਪੁਲਿਸ ਹੈੱਡਕੁਆਰਟਰ ਵਿਖੇ ਜਾਣਕਾਰੀ ਦੇਣਗੇ।

Amritpal Pal Singh Operation Live: ਅੰਮ੍ਰਿਤਪਾਲ ਦੇ ਸਾਥੀਆਂ ਖਿਲਾਫ਼ ਨਵਾਂ ਮਾਮਲਾ ਦਰਜ

ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀਆਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਨਜਾਇਜ਼ ਹਥਿਆਰਾਂ ਦੇ ਮਾਮਲੇ 'ਚ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਵਿਰੁੱਧ ਨਵੀਂ ਐੱਫਆਈਆਰ ਦਰਜ ਕੀਤੀ ਗਈ ਹੈ। 

ਪੰਜਾਬ 'ਚ ਭਗੌੜੇ ਅੰਮ੍ਰਿਤਪਾਲ ਸਿੰਘ ਦਾ ਚਾਚਾ ਗ੍ਰਿਫਤਾਰ - IANS

ਨਿਊਜ਼ ਏਜੰਸੀ ਆਈਏਐਨਐਸ ਮੁਤਾਬਕ ਫਰਾਰ ਖ਼ੁਦਮੁਖ਼ਤਿਆਰ ਕੱਟੜਪੰਥੀ ਸਿੱਖ ਪ੍ਰਚਾਰਕ ਅਤੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਇੱਕ ਹੋਰ ਨੂੰ ਪੰਜਾਬ ਦੇ ਸ਼ਾਹਕੋਟ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਦੇ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਸਵਪਨਾ ਸ਼ਰਮਾ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਦੂਜੇ ਪਾਸੇ ਪੰਜਾਬ ਪੁਲੀਸ ਨੇ ‘ਭਗੌੜੇ ਅੰਮ੍ਰਿਤਪਾਲ ਸਿੰਘ’ ਖ਼ਿਲਾਫ਼ ਸੋਮਵਾਰ ਨੂੰ ਤੀਜੇ ਦਿਨ ਵੀ ਆਪਣੀ ਕਾਰਵਾਈ ਜਾਰੀ ਰੱਖੀ।

Amritsar News: ਸਿੱਖਾਂ ਤੇ ਪੰਜਾਬ ਨੂੰ ਕੌਮਾਂਤਰੀ ਪੱਧਰ 'ਤੇ ਬਦਨਾਮ ਕਰਨ ਦੀ ਸਾਜਿਸ਼ ਕੀਤੀ ਜਾ ਰਹੀ

ਪੰਥ ਸੇਵਕ ਜੁਝਾਰੂ ਜਥੇਬੰਦੀ ਦੇ ਆਗੂਆਂ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਇੱਕ ਮਿੱਥੇ ਪ੍ਰੋਗਰਾਮ ਤਹਿਤ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਸਿੱਖ ਲੀਡਰਾਂ ਨੇ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਵੀ ਇਸ ਪੰਜਾਬ ਤੇ ਸਿੱਖ ਵਿਰੋਧੀ ਵਿਉਂਤਬੰਦੀ ਵਿੱਚ ਮੋਹਰੇ ਦੀ ਭੂਮਿਕਾ ਨਿਭਾਅ ਰਹੀ ਹੈ। 

Amritpal Singh: ਸਰਕਾਰਾਂ ਸਿਆਸੀ ਮੁਫਾਦਾਂ ਕਾਰਨ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨ: ਗਿਆਨੀ ਹਰਪ੍ਰੀਤ ਸਿੰਘ 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਹਾਲਾਤ ਉੱਪਰ ਗੰਭੀਰ ਚਿੰਤਾ ਜਾਹਿਰ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੇ ਮੱਦੇਨਜ਼ਰ ਕਿਹਾ ਕਿ ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਜਲੰਧਰ ਜ਼ਿਲ੍ਹੇ ਦੇ ਸਾਰੇ ਐਂਟਰੀ ਤੇ ਨਿਕਾਸ ਮਾਰਗਾਂ 'ਤੇ ਨਾਕਾਬੰਦੀ

ਉਧਰ ਜਲੰਧਰ ਜ਼ਿਲ੍ਹੇ ਦੇ ਸਾਰੇ ਐਂਟਰੀ ਤੇ ਨਿਕਾਸ ਮਾਰਗਾਂ 'ਤੇ ਨਾਕਾਬੰਦੀ ਕਰ ਦਿੱਤੀ ਗਈ ਹੈ। ਅੰਮ੍ਰਿਤਪਾਲ ਦੇ ਪਿੰਡ ਜੱਲੂਖੇੜਾ ਵਿੱਚ ਵੀ ਫੋਰਸ ਤਾਇਨਾਤ ਹੈ। ਪੰਜਾਬ ਦੀਆਂ ਜੰਮੂ-ਕਸ਼ਮੀਰ ਤੇ ਹਿਮਾਚਲ ਨਾਲ ਲੱਗਦੀਆਂ ਸਰਹੱਦਾਂ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਦੇ ਚਾਚਾ ਤੇ ਡਰਾਈਵਰ ਨੇ ਐਤਵਾਰ ਦੇਰ ਰਾਤ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ। ਦੋਵਾਂ ਨੇ ਚਿੱਟੇ ਰੰਗ ਦੀ ਮਰਸੀਡੀਜ਼ ਕਾਰ ਸਮੇਤ ਆਤਮ ਸਮਰਪਣ ਕਰ ਦਿੱਤਾ ਹੈ। ਇਸ ਮਰਸੀਡੀਜ਼ ਕਾਰ ਦੀ ਵਰਤੋਂ ਅੰਮ੍ਰਿਤਪਾਲ ਕਰਦਾ ਸੀ। 

Amrit pal Singh Updates: ਅੰਮ੍ਰਿਤਪਾਲ ਦੇ ਜਲੰਧਰ 'ਚ ਲੁਕੇ ਹੋਣ ਦਾ ਸ਼ੱਕ 

'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਅੱਜ ਤੀਜੇ ਦਿਨ ਵੀ ਜਾਰੀ ਹੈ। ਪੁਲਿਸ ਨੂੰ ਅੰਮ੍ਰਿਤਪਾਲ ਦੇ ਜਲੰਧਰ ਵਿੱਚ ਲੁਕੇ ਹੋਣ ਦਾ ਸ਼ੱਕ ਹੈ। ਇਹ ਵੀ ਚਰਚਾ ਹੈ ਕਿ ਪੁਲਿਸ ਨੇ ਲੋਕੇਸ਼ਨ ਟ੍ਰੇਸ ਕਰ ਲਈ ਹੈ। ਇਸ ਲਈ ਜਲਦ ਹੀ ਗ੍ਰਿਫਤਾਰੀ ਹੋ ਸਕਦੀ ਹੈ। 

Amrit pal Singh Updates: ਪੰਜਾਬ ਪੁਲਿਸ ਕਾਨੂੰਨ ਅਨੁਸਾਰ ਕਾਰਵਾਈ ਕਰ ਰਹੀ

ਇੰਸਪੈਕਟਰ ਜਨਰਲ ਆਫ ਪੁਲਿਸ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਅੰਮ੍ਰਿਤਪਾਲ ਅਜੇ ਫਰਾਰ ਹੈ। ਉਨ੍ਹਾਂ ਕਿਹਾ, “ਪੰਜਾਬ ਪੁਲਿਸ ਕਾਨੂੰਨ ਅਨੁਸਾਰ ਕਾਰਵਾਈ ਕਰ ਰਹੀ ਹੈ।” ਉਨ੍ਹਾਂ ਕਿਹਾ ਕਿ ਪੁਲਿਸ ਨੇ ਪਾਰਦਰਸ਼ੀ ਢੰਗ ਨਾਲ ਕੰਮ ਕੀਤਾ ਤੇ ਅੰਮ੍ਰਿਤਪਾਲ ਸਿੰਘ ਮਹਿਤਪੁਰ ਵਿਖੇ ਲਗਾਏ ਗਏ ਨਾਕੇ ਤੋਂ ਫਰਾਰ ਹੋ ਗਿਆ।

Amritpal Singh: ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਦਾਅਵਾ

ਪੰਜਾਬ ਵਿੱਚ ਚੱਲ ਰਿਹਾ ਅੰਮ੍ਰਿਤਪਾਲ ਸਿੰਘ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਬਠਿੰਡਾ ਦੇ ਇਮਾਨ ਸਿੰਘ ਖੇੜਾ ਨਾਮਕ ਵਿਅਕਤੀ ਨੇ ਪਟੀਸ਼ਨ ਦਾਇਰ ਕਰਕੇ ਪੰਜਾਬ ਸਰਕਾਰ, ਪੁਲਿਸ ਕਮਿਸ਼ਨਰ, ਜਲੰਧਰ, ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਅਤੇ ਦੋਵਾਂ ਜ਼ਿਲ੍ਹਿਆਂ ਦੇ ਹੋਰ ਪੁਲਿਸ ਅਧਿਕਾਰੀਆਂ ਨੂੰ ਧਿਰ ਵਜੋਂ ਉਲਝਾ ਕੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਪੰਜਾਬ ਪੁਲਿਸ ਦੀ ਗੈਰ-ਕਾਨੂੰਨੀ ਹਿਰਾਸਤ ਵਿੱਚ ਹੈ। ਉਨ੍ਹਾਂ ਨੇ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਪੁਲਿਸ ਅਧਿਕਾਰੀਆਂ ਨੂੰ ਅੰਮ੍ਰਿਤਪਾਲ ਸਿੰਘ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਜਾਣ।

ਪਿਛੋਕੜ

Amrit pal Singh LIVE Updates: ਪੰਜਾਬ ਵਿੱਚ ਚੱਲ ਰਿਹਾ ਅੰਮ੍ਰਿਤਪਾਲ ਸਿੰਘ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਬਠਿੰਡਾ ਦੇ ਇਮਾਨ ਸਿੰਘ ਖੇੜਾ ਨਾਮਕ ਵਿਅਕਤੀ ਨੇ ਪਟੀਸ਼ਨ ਦਾਇਰ ਕਰਕੇ ਪੰਜਾਬ ਸਰਕਾਰ, ਪੁਲਿਸ ਕਮਿਸ਼ਨਰ, ਜਲੰਧਰ, ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਅਤੇ ਦੋਵਾਂ ਜ਼ਿਲ੍ਹਿਆਂ ਦੇ ਹੋਰ ਪੁਲਿਸ ਅਧਿਕਾਰੀਆਂ ਨੂੰ ਧਿਰ ਵਜੋਂ ਉਲਝਾ ਕੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਪੰਜਾਬ ਪੁਲਿਸ ਦੀ ਗੈਰ-ਕਾਨੂੰਨੀ ਹਿਰਾਸਤ ਵਿੱਚ ਹੈ। ਉਨ੍ਹਾਂ ਨੇ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਪੁਲਿਸ ਅਧਿਕਾਰੀਆਂ ਨੂੰ ਅੰਮ੍ਰਿਤਪਾਲ ਸਿੰਘ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਜਾਣ।


ਇਸ ਮਾਮਲੇ ਦੀ ਐਮਰਜੈਂਸੀ ਸੁਣਵਾਈ ਕਰਦਿਆਂ ਹਾਈ ਕੋਰਟ ਦੇ ਜਸਟਿਸ ਐਨਐਸ ਸ਼ੇਖਾਵਤ ਨੇ ਪੰਜਾਬ ਸਰਕਾਰ ਅਤੇ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਇਸ ਮਾਮਲੇ ਵਿੱਚ ਸਰਕਾਰ ਨੂੰ 21 ਮਾਰਚ ਨੂੰ ਅੰਮ੍ਰਿਤਪਾਲ ਸਿੰਘ ’ਤੇ ਕੀਤੀ ਗਈ ਕਾਰਵਾਈ ਸਬੰਧੀ ਸਾਰਾ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ।


ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਨੇ ਉਨ੍ਹਾਂ ਨੂੰ ਜ਼ਬਰਦਸਤੀ ਅਤੇ ਗ਼ੈਰ-ਕਾਨੂੰਨੀ ਢੰਗ ਨਾਲ ਬੰਦੀ ਬਣਾ ਕੇ ਰੱਖਿਆ ਹੈ। ਇਸ ਦੇ ਨਾਲ ਹੀ ਵਾਰੰਟ ਅਫਸਰ ਨਿਯੁਕਤ ਕਰਨ ਦੀ ਵੀ ਮੰਗ ਕੀਤੀ ਗਈ ਹੈ, ਜੋ ਮੌਕੇ ਦਾ ਜਾਇਜ਼ਾ ਲਵੇ ਅਤੇ ਜੇਕਰ ਅੰਮ੍ਰਿਤਪਾਲ ਪੁਲਿਸ ਅਧਿਕਾਰੀਆਂ ਦੀ ਨਾਜਾਇਜ਼ ਹਿਰਾਸਤ 'ਚ ਪਾਇਆ ਜਾਂਦਾ ਹੈ ਤਾਂ ਉਸ ਨੂੰ ਤੁਰੰਤ ਰਿਹਾਅ ਕੀਤਾ ਜਾਵੇ।


ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਕੇਸ ਵਿੱਚ ਸ਼ਾਮਲ ਅਫਸਰਾਂ ਨੇ ਕੇਂਦਰੀ ਪੈਰਾ ਮਿਲਟਰੀ ਫੋਰਸ ਨਾਲ ਮਿਲੀਭੁਗਤ ਕਰਕੇ ਅੰਮ੍ਰਿਤਪਾਲ ਨੂੰ ਬਿਨਾਂ ਕਿਸੇ ਕਾਰਨ ਜਲੰਧਰ ਦੇ ਸ਼ਾਹਕੋਟ ਇਲਾਕੇ ਤੋਂ ਗੈਰ-ਕਾਨੂੰਨੀ ਢੰਗ ਨਾਲ ਬੰਦੀ ਬਣਾ ਲਿਆ ਸੀ। ਨਿਰਧਾਰਤ ਕਾਨੂੰਨ ਤਹਿਤ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਜਾਣਾ ਚਾਹੀਦਾ ਹੈ। ਉਸ ਦੀ ਗੈਰ-ਕਾਨੂੰਨੀ ਹਿਰਾਸਤ ਦੇ 24 ਘੰਟੇ ਬਾਅਦ ਵੀ ਪੁਲਿਸ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਉਸ ਦੀ ਗੈਰ-ਕਾਨੂੰਨੀ ਹਿਰਾਸਤ ਬਾਰੇ ਜਾਣਕਾਰੀ ਨਹੀਂ ਦੇ ਰਹੀ ਹੈ। ਅਜਿਹੇ 'ਚ ਅੰਮ੍ਰਿਤਪਾਲ ਸਿੰਘ ਦੀ ਜਾਨ ਨੂੰ ਖਤਰਾ ਦੱਸਿਆ ਜਾ ਰਿਹਾ ਹੈ।


ਪਟੀਸ਼ਨਰ ਅੰਮ੍ਰਿਤਪਾਲ ਸਿੰਘ ਦੇ ਵਾਰਸ ਪੰਜਾਬ ਦੇ ਸੰਸਥਾ ਦੇ ਕਾਨੂੰਨੀ ਸਲਾਹਕਾਰ ਹਨ। ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਨੂੰ ਪੁਲਿਸ ਨੇ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਹੋਇਆ ਹੈ। ਪਟੀਸ਼ਨ ਅਨੁਸਾਰ ਪੰਜਾਬੀ ਕਾਰਕੁਨ ਦੀਪ ਸਿੱਧੂ ਨੇ ਸਮਾਜਿਕ ਨਿਆਂ ਅਤੇ ਪੰਜਾਬ ਦੇ ਅਧਿਕਾਰਾਂ ਅਤੇ ਸੱਭਿਆਚਾਰ ਦੀ ਰਾਖੀ ਲਈ ਇਸ ਸੰਸਥਾ ਦਾ ਗਠਨ ਕੀਤਾ ਸੀ। ਦੀਪ ਸਿੱਧੂ ਦੀ ਮੌਤ ਤੋਂ ਬਾਅਦ ਅੰਮ੍ਰਿਤਪਾਲ ਨੇ ਇਸ ਦੀ ਕਮਾਨ ਆਪਣੇ ਹੱਥਾਂ ਵਿੱਚ ਲੈ ਲਈ ਸੀ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.