ਪੰਜਾਬ ਅਤੇ ਕੇਂਦਰ ਸਰਕਾਰਾਂ ਨੇ NEET ਦੀ ਮੁੜ ਪ੍ਰੀਖਿਆ ਨੂੰ ਲੈ ਕੇ ਪੂਰੀ ਤਰ੍ਹਾਂ ਪੁਖਤਾ ਪ੍ਰਸ਼ਾਸਕੀ ਤਿਆਰੀਆਂ ਕੀਤੀਆਂ ਹਨ। ਸਰਕਾਰ ਵੱਲੋਂ ਪ੍ਰੀਖਿਆ ਦੇ ਆਯੋਜਨ ਲਈ ਸਖ਼ਤ SOP ਜਾਰੀ ਕੀਤੇ ਗਏ ਹਨ ਅਤੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ। ਇਸਦੇ ਨਾਲ ਹੀ ਵਿਦਿਆਰਥੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਰੇਲਵੇ ਨੇ ਬਠਿੰਡਾ ਤੋਂ ਚੰਡੀਗੜ੍ਹ ਤੱਕ NEET ਵਿਸ਼ੇਸ਼ ਰੇਲਗੱਡੀ ਚਲਾਉਣ ਅਤੇ ਕੁਝ ਹੋਰ ਰੇਲਗੱਡੀਆਂ ਵਿੱਚ ਵਾਧੂ ਕੋਚ ਜੋੜਨ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਰੇਲਵੇ ਵੱਲੋਂ ਇੱਕ ਰਸਮੀ ਸਮਾਂ-ਸਾਰਣੀ ਵੀ ਜਾਰੀ ਕੀਤੀ ਗਈ ਹੈ।

Continues below advertisement

ਪੰਜਾਬ ਵਿੱਚ ਲਗਭਗ 25,000 ਵਿਦਿਆਰਥੀਆਂ ਨੇ ਇਸ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਕਰਵਾਈ ਹੈ। ਪੰਜਾਬ ਸਰਕਾਰ ਨੇ ਵਿਦਿਆਰਥੀਆਂ ਅਤੇ ਇੱਕ ਮਾਤਾ-ਪਿਤਾ ਲਈ ਪੰਜਾਬ ਰੋਡਵੇਜ਼ ਅਤੇ ਪਨਬਸ ਸਰਕਾਰੀ ਬੱਸਾਂ ਵਿੱਚ ਮੁਫ਼ਤ ਯਾਤਰਾ ਦੀ ਸੁਵਿਧਾ ਦਿੱਤੀ ਹੈ। ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰਾਂ ਤੱਕ ਪਹੁੰਚਣ ਵਿੱਚ ਕੋਈ ਮੁਸ਼ਕਲ ਨਾ ਆਵੇ।

ਪੰਜਾਬ ਪੁਲਿਸ ਤੇ ਕੇਂਦਰੀ ਸੁਰੱਖਿਆ ਬਲਾਂ ਨੂੰ ਸੌਂਪੀ ਜ਼ਿੰਮੇਵਾਰੀਪੰਜਾਬ ਪੁਲਿਸ ਅਤੇ ਕੇਂਦਰੀ ਸੁਰੱਖਿਆ ਬਲਾਂ ਨੂੰ NEET ਪ੍ਰੀਖਿਆ ਸਮੱਗਰੀ ਨੂੰ ਕਸਟੋਡੀਅਨ ਬੈਂਕ ਤੋਂ ਪ੍ਰੀਖਿਆ ਕੇਂਦਰਾਂ ਤੱਕ ਪਹੁੰਚਾਉਣ ਅਤੇ ਉਸਦੀ ਨਿਗਰਾਨੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਕੇਂਦਰ ਅਤੇ ਰਾਜ ਸਰਕਾਰਾਂ ਨੇ ਸਪੱਸ਼ਟ ਕੀਤਾ ਹੈ ਕਿ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Continues below advertisement

ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਉਹ 19 ਜੂਨ ਨੂੰ ਸਾਰੇ ਵਿਭਾਗਾਂ ਨਾਲ ਮੀਟਿੰਗ ਕਰਕੇ ਤਿਆਰੀਆਂ ਦੀ ਸਮੀਖਿਆ ਕਰਨ। ਇਹ ਵੀ ਯਕੀਨੀ ਬਣਾਇਆ ਜਾਵੇ ਕਿ ਪ੍ਰੀਖਿਆ ਸੰਬੰਧੀ ਕੇਂਦਰ ਸਰਕਾਰ ਦੇ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਪਾਲਣਾ ਕੀਤੀ ਜਾਵੇ ਤਾਂ ਜੋ ਵਿਦਿਆਰਥੀ ਬਿਨਾਂ ਕਿਸੇ ਤਣਾਅ ਦੇ ਪ੍ਰੀਖਿਆ ਦੇ ਸਕਣ।

ਪੰਜਾਬ ਲਈ ਵਿਸ਼ੇਸ਼ ‘ਪ੍ਰੀਖਿਆ ਵਿਸ਼ੇਸ਼ ਰੇਲਗੱਡੀਉੱਤਰੀ ਰੇਲਵੇ ਵੱਲੋਂ ਪੰਜਾਬ ਦੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਅਣ-ਰਾਖਵੀਂ ਪ੍ਰੀਖਿਆ ਰੇਲਗੱਡੀ ਦਾ ਐਲਾਨ ਕੀਤਾ ਗਿਆ ਹੈ। ਰੇਲਗੱਡੀ ਨੰਬਰ 04556/04555 (ਬਠਿੰਡਾ-ਚੰਡੀਗੜ੍ਹ-ਬਠਿੰਡਾ ਵਿਸ਼ੇਸ਼) 21 ਜੂਨ ਨੂੰ ਪ੍ਰੀਖਿਆ ਵਾਲੇ ਦਿਨ ਬਠਿੰਡਾ ਕੈਂਟ ਤੋਂ ਸਵੇਰੇ 5:30 ਵਜੇ ਰਵਾਨਾ ਹੋਵੇਗੀ ਅਤੇ ਸਵੇਰੇ 11:00 ਵਜੇ ਚੰਡੀਗੜ੍ਹ ਪਹੁੰਚੇਗੀ। ਵਾਪਸੀ ਲਈ ਇਹੀ ਰੇਲਗੱਡੀ ਸ਼ਾਮ 7:10 ਵਜੇ ਚੰਡੀਗੜ੍ਹ ਤੋਂ ਚੱਲੇਗੀ। ਇਸ ਸੇਵਾ ਨਾਲ ਵਿਦਿਆਰਥੀ ਅਤੇ ਮਾਪੇ ਬਿਨਾਂ ਰਿਜ਼ਰਵੇਸ਼ਨ ਦੇ ਵੀ ਯਾਤਰਾ ਕਰ ਸਕਣਗੇ।

ਸਰਕਾਰੀ ਬੱਸਾਂ ‘ਤੇ ਮੁਫ਼ਤ ਯਾਤਰਾਪੰਜਾਬ ਸਰਕਾਰ ਨੇ NEET ਪ੍ਰੀਖਿਆ ਦੇ ਉਮੀਦਵਾਰਾਂ ਲਈ ਮੁਫ਼ਤ ਬੱਸ ਸੇਵਾ ਦਾ ਵੀ ਐਲਾਨ ਕੀਤਾ ਹੈ। ਪ੍ਰੀਖਿਆ ਵਾਲੇ ਦਿਨ ਵਿਦਿਆਰਥੀ ਪੰਜਾਬ ਰੋਡਵੇਜ਼ ਅਤੇ ਪਨਬਸ ਸਰਕਾਰੀ ਬੱਸਾਂ ਵਿੱਚ ਮੁਫ਼ਤ ਯਾਤਰਾ ਕਰ ਸਕਣਗੇ। ਯਾਤਰਾ ਲਈ ਉਨ੍ਹਾਂ ਨੂੰ ਆਪਣਾ NEET-UG ਐਡਮਿਟ ਕਾਰਡ ਅਤੇ ਸਰਕਾਰੀ ਪਛਾਣ ਪੱਤਰ (ਜਿਵੇਂ ਆਧਾਰ ਕਾਰਡ) ਕੰਡਕਟਰ ਨੂੰ ਦਿਖਾਉਣਾ ਲਾਜ਼ਮੀ ਹੋਵੇਗਾ। ਸਰਕਾਰ ਵੱਲੋਂ ਵਿਦਿਆਰਥੀਆਂ ਦੇ ਨਾਲ ਆਉਣ ਵਾਲੇ ਇੱਕ ਮਾਤਾ-ਪਿਤਾ ਲਈ ਵੀ ਮੁਫ਼ਤ ਯਾਤਰਾ ਦੀ ਸੁਵਿਧਾ ਦਿੱਤੀ ਗਈ ਹੈ।


Education Loan Information:

Calculate Education Loan EMI