ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਅਨਿਲ ਜੋਸ਼ੀ ਨੇ ਕਾਂਗਰਸ ਨੂੰ ਦੱਸਿਆ ਫਿਰਕਾਪ੍ਰਸਤ, ਚੋਣਾਂ 'ਚ ਮੁੱਖ ਮੰਤਰੀ ਦੇ ਚੇਹਰੇ ਲਈ ਚੰਨੀ ਦੀ ਕੀਤੀ ਮੰਗ
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਹਾਲ ਹੀ ਭਾਜਪਾ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ 'ਚ ਸ਼ਾਮਲ ਹੋਏ ਅਨਿਲ ਜੋਸ਼ੀ ਨੇ ਕਾਂਗਰਸ ਪਾਰਟੀ 'ਤੇ ਅੱਜ ਫਿਰਕਾਪ੍ਰਸਤੀ ਕਰਨ ਦਾ ਦੋਸ਼ ਲਾਇਆ ਹੈ।
![ਅਨਿਲ ਜੋਸ਼ੀ ਨੇ ਕਾਂਗਰਸ ਨੂੰ ਦੱਸਿਆ ਫਿਰਕਾਪ੍ਰਸਤ, ਚੋਣਾਂ 'ਚ ਮੁੱਖ ਮੰਤਰੀ ਦੇ ਚੇਹਰੇ ਲਈ ਚੰਨੀ ਦੀ ਕੀਤੀ ਮੰਗ Anil Joshi tells Congress that he is a communalist, demands Channi for CM's face in elections ਅਨਿਲ ਜੋਸ਼ੀ ਨੇ ਕਾਂਗਰਸ ਨੂੰ ਦੱਸਿਆ ਫਿਰਕਾਪ੍ਰਸਤ, ਚੋਣਾਂ 'ਚ ਮੁੱਖ ਮੰਤਰੀ ਦੇ ਚੇਹਰੇ ਲਈ ਚੰਨੀ ਦੀ ਕੀਤੀ ਮੰਗ](https://feeds.abplive.com/onecms/images/uploaded-images/2021/07/11/c8a61330d50a5ed7c3fe2f65cd5649cf_original.jpg?impolicy=abp_cdn&imwidth=1200&height=675)
ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਹਾਲ ਹੀ ਭਾਜਪਾ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ 'ਚ ਸ਼ਾਮਲ ਹੋਏ ਅਨਿਲ ਜੋਸ਼ੀ ਨੇ ਕਾਂਗਰਸ ਪਾਰਟੀ 'ਤੇ ਅੱਜ ਫਿਰਕਾਪ੍ਰਸਤੀ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਹਮੇਸ਼ਾ ਤੋਂ ਹੀ ਅਜਿਹੀ ਫਿਰਕੂਵਾਦ ਵਾਲੀ ਰਾਜਨੀਤੀ ਕਰਨ ਦੀ ਮਨਸ਼ਾ ਰਹੀ ਹੈ। ਜੋਸ਼ੀ ਨੇ ਕਿਹਾ ਕਿ ਸੁਨੀਲ ਜਾਖੜ ਦੇ ਬਿਆਨ ਨੇ ਸਭ ਕੁਝ ਸਪੱਸ਼ਟ ਕਰ ਦਿੱਤਾ ਹੈ ਤੇ ਕਾਂਗਰਸ ਪਾਰਟੀ ਦੇ ਚਰਨਜੀਤ ਸਿੰਘ ਚੰਨੀ ਨੂੰ ਸੀਅੇੈਮ ਬਣਾਉਣ ਦੇ ਫੈਸਲੇ ਦਾ ਅਕਾਲੀ ਦਲ ਸਵਾਗਤ ਤਾਂ ਹੀ ਕਰੇਗਾ ਜੇ ਅਗਲੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦਾ ਮੁੱਖ ਮੰਤਰੀ ਦਾ ਚਿਹਰਾ ਵੀ ਚੰਨੀ ਹੀ ਹੋਣਗੇ।
ਉਨ੍ਹਾਂ ਕਿਹਾ ਪਰ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਪਹਿਲਾਂ ਹੀ ਕਹਿ ਕੇ ਸਾਫ ਕਰ ਚੁੱਕੇ ਹਨ ਕਿ ਚੰਨੀ ਸਿਰਫ ਚਾਰ ਮਹੀਨਿਆਂ ਲਈ ਹਨ। ਜਦਕਿ ਅਗਲੀਆਂ ਚੋਣਾਂ ਨਵਜੋਤ ਸਿੱਧੂ ਦੀ ਅਗਵਾਈ 'ਚ ਲੜੀਆਂ ਜਾਣਗੀਆਂ। ਅਨਿਲ ਜੋਸ਼ੀ ਨੇ ਕਿਹਾ ਕਾਂਗਰਸ ਨੇ ਜੋ ਬੀਜ ਬੀਜਣ ਦੀ ਕੋਸ਼ਿਸ਼ ਕੀਤੀ ਹੈ ਉਸ ਦਾ ਅਸਰ ਹੇਠਲੇ ਪੱਧਰ ਤੱਕ ਜਾਵੇਗਾ। ਉਹ ਦਿਖਣ ਵੀ ਲੱਗ ਪਿਆ ਹੈ ਜਿਵੇਂ ਸੰਗਤ ਸਿੰਘ ਗਿਲਜੀਆਂ ਤੇ ਸੁਰਜੀਤ ਧੀਮਾਨ ਨੇ ਬੀਸੀ ਭਾਈਚਾਰੇ ਲਈ ਨੁਮਾਇੰਦਗੀ ਦੀ ਮੰਗ ਕੀਤੀ।
ਜੋਸ਼ੀ ਨੇ ਨਵਜੋਤ ਸਿੱਧੂ 'ਤੇ ਵੀ ਤੰਜ ਕੱਸਦਿਆਂ ਕਿਹਾ ਕਿ ਸਿੱਧੂ ਦੇ ਹੱਕ 'ਚ ਕਿਸੇ ਵਿਧਾਇਕ ਨੇ ਵੋਟ ਨਹੀਂ ਪਾਈ ਤੇ ਖੁਦ ਆਪ ਨੂੰ ਸੀਅੇੈਮ ਬਣਨ ਲਈ ਰੌਲਾ ਪਾਉਂਦਾ ਰਿਹਾ। ਸਿੱਧੂ ਦੇ ਵੈਸੇ ਵੀ ਵਸ ਦੀ ਗੱਲ ਨਹੀਂ ਸੀਅੇੈਮ ਬਣਨਾ, ਕਿਉਂਕਿ ਸਿੱਧੂ ਕੋਲੋਂ ਆਪਣਾ ਇਕ ਵਿਭਾਗ ਨਹੀਂ ਸੰਭਾਲਿਆ ਗਿਆ ਪੂਰਾ ਪੰਜਾਬ ਕਿਵੇਂ ਸੰਭਾਲੇਗਾ। ਪਰ ਜੇਕਰ ਕਾਂਗਰਸ ਸਿੱਧੂ ਨੂੰ ਸੀਅੇੈਮ ਬਣਾ ਦਿੰਦੀ ਤਾਂ ਪਤਾ ਲੱਗ ਜਾਣਾ ਸੀ ਕਿ ਸਿੱਧੂ ਕਿੰਨੇ ਕੁ ਪਾਣੀ 'ਚ ਹੈ। ਸਿੱਧੂ ਨੂੰ ਸੀਅੇੈਮ ਦੇ ਅਹੁਦੇ ਦੀ ਗਰਿਮਾ ਦਾ ਖਿਆਲ ਰੱਖਣਾ ਚਾਹੀਦਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/ abp-live-news/id811114904
https://apps.apple.com/in/app/
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)