ਪੜਚੋਲ ਕਰੋ
(Source: ECI/ABP News)
ਕਿਸਾਨੀ ਅੰਦੋਲਨ ਦੀ ਭੇਂਟ ਚੜ੍ਹਿਆ ਇੱਕ ਹੋਰ ਕਿਸਾਨ, ਡਰੇਨ 'ਚ ਡਿੱਗਣ ਨਾਲ ਹੋਈ ਮੌਤ
ਦਿੱਲੀ ਕਿਸਾਨ ਮੋਰਚੇ ਵਿੱਚ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਭੀਮ ਸਿੰਘ ਸੰਗਰੂਰ ਜ਼ਿਲ੍ਹੇ ਦੇ ਪਿੰਡ ਝਨੇੜੀ ਨਾਲ ਸਬੰਧ ਰੱਖਦਾ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮੁਤਾਬਕ ਭੀਮ ਸਿੰਘ ਮ੍ਰਿਤਕ ਦੇ ਪਿੱਛੇ ਪਰਿਵਾਰ ਵਿੱਚ ਪਤਨੀ ਅਤੇ ਸੱਸ ਤੋਂ ਇਲਾਵਾ ਦੋ ਛੋਟੇ ਬੱਚੇ ਹਨ।

ਸੰਗਰੂਰ: ਦਿੱਲੀ ਕਿਸਾਨ ਮੋਰਚੇ ਵਿੱਚ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਭੀਮ ਸਿੰਘ ਸੰਗਰੂਰ ਜ਼ਿਲ੍ਹੇ ਦੇ ਪਿੰਡ ਝਨੇੜੀ ਨਾਲ ਸਬੰਧ ਰੱਖਦਾ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮੁਤਾਬਕ ਭੀਮ ਸਿੰਘ ਮ੍ਰਿਤਕ ਦੇ ਪਿੱਛੇ ਪਰਿਵਾਰ ਵਿੱਚ ਪਤਨੀ ਅਤੇ ਸੱਸ ਤੋਂ ਇਲਾਵਾ ਦੋ ਛੋਟੇ ਬੱਚੇ ਹਨ।
ਬੀਤੀ 16 ਦਸੰਬਰ ਨੂੰ ਹੀ ਇਹ ਦਿੱਲੀ ਮੋਰਚੇ ਵਿੱਚ ਸਿੰਘੂ ਬਾਰਡਰ 'ਤੇ ਪਹੁੰਚਿਆ ਸੀ। ਜਿੱਥੇ ਦੇਰ ਰਾਤ ਨੂੰ ਪਿਸ਼ਾਬ ਕਰਨ ਲਈ ਜਦੋਂ ਉੱਠਿਆ ਤਾਂ ਗੰਦੇ ਨਾਲ ਉੱਪਰ ਬਣੇ ਪੁਲ ਉੱਤੋਂ ਨਾਲੇ ਵਿੱਚ ਡਿੱਗ ਪਿਆ ਜਿਸ ਨਾਲ ਉਸ ਦੀ ਮੌਤ ਹੋ ਗਈ। ਪੁੱਲ ਦੇ 'ਤੇ ਕੰਮ ਚੱਲ ਰਿਹਾ ਸੀ ਪਰ ਉਸ 'ਤੇ ਕੋਈ ਰੇਲਿੰਗ ਨਹੀਂ ਲੱਗੀ ਹੋਈ ਸੀ ਜਿਸ ਕਰੇ ਉਹ ਵਿੱਚ ਡਿੱਗ ਪਿਆ।
ਉਨ੍ਹਾਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਨੂੰ ਦਸ ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ। ਜੇ ਇਸ ਕਿਸਾਨ ਦੇ ਸਿਰ ਕੋਈ ਕਰਜ਼ਾ ਹੈ ਤਾਂ ਉਹ ਵੀ ਮੁਆਫ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਵੀ ਅਪੀਲ ਕਰਦੇ ਹਾਂ ਕਿ ਸਾਡੇ 24 ਕਿਸਾਨ ਇਸ ਮੋਰਚੇ ਦੀ ਭੇਂਟ ਚੜ ਚੁੱਕੇ ਹਨ ਤਾਂ ਸਰਕਾਰ ਆਪਣੀ ਜ਼ਿੱਦ ਛੱਡ ਕੇ ਕਿਸਾਨਾਂ ਦੀ ਮੰਗ ਮੰਨੇ ਤਾਂ ਜੋ ਹੋਰ ਜਾਨਾਂ ਜਾਣ ਤੋਂ ਬਚਾਅ ਹੋ ਸਕੇ। ਉਧਰ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਬਿਆਨਾਂ ਦੇ ਅਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਟ੍ਰੈਂਡਿੰਗ
ਅੰਮ੍ਰਿਤਸਰ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
