ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਨੌਜਵਾਨ ਆਗੂ ਅਨਮੋਲ ਗਗਨ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ਼ੂਗਰ ਮਿੱਲਾਂ ਦੇ ਮਾਲਕਾਂ ਨਾਲ ਸਬੰਧ ਨੂੰ ਲੈ ਜੇ ਘੇਰਿਆ ਹੈ। ਅਨਮੋਲ ਨੇ ਕੈਪਟਨ 'ਤੇ ਕਿਸਾਨਾਂ ਦੇ ਕਰੋੜਾਂ ਰੁਪਏ 'ਤੇ ਕਬਜ਼ਾ ਕਰੀ ਬੈਠੇ ਮਿੱਲਾਂ ਦੇ ਮਾਲਕਾਂ ਨੂੰ ਬਚਾਉਣ ਦਾ ਦੋਸ਼ ਲਾਇਆ ਹੈ।

ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਸ਼ੂਗਰ ਮਿੱਲਾਂ ਵੱਲੋਂ ਪੰਜਾਬ ਦੇ ਗੰਨਾ ਕਿਸਾਨਾਂ ਦੀ ਕਰੀਬ 250 ਕਰੋੜ ਰੁਪਏ ਦੀ ਅਦਾਇਗੀ ਨਹੀਂ ਕੀਤੀ। ਅਨਮੋਲ ਗਗਨ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਖ਼ੂਨ ਪਸੀਨੇ ਦੀ ਕਮਾਈ ਨੂੰ ਦੱਬਣ ਵਾਲੇ ਜ਼ਿਆਦਾਤਰ ਖੰਡ ਮਿੱਲ ਮਾਲਕਾ ਕਾਂਗਰਸ ਜਾਂ ਅਕਾਲੀ ਦਲ ਦੇ ਆਗੂ ਹਨ, ਜਿਸ ਕਾਰਨ ਕਿਸਾਨਾਂ ਦੀ ਆਵਾਜ਼ ਨੂੰ ਕੋਈ ਨਹੀਂ ਸੁਣ ਰਿਹਾਂ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਖੰਡ ਮਿੱਲ ਮਾਲਕਾਂ ਨੇ ਕਿਸਾਨਾਂ ਦੇ ਪੈਸੇ ਨਾ ਦਿੱਤੇ ਤਾਂ ਆਮ ਆਦਮੀ ਪਾਰਟੀ ਇਨ੍ਹਾਂ ਰਾਜਨੀਤਕ ਆਗੂਆਂ ਦੇ ਘਰਾਂ ਦਾ ਘਿਰਾਓ ਕਰੇਗੀ। ਮਾਨ ਨੇ ਕਿਹਾ ਕਿ ਕਿਸਾਨਾਂ ਦੇ ਅਖੌਤੀ ਹਮਦਰਦ ਬਣੇ ਕੈਪਟਨ ਅਮਰਿੰਦਰ ਸਿੰਘ ਨੇ ਜਾਣ ਬੁੱਝ ਕੇ ਹੌਲੀ ਹੌਲੀ ਸ਼ੂਗਰ ਮਿੱਲ ਸਹਿਕਾਰੀ ਸਭਾਵਾਂ ਨੂੰ ਖਤਮ ਕਰ ਦਿੱਤਾ ਹੈ।

ਸੁਖਬੀਰ ਬਾਦਲ ਨੇ ਨਵਾਂ ਪ੍ਰਧਾਨ ਚੁਣਨ ਲਈ ਕੀਤੀ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ

ਮੁੱਖ ਮੰਤਰੀ ਕੈਪਟਨ ਨੇ ਇਸ ਸਿਸਟਮ ਨੂੰ ਇਸ ਲਈ ਖਤਮ ਕੀਤਾ, ਕਿਉਂਕਿ ਉਨ੍ਹਾਂ ਨੇ ਆਪਣੇ ਪਾਰਟੀ ਦੇ ਆਗੂਆਂ ਤੇ ਆਪਣੇ ਚਹੇਤਿਆਂ ਨੂੰ ਇਹ ਮਿੱਲਾਂ ਦੇਣੀਆਂ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਾਹਮਣੇ ਕੈਪਟਨ ਅਮਰਿੰਦਰ ਸਿੰਘ ਝੂਠ ਦਾ ਪਾਠ ਪੜ੍ਹ ਰਹੇ ਹਨ ਕਿ ਉਹ ਕਿਸਾਨਾਂ ਲਈ ਲੜ ਰਹੇ ਹਨ।

ਕੈਪਟਨ ਨਾਲ ਲੰਚ ਕਰ ਅੰਮ੍ਰਿਤਸਰ ਪਰਤੇ ਨਵਜੋਤ ਸਿੱਧੂ, ਦੋਵਾਂ ਲੀਡਰਾਂ ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ

ਦੂਜੇ ਪਾਸੇ ਉਨ੍ਹਾਂ ਦੀ ਪਾਰਟੀ ਦੇ ਆਗੂ ਜੋ ਸ਼ੂਗਰ ਮਿੱਲ ਦੇ ਮਾਲਕ ਹਨ ਪਿਛਲੇ 3 ਸਾਲਾਂ ਤੋਂ ਕਿਸਾਨਾਂ ਦਾ ਪੈਸਾ ਨਹੀਂ ਦੇ ਰਹੇ ਤੇ ਕੈਪਟਨ ਸਾਹਿਬ ਚੁੱਪ ਹਨ। ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਜੋ ਕੈਪਟਨ ਸਾਹਿਬ ਕਰ ਰਹੇ ਹਨ ਉਹ ਸਿਰਫ ਨਾਟਕ ਹੈ ਤੇ ਅਸਲੀਅਤ ਇਹ ਹੈ ਕਿ ਉਹ ਕਿਸਾਨਾਂ ਬਾਰੇ ਸੋਚਦੇ ਹੀ ਨਹੀਂ, ਸੋਚਦੇ ਹਨ ਤਾਂ ਸਿਰਫ ਆਪਣੇ ਆਗੂਆਂ ਬਾਰੇ ਹੀ ਸੋਚਦੇ ਹਨ।

ਮਾਨ ਨੇ ਕਿਹਾ ਕਿ ਜੋ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਮਾਰੂ ਖੇਤੀ ਕਾਨੂੰਨ ਲੈ ਕੇ ਆਈ ਹੈ ਜੇਕਰ ਉਸ ਨੂੰ ਦੇਖਿਆ ਜਾਵੇ ਤਾਂ ਉਹ ਇਹ ਹੀ ਸਭ ਕੁਝ ਹੈ ਜੋ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਚਲਾ ਰਹੇ ਹਨ।  

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ