ਪੜਚੋਲ ਕਰੋ

ਪੰਜਾਬ 'ਚ ਵਧਿਆ ਕੋਰੋਨਾ ਦਾ ਕਹਿਰ, ਵਿਦੇਸ਼ਾਂ ਤੋਂ ਪਰਤੇ ਲੋਕ ਹੋ ਰਹੇ ਸ਼ਿਕਾਰ

ਪੰਜਾਬ ‘ਚ ਕੋਰੋਨਾਵਾਇਰਸ ਦੇ ਖ਼ਤਰੇ ਕਾਰਨ ਦਹਿਸ਼ਤ ਵਧ ਰਹੀ ਹੈ। ਚੰਡੀਗੜ੍ਹ ਤੋਂ ਬਾਅਦ ਹੁਣ ਮੁਹਾਲੀ ਵਿੱਚ ਕੋਰੋਨਾ ਦੇ ਮਰੀਜ਼ ਦੀ ਪੁਸ਼ਟੀ ਹੋ ਗਈ ਹੈ।

ਮਨਵੀਰ ਕੌਰ ਰੰਧਾਵਾ ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਦੇ ਖ਼ਤਰੇ ਕਾਰਨ ਦਹਿਸ਼ਤ ਵਧ ਰਹੀ ਹੈ। ਚੰਡੀਗੜ੍ਹ ਤੋਂ ਬਾਅਦ ਹੁਣ ਮੁਹਾਲੀ ਵਿੱਚ ਕੋਰੋਨਾ ਦੇ ਮਰੀਜ਼ ਦੀ ਪੁਸ਼ਟੀ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁਹਾਲੀ ਦੀ ਰਹਿਣ ਵਾਲੀ ਇੱਕ 69 ਸਾਲਾ ਔਰਤ ਨੂੰ ਕੋਵਿਡ-19 ਨਾਲ ਸੰਕਰਮਿਤ ਹੋਣ ਦੀ ਖ਼ਬਰ ਸਾਹਮਣੇ ਆਈ ਸੀ। ਇਸ ਤੋਂ ਪਹਿਲਾਂ ਇੱਕ 21 ਸਾਲਾ ਔਰਤ ਦੇ ਚੰਡੀਗੜ੍ਹ ਵਿੱਚ ਕੋਰੋਨਾ ਨਾਲ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਸੀ। ਮੁਹਾਲੀ ਦੇ ਫੇਜ਼ -3 ਦੀ ਰਹਿਣ ਵਾਲੀ ਇੱਕ 69 ਸਾਲਾ ਔਰਤ ਦੇ ਕੋਰੋਨਾਵਾਇਰਸ ਤੋਂ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਹੈ। ਉਹ ਹਾਲ ਹੀ ਵਿੱਚ ਇੰਗਲੈਂਡ ਤੋਂ ਵਾਪਸ ਆਈ ਸੀ। ਵਿਦੇਸ਼ ਤੋਂ ਵਾਪਸ ਆਉਣ ਮਗਰੋਂ ਉਹ ਬਿਮਾਰ ਸੀ। 'ਔਰਤ ਦੇ ਪਰਿਵਾਰ ਨੇ ਉਸ ਦੀ ਇੱਕ ਪ੍ਰਾਈਵੇਟ ਲੈਬ ‘ਚ ਜਾਂਚ ਕਰਵਾਈ। ਰਿਪੋਰਟ ਨੂੰ ਸਕਾਰਾਤਮਕ ਮਿਲਣ ਤੋਂ ਬਾਅਦ ਔਰਤ ਦਾ ਸਰਕਾਰੀ ਲੈਬ ‘ਚ ਟੈਸਟ ਕੀਤਾ ਗਿਆ ਹੈ। ਨਵਾਂਸ਼ਹਿਰ ਵਿੱਚ ਕੋਰੋਨਾ ਨਾਲ ਇੱਕ ਵਿਅਕਤੀ ਦੀ ਮੌਤ ਹੋਣ ਤੋਂ ਬਾਅਦ ਕਪੂਰਥਲਾ ਦੇ ਫਗਵਾੜਾ ਵਿੱਚ ਖੰਘ ਤੇ ਜ਼ੁਕਾਮ ਨਾਲ ਗ੍ਰਸਤ ਇੱਕ ਬਜ਼ੁਰਗ ਵਿਅਕਤੀ ਦੀ ਵੀ ਮੌਤ ਹੋ ਗਈ। ਸੂਬੇ ‘ਚ ਛੇ ਹੋਰ ਸ਼ੱਕੀ ਮਰੀਜ਼ ਪਾਏ ਗਏ ਹਨ। ਦੂਜੇ ਪਾਸੇ, ਅਟਾਰੀ-ਵਾਹਗਾ ਸਰਹੱਦ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਨਾਲ ਆਮ ਲੋਕਾਂ ਦੀ ਆਵਾਜਾਈ 'ਤੇ ਪੂਰੀ ਤਰ੍ਹਾਂ ਪਾਬੰਦੀ ਲਾਈ ਗਈ ਹੈ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਹਰਕਤ ‘ਚ ਆ ਗਿਆ ਤੇ ਸੈਕਟਰ-69 ਦੇ ਪੂਰੇ ਖੇਤਰ ਨੂੰ ਸੀਲ ਕਰ ਦਿੱਤਾ ਤੇ ਇਸ ਦੀ ਸਵੱਛਤਾ ਸ਼ੁਰੂ ਕਰ ਦਿੱਤੀ। ਪੀੜਤ ਲੜਕੀ ਨੂੰ ਮੁਹਾਲੀ ਦੇ ਫੇਜ਼ ਛੇ ਵਿੱਚ ਇੱਕ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਘਰ ਵਿੱਚ ਨਜ਼ਰਬੰਦ ਰੱਖਿਆ ਗਿਆ ਹੈ ਤੇ ਉਨ੍ਹਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਫਗਵਾੜਾ ‘ਚ 80 ਸਾਲਾ ਮੋਹਨ ਲਾਲ ਦੀ ਮੌਤ ਠੰਢ ਤੇ ਜ਼ੁਕਾਮ ਕਾਰਨ ਹੋਈ। ਉਹ 5 ਮਾਰਚ ਨੂੰ ਇੰਗਲੈਂਡ ਤੋਂ ਵਾਪਸ ਆਇਆ ਸੀ। ਇਸ ਨਾਲ ਸਿਹਤ ਵਿਭਾਗ ਵਿੱਚ ਹਲਚਲ ਮਚ ਗਈ ਹੈ। ਇਸ ਤੋਂ ਬਾਅਦ, ਉਸ ਦੇ ਪਰਿਵਾਰਕ ਮੈਂਬਰ ਅਤੇ ਕਰੀਬੀ ਦੋਸਤ 14 ਦਿਨਾਂ ਲਈ ਆਈਸੋਲੇਸ਼ਨ ‘ਚ ਰੱਖਿਆ ਗਿਆ ਹੈ। ਪੰਜਾਬ ‘ਚ ਕੋਰੋਨਾਵਾਇਰਸ ਦੇ ਛੇ ਸ਼ੱਕੀ ਮਾਮਲੇ ਸਾਹਮਣੇ ਆਏ ਹਨ। ਸ਼ਾਹਕੋਟ (ਜਲੰਧਰ) ਦੀ ਰਹਿਣ ਵਾਲੀ ਔਰਤ ਯੂਰਪ ਤੋਂ ਵਾਪਸ ਆਈ ਹੈ ਤੇ ਉਸ ਨੂੰ ਖੰਘ ਤੇ ਜ਼ੁਕਾਮ ਦੀ ਸ਼ਿਕਾਇਤ ਹੈ। ਵਿਦੇਸ਼ ਤੋਂ ਵਾਪਸ ਆਏ ਦੋ ਲੋਕਾਂ ਨੂੰ ਵੀਰਵਾਰ ਨੂੰ ਸਿਵਲ ਹਸਪਤਾਲ, ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਹੈ। ਇੱਕ ਚੀਨ ਤੋਂ ਯਾਤਰਾ ਦਾ ਇਤਿਹਾਸ ਹੈ। ਇੱਕ ਹੋਰ ਮਰੀਜ਼ ਵੀ ਵਿਦੇਸ਼ ਤੋਂ ਵਾਪਸ ਆਇਆ ਸੀ, ਪਰ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਉਹ ਕਿਸ ਦੇਸ਼ ਤੋਂ ਆਇਆ ਹੈ। ਰੂਪਨਗਰ ਦੇ ਇੱਕ ਨਵੇਂ ਵਿਆਹੇ ਜੋੜੇ ਨੂੰ ਸਿਹਤ ਵਿਭਾਗ ਨੇ ਕੋਰੋਨਾਵਾਇਰਸ ਦੇ ਸ਼ੱਕੀ ਮਾਮਲੇ ਨੂੰ ਵਿਚਾਰਦਿਆਂ ਨਿਗਰਾਨੀ ਹੇਠ ਰੱਖਿਆ ਹੈ। ਇਹ ਜੋੜਾ 28 ਫਰਵਰੀ ਨੂੰ ਦੁਬਈ ਤੋਂ ਵਾਪਸ ਪਰਤਿਆ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget