ਪੜਚੋਲ ਕਰੋ
Advertisement
ਜੀਜੇ ਨੂੰ ਮੌਤ ਦੇ ਘਾਟ ਉਤਾਰ ਕੇ ਸਾਲਾ ਫਰਾਰ, ਚਾਕੂ ਨਾਲ ਕੀਤੇ ਦਰਜਨਾਂ ਵਾਰ
ਪਾਣੀਪਤ ਦੀ ਵਧਾਵਾ ਰਾਮ ਕਲੋਨੀ ਦੇ ਇਕ ਨੌਜਵਾਨ ਨੂੰ ਉਸ ਦੇ ਸਾਲੇ ਵਲੋਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਆਰੋਪੀ ਸਾਲੇ ਨੇ ਪਾਣੀਪਤ ਦੇ ਭਵਾਨਾ ਚੌਕ ਵਿਖੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।
ਪਾਣੀਪਤ: ਪਾਣੀਪਤ ਦੀ ਵਧਾਵਾ ਰਾਮ ਕਲੋਨੀ ਦੇ ਇਕ ਨੌਜਵਾਨ ਨੂੰ ਉਸ ਦੇ ਸਾਲੇ ਵਲੋਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਆਰੋਪੀ ਸਾਲੇ ਨੇ ਪਾਣੀਪਤ ਦੇ ਭਵਾਨਾ ਚੌਕ ਵਿਖੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਮੁਲਜ਼ਮਾਂ ਨੇ ਜੀਜੇ 'ਤੇ ਕਰੀਬ ਇਕ ਦਰਜਨ ਵਾਰ ਚਾਕੂ ਨਾਲ ਹਮਲਾ ਕੀਤਾ ਅਤੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਤੋਂ ਬਾਅਦ ਦੋਸ਼ੀ ਸੀਸੀਟੀਵੀ ਕੈਮਰੇ ਵਿੱਚ ਭੱਜਦੇ ਹੋਏ ਕੈਦ ਹੋ ਗਏ।
ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮੁਲਜ਼ਮਾਂ ਨੇ ਪਹਿਲਾਂ ਚੇਤਾਵਨੀ ਦੇ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਦੋਸ਼ੀਆਂ ਵਲੋਂ ਵਾਰ-ਵਾਰ ਉਸ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਜਾ ਰਹੀ ਸੀ, ਜਿਸ ਲਈ ਉਨ੍ਹਾਂ ਨੇ ਪੁਲਿਸ ਤੋਂ ਸੁਰੱਖਿਆ ਦੀ ਮੰਗ ਵੀ ਕੀਤੀ ਸੀ। ਪਰ ਪੁਲਿਸ ਨੇ ਕੋਈ ਸੁਰੱਖਿਆ ਨਹੀਂ ਦਿੱਤੀ, ਜਿਸ ਕਾਰਨ ਮੁਲਜ਼ਮਾਂ ਨੇ ਉਸ ਨੂੰ ਜਾਨ ਤੋਂ ਮਾਰ ਦਿੱਤਾ।
ਡੀਐਸਪੀ ਸਤੀਸ਼ ਕੁਮਾਰ ਵੱਤਸ ਨੇ ਕਿਹਾ ਕਿ ਦੋਵੇਂ ਧਿਰਾਂ ਇੰਟਰਕਾਸਟ ਵਿਆਹ 'ਤੇ ਸਹਿਮਤ ਹੋ ਗਈਆਂ ਸੀ, ਜਿਸ ‘ਤੇ ਪੰਚਾਇਤ ਵਿੱਚ ਇੱਕ ਲਿਖਤੀ ਸਮਝੌਤਾ ਹੋਇਆ ਸੀ। ਪਰ ਲੜਕੀ ਦਾ ਭਰਾ ਵਾਰ-ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਸੀ। ਡੀਐਸਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਕੀਤਾ ਜਾ ਰਿਹਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement