ਪੜਚੋਲ ਕਰੋ

ਅਮਰੀਕਾ ਤੋਂ ਪਰਤ ਐਨਆਰਆਈ ਨੇ ਸ਼ੁਰੂ ਕੀਤੀ ਖੇਤੀ, ਹੁਣ ਇੰਝ ਕਰ ਰਿਹਾ ਚੰਗੀ ਕਮਾਈ

ਬਰਨਾਲਾ ਦੇ ਪਿੰਡ ਹਰੀਗੜ੍ਹ ਦੇ ਰਹਿਣ ਵਾਲਾ ਸੁਖਵਿੰਦਰ ਸਿੰਘ ਸੁੱਖੀ ਸ਼ੇਰਗਿੱਲ ਛੇ ਮਹੀਨੇ ਪਹਿਲਾਂ ਅਮਰੀਕਾ ਤੋਂ ਪੰਜਾਬ ਪਰਤਿਆ ਸੀ। ਇਸ ਤੋਂ ਬਾਅਦ ਉਸ ਨੇ ਕੋਰੋਨਾਵਾਇਰਸ ਦੇ ਲੋਕਡਾਊਨ ਦੌਰਾਨ ਮੱਕੀ ਦੀ ਕਾਸ਼ਤ ਕਰਨੀ ਸ਼ੁਰੂ ਕਰ ਦਿੱਤੀ।

ਬਰਨਾਲਾ: ਪੰਜਾਬ ਦੇ ਨੌਜਵਾਨ ਖੇਤੀਬਾੜੀ ਤੋਂ ਟਾਲਾ ਵਟ ਕੇ ਵਿਦੇਸ਼ਾਂ ਵੱਲ ਭੱਜ ਰਹੇ ਹਨ। ਉੱਥੇ ਹੀ ਬਰਨਾਲਾ ਜ਼ਿਲ੍ਹੇ ਦਾ ਇੱਕ ਨੌਜਵਾਨ ਵਿਦੇਸ਼ ਤੋਂ ਪਰਤ ਕੇ ਇਸ ਕਿੱਤੇ ਰਾਹੀਂ ਚੰਗੀ ਕਮਾਈ ਕਰ ਰਿਹਾ ਹੈ। ਬਰਨਾਲਾ ਦੇ ਪਿੰਡ ਹਰੀਗੜ੍ਹ ਦੇ ਰਹਿਣ ਵਾਲਾ ਸੁਖਵਿੰਦਰ ਸਿੰਘ ਸੁੱਖੀ ਸ਼ੇਰਗਿੱਲ ਛੇ ਮਹੀਨੇ ਪਹਿਲਾਂ ਅਮਰੀਕਾ ਤੋਂ ਪੰਜਾਬ ਪਰਤਿਆ ਸੀ। ਇਸ ਤੋਂ ਬਾਅਦ ਉਸ ਨੇ ਕੋਰੋਨਾਵਾਇਰਸ ਦੇ ਲੋਕਡਾਊਨ ਦੌਰਾਨ ਮੱਕੀ ਦੀ ਕਾਸ਼ਤ ਕਰਨੀ ਸ਼ੁਰੂ ਕਰ ਦਿੱਤੀ। ਸੁਖਵਿੰਦਰ ਸਿੰਘ ਸੁੱਖੀ ਸ਼ੇਰਗਿੱਲ ਨੇ ਕਿਹਾ ਕਿ ਉਹ ਛੇ ਮਹੀਨੇ ਪਹਿਲਾਂ ਅਮਰੀਕਾ ਤੋਂ ਪਰਤਿਆ ਹੈ। ਕੋਰੋਨਾਵਾਇਰਸ ਲੌਕਡਾਉਨ ਦੌਰਾਨ ਉਹ ਘਰ ਵਿੱਚ ਵਿਹਲਾ ਬੈਠਾ ਸੀ। ਇਸ ਕਰਕੇ ਉਸ ਨੇ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਕੇ ਆਪਣੇ ਖੇਤ ਵਿੱਚ ਮੱਕੀ ਦੀ ਕਾਸ਼ਤ ਕਰਨੀ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਮੱਕੀ ਦੇ ਵਿੱਚਕਾਰ ਧਨੀਏ ਦੀ ਖੇਤੀ ਵੀ ਕੀਤੀ ਜਾ ਰਹੀ ਹੈ। ਜਦੋਂ ਉਹ ਧਨੀਏ ਦੀ ਫ਼ਸਲ ਵੇਚਣ ਸਬਜ਼ੀ ਮੰਡੀ ਵਿੱਚ ਗਿਆ ਤਾਂ ਉਸ ਨੂੰ ਨਿਗੂਣਾ ਭਾਅ ਮਿਲਿਆ। ਇਸ ਤੋਂ ਨਿਰਾਸ਼ ਹੋ ਕੇ ਉਸ ਨੇ ਧਨੀਏ ਦੀ ਫ਼ਸਲ ਖੁਦ ਵੇਚਣੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਉਸ ਨੇ ਬਰਨਾਲਾ ਦੇ ਬਾਜ਼ਾਰ ਵਿੱਚ ਰੇਹੜੀਆਂ ਵਾਲਿਆਂ ਨਾਲ ਦੁਕਾਨ ਲਾਉਣੀ ਸ਼ੁਰੂ ਕਰ ਦਿੱਤੀ। ਪਹਿਲੇ ਹੀ ਦਿਨ ਉਸ ਨੂੰ ਚੰਗੀ ਕਮਾਈ ਹੋਈ। ਇਸ ਤੋਂ ਬਾਅਦ ਉਸ ਨੇ ਧਨੀਏ ਦੇ ਨਾਲ ਨਾਲ ਆਪਣੇ ਖੇਤ ਵਿੱਚ ਉਗਾਏ ਜਾ ਰਹੇ ਸਾਗ ਤੇ ਮੱਕੀ ਦੀਆਂ ਛੱਲੀਆਂ ਵੀ ਵੇਚਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਤੋਂ ਉਸ ਨੂੰ ਚੰਗੀ ਕਮਾਈ ਹੋ ਰਹੀ ਹੈ। ਸੁੱਖੀ ਸ਼ੇਰਗਿੱਲ ਨੇ ਦੱਸਿਆ ਕਿ ਪਰਿਵਾਰਕ ਪੱਖ ਤੋਂ ਉਸ ਦੇ ਭਰਾ ਦੀ ਅਮਰੀਕਾ ਵਿੱਚ ਟਰਾਂਸਪੋਰਟਰ ਹਨ ਤੇ ਪੰਜਾਬ ਵਿੱਚ ਵੀ ਉਸ ਕੋਲ ਦਸ ਏਕੜ ਦੇ ਕਰੀਬ ਜ਼ਮੀਨ ਹੈ। ਇਸ ਦੇ ਬਾਵਜੂਦ ਉਸ ਨੂੰ ਖੁਦ ਬਾਜ਼ਾਰ ਵਿੱਚ ਆਪਣੀ ਉਗਾਈ ਸਬਜ਼ੀ ਵੇਚਣ ਵਿੱਚ ਕੋਈ ਸ਼ਰਮਿੰਦਗੀ ਨਹੀਂ। ਉਸ ਦਾ ਐਨਆਰਆਈ ਭਰਾ ਅਤੇ ਪਰਿਵਾਰ ਉਸ ਦੇ ਇਸ ਕੰਮ 'ਚ ਪੂਰਾ ਸਹਿਯੋਗ ਦੇ ਰਿਹਾ ਹੈ। ਕੁਝ ਦੋਸਤ ਮਿੱਤਰ ਵੀ ਉਸ ਦਾ ਲਗਾਤਾਰ ਸਾਥ ਦੇ ਰਹੇ ਹਨ। ਸਾਵਧਾਨ ਹੋ ਜਾਣ ਕਿਸਾਨ! ਟਿੱਡੀ ਦਲ ਨੂੰ ਲੈ ਕੇ ਅਲਰਟ ਉਧਰ ਜ਼ਿਲ੍ਹਾ ਖੇਤੀਬਾੜੀ ਅਧਿਕਾਰੀ ਡਾ.ਬਲਦੇਵ ਸਿੰਘ ਨੇ ਕਿਹਾ ਕਿ ਨੌਜਵਾਨ ਸੁਖਵਿੰਦਰ ਸਿੰਘ ਹੋਰਨਾਂ ਨੌਜਵਾਨ ਕਿਸਾਨਾਂ ਲਈ ਇੱਕ ਮਾਰਗਦਰਸ਼ਨ ਬਣਿਆਂ ਹੈ। ਆਪਣੀ ਫਸਲ ਦਾ ਖੁਦ ਮੰਡੀਕਰਨ ਕਰਨ ਨਾਲ ਕਿਸਾਨ ਚੰਗਾ ਮੁਨਾਫ਼ਾ ਕਮਾ ਸਕਦਾ ਹੈ। ਹੋਰਨਾਂ ਨੌਜਵਾਨਾਂ ਤੇ ਕਿਸਾਨਾਂ ਨੂੰ ਵੀ ਇਸ ਤੋਂ ਸੇਧ ਲੈਣ ਦੀ ਲੋੜ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
History of Independent India : ਆਜ਼ਾਦੀ ਤੋਂ ਬਾਅਦ ਭਾਰਤ ਵਿੱਚ ਸਭ ਤੋਂ ਪਹਿਲਾਂ ਕੀ ਵਾਪਰਿਆ? ਹਰ ਵੇਰਵੇ ਬਾਰੇ ਜਾਣੋ।
History of Independent India : ਆਜ਼ਾਦੀ ਤੋਂ ਬਾਅਦ ਭਾਰਤ ਵਿੱਚ ਸਭ ਤੋਂ ਪਹਿਲਾਂ ਕੀ ਵਾਪਰਿਆ? ਹਰ ਵੇਰਵੇ ਬਾਰੇ ਜਾਣੋ।
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
Embed widget