ਸੂਬੇ ‘ਚ ਕੋਰੋਨਾ ਨਾਲ ਇੱਕ ਹੋਰ ਮੌਤ, ਮ੍ਰਿਤਕਾਂ ਦੀ ਗਿਣਤੀ ਹੋਈ 39
ਏਬੀਪੀ ਸਾਂਝਾ | 20 May 2020 10:13 AM (IST)
ਪੰਜਾਬ ‘ਚ ਕੋਰੋਨਾਵਾਇਰਸ ਨਾਲ ਮ੍ਰਿਤਕਾਂ ਦੀ ਗਿਣਤੀ ‘ਚ ਵਾਧਾ ਹੋ ਰਿਹਾ ਹੈ। ਅੱਜ ਜਲੰਧਰ ‘ਚ ਕੋਵਿਡ-19 ਨਾਲ 7ਵੀਂ ਜਦਕਿ ਸੂਬੇ ‘ਚ 39ਵੀਂ ਮੌਤ ਹੋਈ।
ਜਲੰਧਰ: ਪੰਜਾਬ ‘ਚ ਕੋਰੋਨਾਵਾਇਰਸ ਨਾਲ ਮ੍ਰਿਤਕਾਂ ਦੀ ਗਿਣਤੀ ‘ਚ ਵਾਧਾ ਹੋ ਰਿਹਾ ਹੈ। ਅੱਜ ਜਲੰਧਰ ‘ਚ ਕੋਵਿਡ-19 ਨਾਲ 7ਵੀਂ ਜਦਕਿ ਸੂਬੇ ‘ਚ 39ਵੀਂ ਮੌਤ ਹੋਈ। ਦੱਸ ਦਈਏ ਕਿ ਮ੍ਰਿਤਕਾ ਨੇ ਜਲੰਧਰ ਦੇ ਸਿਵਲ ਹਸਪਤਾਲ ‘ਚ ਆਖਰੀ ਸਾਹ ਲਏ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕਾ ਦਾ ਨਾਂ ਸੰਤੋਸ਼ ਕੁਮਾਰੀ (69) ਹੈ, ਜੋ ਪਹਿਲਾਂ ਕਿਡਨੀ ਦੇ ਬਿਮਾਰੀ ਨਾਲ ਪੀੜਤ ਸੀ। ਪੰਜਾਬ ਵਿਚ ਕੋਰੋਨਾਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪੌਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ। ਇਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਕੁੱਝ ਰਾਹਤ ਭਰੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਸੂਬੇ ‘ਚ ਜਿੱਥੇ ਮ੍ਰਿਤਕਾਂ ਦਾ ਅੰਕੜਾ 39 ਤੱਕ ਪਹੁੰਚ ਗਿਆ ਹੈ। ਉੱਥੇ ਹੀ 1642 ਕੋਰੋਨਾ ਦੇ ਮਰੀਜ਼ ਇਸ ਮਹਾਮਾਰੀ ਤੋਂ ਜੰਗ ਜਿੱਤ ਕੇ ਸਿਹਤਯਾਬ ਵੀ ਹੋ ਚੁੱਕੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904