ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਪੁਲਿਸ ਤੋਂ ਅੱਕੀ ਔਰਤ ਪੈਟਰੋਲ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੀ
ਅੱਜ ਬੁੱਧਵਾਰ ਸਵੇਰੇ ਖੰਨਾ ਦੇ ਅਮਲੋਹ ਰੋਡ 'ਤੇ ਇੱਕ ਔਰਤ ਬੋਤਲ 'ਚ ਪੈਟਰੋਲ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹ ਗਈ। ਔਰਤ ਨੇ ਪੁਲਿਸ 'ਤੇ ਰਿਸ਼ਵਤ ਮੰਗਣ ਦਾ ਦੋਸ਼ ਲਗਾਏ। ਉਸ ਨੇ ਕਿਹਾ ਕਿ ਪੁਲਿਸ ਨੇ ਉਸ ਦੇ ਬੇਟੇ ਨੂੰ ਗਲਤ ਕੇਸ ਵਿੱਚ ਫਸਾਇਆ ਹੈ।
![ਪੁਲਿਸ ਤੋਂ ਅੱਕੀ ਔਰਤ ਪੈਟਰੋਲ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੀ An angry woman from the police took petrol and climbed on the water tank ਪੁਲਿਸ ਤੋਂ ਅੱਕੀ ਔਰਤ ਪੈਟਰੋਲ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੀ](https://static.abplive.com/wp-content/uploads/sites/5/2020/10/14194722/lady-on-water-tank.jpg?impolicy=abp_cdn&imwidth=1200&height=675)
ਖੰਨਾ: ਅੱਜ ਬੁੱਧਵਾਰ ਸਵੇਰੇ ਖੰਨਾ ਦੇ ਅਮਲੋਹ ਰੋਡ 'ਤੇ ਇੱਕ ਔਰਤ ਬੋਤਲ 'ਚ ਪੈਟਰੋਲ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹ ਗਈ। ਔਰਤ ਨੇ ਪੁਲਿਸ 'ਤੇ ਰਿਸ਼ਵਤ ਮੰਗਣ ਦਾ ਦੋਸ਼ ਲਗਾਏ। ਉਸ ਨੇ ਕਿਹਾ ਕਿ ਪੁਲਿਸ ਨੇ ਉਸ ਦੇ ਬੇਟੇ ਨੂੰ ਗਲਤ ਕੇਸ ਵਿੱਚ ਫਸਾਇਆ ਹੈ।
ਔਰਤ ਨੇ ਪੁਲਿਸ ਨੂੰ ਧਮਕੀ ਦਿੱਤੀ ਕਿ ਜੇ ਕੋਈ ਟੈਂਕੀ 'ਤੇ ਚੜ੍ਹਿਆ ਤਾਂ ਉਹ ਆਪਣੇ ਆਪ ਨੂੰ ਅੱਗ ਲਾ ਦੇਵੇਗੀ। ਨਾਇਬ ਤਹਿਸੀਲਦਾਰ ਨੇ ਹੇਠੋਂ ਉਸ ਨਾਲ ਗੱਲ ਕਰਕੇ ਔਰਤ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ, ਪਰ ਉਸ ਨੇ ਟੈਂਕੀ ਤੋਂ ਹੇਠਾਂ ਉਤਰਨ ਤੋਂ ਇਨਕਾਰ ਕਰ ਦਿੱਤਾ। ਉਸ ਦੇ ਕਿਸੇ ਸਬੰਧੀ ਨੇ ਟੈਂਕੀ ਤੋਂ ਹੇਠਾਂ ਲਿਆਂਦਾ। ਔਰਤ ਨੇ ਪੁਲਿਸ 'ਤੇ ਤੰਗ ਪ੍ਰੇਸ਼ਾਨ ਕਰਨ ਤੇ ਪੈਸੇ ਮੰਗਣ ਦੇ ਦੋਸ਼ ਲਾਏ।
ਵੱਡੀ ਖਬਰ! ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਗੱਲ ਬੇਸਿੱਟਾ, ਕੀਤਾ ਵੱਡਾ ਐਲਾਨ
ਮੌਕੇ 'ਤੇ ਪਹੁੰਚੇ ਖੰਨਾ ਦੇ ਡੀਐਸਪੀ ਰਾਜਨ ਪਰਮਿੰਦਰ ਸਿੰਘ ਨੇ ਦੱਸਿਆ ਕਿ ਔਰਤ ਦੇ ਬੇਟੇ 'ਤੇ ਚੋਰੀ ਦਾ ਕੇਸ ਦਰਜ ਕੀਤਾ ਗਿਆ ਹੈ। ਉਸ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਉਹ ਔਰਤ ਪੁਲਿਸ 'ਤੇ ਪੈਸੇ ਦੇ ਲੈਣ-ਦੇਣ ਦਾ ਦੋਸ਼ ਲਗਾ ਰਹੀ ਹੈ, ਇਸ ਦੀ ਕਾਰਵਾਈ ਕੀਤੀ ਜਾਵੇਗੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕ੍ਰਿਕਟ
ਦੇਸ਼
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)