ਪੜਚੋਲ ਕਰੋ

ਅਨਮੋਲ ਗਗਨ ਮਾਨ ਨੇ ਕਰਲੀ ਕੈਪਟਨ ਤੋਂ ਹਿਸਾਬ ਲੈਣ ਦੀ ਤਿਆਰੀ, ਅਧਿਆਪਕਾਂ ਦੇ ਧਰਨੇ 'ਚ ਪਹੁੰਚ ਕਹਿ ਦਿੱਤੀ ਵੱਡੀ ਗੱਲ 

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕੱਚੇ ਅਧਿਆਪਕਾਂ ਵੱਲੋਂ ਅੱਜ ਸ਼ੁਰੂ ਕੀਤੇ ਆਰ-ਪਾਰ ਦੇ ਸੰਘਰਸ਼ 'ਤੋਂ ਫਿਕਰ ਮਹਿਸੂਸ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕੱਚੇ ਅਧਿਆਪਕਾਂ ਵੱਲੋਂ ਅੱਜ ਸ਼ੁਰੂ ਕੀਤੇ ਆਰ-ਪਾਰ ਦੇ ਸੰਘਰਸ਼ 'ਤੋਂ ਫਿਕਰ ਮਹਿਸੂਸ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਅਣਕਿਆਸੇ ਵੱਡੇ ਹਾਦਸੇ ਦੀ ਉਡੀਕ ਕੀਤੇ ਬਿਨ੍ਹਾਂ ਤਕਰੀਬਨ ਡੇਢ ਦਹਾਕੇ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਿਗੁਣੀਆਂ ਤਨਖਾਹਾਂ 'ਤੇ ਕੰਮ ਕਰਦੇ ਆ ਰਹੇ ਅਧਿਆਪਕਾਂ ਨੂੰ ਫੌਰੀ ਰੈਗੂਲਰ ਕੀਤਾ ਜਾਵੇ।

ਚੀਮਾ ਨੇ ਇਹ ਵਿਚਾਰ ਕੱਚੇ ਅਧਿਆਪਕਾਂ ਵੱਲੋਂ ਆਪਣੀ ਮੰਗ ਨੂੰ ਲਗਾਤਾਰ ਅੱਖੋਂ ਪਰੋਖੇ ਕਰਨ ਤੋਂ ਖਫ਼ਾ ਹੋ ਕੇ ਅੱਜ ਮੁਹਾਲੀ 'ਚ ਸਿੱਖਿਆ ਵਿਭਾਗ ਦੀ 'ਤੇ ਚੜ੍ਹਕੇ ਆਤਮਦਾਹ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਤੇ ਟਿੱਪਣੀ ਕਰਦਿਆਂ ਪ੍ਰਗਟ ਕੀਤੇ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਿੱਖਿਆ ਪ੍ਰੋਵਾਈਡਰ, ਏਆਈਈ, ਈਜੀਐਸ, ਐਸਟੀਆਰ, ਵਗੇਰਾ ਕੱਚੇ ਅਧਿਆਪਕਾਂ ਨੇ ਆਪਣੀ ਜ਼ਿੰਦਗੀ ਦਾ ਕੀਮਤੀ ਸਮਾਂ ਸਰਕਾਰੀ ਸਕੂਲਾਂ ਨੂੰ ਦਿੱਤਾ ਅਤੇ ਮਹਿਜ਼ 5 ਹਜ਼ਾਰ ਤੋਂ 10 ਹਜ਼ਾਰ ਤੱਕ ਤਨਖਾਹਾਂ 'ਤੇ ਕੰਮ ਕੀਤਾ। ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਇੰਨ੍ਹਾਂ ਅਧਿਆਪਕਾਂ ਦੇ ਪੱਲ੍ਹੇ ਲਾਰੇ ਹੀ ਪਏ।

ਉਨ੍ਹਾਂ ਕਿਹਾ ਹੁਣ ਪੰਜਾਬ ਦੀ ਕੈਪਟਨ ਸਰਕਾਰ ਹੱਕੀ ਮੰਗ ਰੈਗੂਲਰ ਕਰਨਾ ਤਾਂ ਦੂਰ ਸਗੋਂ ਪਿਛਲੇ ਲੰਬੇ ਸਮੇਂ ਤੋਂ ਮੀਟਿੰਗ ਕਰਨ ਤੋਂ ਵੀ ਕੰਨੀ ਕਤਰਾਅ ਰਹੀ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਵਾਅਦਾ ਯਾਦ ਕਰਵਾਉਂਦਿਆਂ ਕਿਹਾ ਕਿ ਉਸ ਸਮੇਂ ਦੇ ਅਖਬਾਰ ਤੇ ਅਧਿਆਪਕਾਂ ਕੋਲ ਮੁੱਖ ਮੰਤਰੀ ਦੇ ਬਿਆਨਾਂ ਦੀ ਸੀਡੀ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹਨ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਦੇ ਧਰਨੇ ਵਿੱਚ ਆ ਕੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਉਹ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨਗੇ ਕਿਉਂਕਿ ਇੰਨ੍ਹਾਂ ਅਧਿਆਪਕਾਂ ਦੀ ਤਨਖਾਹ ਉਨ੍ਹਾਂ ਦੇ ਆਪਣੇ ਮਾਲੀ ਦੀ ਤਨਖਾਹ ਨਾਲੋਂ ਘੱਟ ਹੈ।

ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸੰਘਰਸ਼ ਨੂੰ ਹਿੰਸਕ ਨਾ ਹੋਣ ਦੇਣ ਤੇ ਸ਼ਾਂਤਮਈ ਰੱਖਣ ਕਿਉਕਿ ਉਹ ਵਿਰੋਧੀ ਧਿਰ ਦੇ ਨੇਤਾ ਵਜੋਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਉਨ੍ਹਾਂ ਦੀ ਮੰਗ ਨੂੰ ਡਟਕੇ ਵਿਧਾਨ ਸਭਾ ਵਿੱਚ ਰੱਖਣਗੇ। ਇਸੇ ਦੌਰਾਨ ਆਪ ਦੇ ਯੂਥ ਵਿੰਗ ਦੀ ਉਪ ਪ੍ਰਧਾਨ ਅਨਮੋਲ ਗਗਨ ਮਾਨ ਅਧਿਆਪਕਾਂ ਦੇ ਧਰਨੇ ਵਾਲੀ ਥਾਂ ਪਹੁੰਚ ਉਨ੍ਹਾਂ ਨੂੰ ਪਾਰਟੀ ਦਾ ਸਮਰਥਨ ਦਿੱਤਾ।

ਮਾਨ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ 'ਚ ਕੀਤੇ ਵਾਅਦਿਆਂ ਤੋਂ ਮੁਕਰਦਿਆਂ ਅਧਿਆਪਕਾਂ 'ਤੇ ਅੱਤਿਆਚਾਰ ਹੀ ਕੀਤੇ ਹਨ, ਸਗੋਂ ਕਾਂਗਰਸ ਸਰਕਾਰ ਨੇ ਨਾ ਤਾਂ ਕੱਚੇ ਮੁਲਾਜਮਾਂ ਨੂੰ ਪੱਕੇ ਕੀਤਾ ਅਤੇ ਨਾ ਬੇਰੁਜਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਪੰਜਾਬ ਦੇ ਨੌਜਵਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਾਅਦਿਆਂ ਤੋਂ ਮੁਕਰਨ ਦਾ ਹਿਸਾਬ ਜ਼ਰੂਰ ਲੈਣਗੇ ਅਤੇ ਸੱਤਾ ਤੋਂ ਬਾਹਰ ਕਰਕੇ ਕਰਾਰਾ ਜਵਾਬ ਦੇਣਗੇ। ਆਮ ਆਦਮੀ ਪਾਰਟੀ ਰੁਜ਼ਗਾਰ ਲਈ ਸੰਘਰਸ਼ ਕਰ ਰਹੇ ਨੌਜਵਾਨਾਂ ਦਾ ਪੂਰੀ ਤਰ੍ਹਾਂ ਸਮਰਥਨ ਕਰਦੀ ਹੈ ਅਤੇ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ 'ਤੇ ਪੰਜਾਬ ਦੇ ਨੌਜਵਾਨਾਂ ਵੱਡੀ ਗਿਣਤੀ ਵਿੱਚ  ਰੁਜ਼ਗਾਰ   ਦੇਵੇਗੀ।

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget