ਚੰਡੀਗੜ੍ਹ: ਅਕਸਰ ਲੀਡਰਾਂ ਨੂੰ ਉਨ੍ਹਾਂ ਦੀ ਕਾਰਗੁਜ਼ਾਰੀ 'ਤੇ ਘੇਰਨ ਵਾਲੀ ਬੇਬਾਕ ਪੰਜਾਬੀ ਸਿੰਗਰ ਅਨਮੋਲ ਗਗਨ ਮਾਨ ਆਮ ਆਦਮੀ ਪਾਰਟੀ ਪੰਜਾਬ 'ਚ ਸ਼ਾਮਲ ਹੋ ਰਹੀ ਹੈ। ਇਹ ਜਾਣਕਾਰੀ 'ਆਪ' ਆਗੂ ਬਲਦੇਵ ਸਿੰਘ ਜੈਤੋ ਦੇ ਫੇਸਬੁੱਕ ਅਕਾਊਂਟ ਤੋਂ ਪਤਾ ਲੱਗੀ ਹੈ। ਅਨਮੋਲ ਗਗਨ ਮਾਨ ਸ਼ੁਰੂ ਤੋਂ ਹੀ ਪੰਜਾਬ ਦੇ ਮੁੱਦਿਆਂ ਨੂੰ ਚੁੱਕਦੀ ਆਈ ਹੈ, ਜਿਸ ਤੋਂ ਕਿਤੇ ਨਾ ਕਿਤੇ ਇਹ ਕਿਆਸ ਲਾਏ ਜਾ ਰਹੇ ਸੀ ਕਿ ਉਹ ਸਿਆਸਤ 'ਚ ਕਦਮ ਰੱਖ ਸਕਦੀ ਹੈ।
ਬਲਦੇਵ ਸਿੰਘ ਜੈਤੋ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਫੇਸਬੁੱਕ 'ਤੇ ਲਿਖਿਆ, 'ਅੱਜ ਮੈਨੂੰ ਬਹੁਤ ਖੁਸ਼ੀ ਹੋਈ ਕਿ ਅਨਮੋਲ ਗਗਨ ਮਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੀ ਹੈ। ਪਿਛਲੇ ਜੂਨ ਮਹੀਨੇ ਵਿੱਚ ਹੀ ਮੈਂ ਇਨ੍ਹਾਂ ਦੇ ਘਰ ਇਨਾਂ ਦੇ ਪਿਤਾ ਜੋਧਾ ਸਿੰਘ ਮਾਨ ਜੀ ਦੇ ਸੱਦੇ ਤੇ ਮੁਹਾਲੀ ਵਿਖੇ ਗਿਆ ਸੀ।
12ਵੀਂ ਦੇ ਨਤੀਜੇ ਆਏ ਸਾਹਮਣੇ , ਇੱਥੇ ਚੈੱਕ ਕਰੋ ਰਿਜ਼ਲਟ, cbseresults.nic.in 'ਤੇ ਵੀ ਅਪਲੋਡ
ਆਮ ਆਦਮੀ ਪਾਰਟੀ ਦੀਆਂ ਨੀਤੀਆਂ ਸਬੰਧੀ ਲਗਪਗ ਦੋ ਘੰਟੇ ਗੱਲਬਾਤ ਹੋਈ। ਅਨਮੋਲ ਕਾਫੀ ਪ੍ਰਭਾਵਿਤ ਹੋਏ। ਮੈਂ ਦਿੱਲੀ ਤੱਕ ਵੀ ਗੱਲ ਪਹੁੰਚਾ ਦਿੱਤੀ ਸੀ। ਅਖੀਰ ਵਿੱਚ ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਲਿਆਉਣ ਦਾ ਤੁਹਾਡਾ ਯੋਗਦਾਨ ਵੱਧ ਹੋਵੇਗਾ।'
ਘਰ ਦੀ ਜ਼ਮੀਨ 'ਚੋਂ ਨਿਕਲੇ ਦਰਜਨ ਤੋਂ ਵੱਧ ਕੋਬਰਾ ਸੱਪ, ਘਰ ਵਾਲਿਆਂ ਦੇ ਸੁੱਕੇ ਸਾਹ
ਇਹ ਕੋਈ ਪਹਿਲੀ ਵਾਰ ਨਹੀਂ ਜਦ ਕੋਈ ਸੈਲੇਬ੍ਰਿਟੀ ਸਿਆਸਤ 'ਚ ਕਦਮ ਰੱਖ ਰਿਹਾ ਹੋਵੇ। ਇਸ ਤੋਂ ਪਹਿਲਾਂ ਵੀ ਸੰਨੀ ਦਿਓਲ, ਇਰਫਾਨ ਪਠਾਨ ਤੇ ਹੰਸ ਰਾਜ ਹੰਸ ਵਰਗੇ ਕਈ ਨਾਂ ਸਿਆਸਤ ਨਾਲ ਜੁੜ ਚੁੱਕੇ ਹਨ। ਫਿਲਹਾਲ ਅਨਮੋਲ ਗਗਨ ਮਾਨ ਕਦੋਂ ਪਾਰਟੀ 'ਚ ਸ਼ਾਮਲ ਹੋ ਰਹੀ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ