(Source: ECI/ABP News)
ਗੁਰਦਾਸਪੁਰ ਦੇ ਇੱਕ ਹੋਰ ਕਿਸਾਨ ਦਾ ਫੌਜੀ ਪੁੱਤ ਹੋਇਆ ਸ਼ਹੀਦ, ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ
ਗੁਰਦਾਸਪੁਰ ਦੇ ਪਿੰਡ ਕਾਹਲਵਾਂ ਦਾ ਰਹਿਣ ਵਾਲਾ 29 ਸਾਲਾ ਆਰਮੀ 'ਚ ਡਿਊਟੀ ਕਰਦਾ ਨੌਜਵਾਨ ਡਿਊਟੀ ਦੌਰਾਨ ਸੜਕ ਹਾਦਸੇ 'ਚ ਸ਼ਹੀਦ ਹੋ ਗਿਆ। ਅੱਜ ਸ਼ਹੀਦ ਜਵਾਨ ਦੀ ਮ੍ਰਿਤਕ ਦੇਹ ਜਿਵੇਂ ਹੀ ਜੱਦੀ ਪਿੰਡ ਪਹੁੰਚੀ ਤਾਂ ਇਲਾਕੇ ਭਰ 'ਚ ਮਾਹੌਲ ਗ਼ਮਗੀਨ ਹੋ ਗਿਆ।
![ਗੁਰਦਾਸਪੁਰ ਦੇ ਇੱਕ ਹੋਰ ਕਿਸਾਨ ਦਾ ਫੌਜੀ ਪੁੱਤ ਹੋਇਆ ਸ਼ਹੀਦ, ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ Another Gurdaspur farmer's military son martyred, cremated with government honors ਗੁਰਦਾਸਪੁਰ ਦੇ ਇੱਕ ਹੋਰ ਕਿਸਾਨ ਦਾ ਫੌਜੀ ਪੁੱਤ ਹੋਇਆ ਸ਼ਹੀਦ, ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ](https://feeds.abplive.com/onecms/images/uploaded-images/2021/03/22/10722278c0119b48e39f499a265379bc_original.jpg?impolicy=abp_cdn&imwidth=1200&height=675)
ਗੁਰਦਾਸਪੁਰ: ਗੁਰਦਾਸਪੁਰ ਦੇ ਪਿੰਡ ਕਾਹਲਵਾਂ ਦਾ ਰਹਿਣ ਵਾਲਾ 29 ਸਾਲਾ ਆਰਮੀ 'ਚ ਡਿਊਟੀ ਕਰਦਾ ਨੌਜਵਾਨ ਡਿਊਟੀ ਦੌਰਾਨ ਸੜਕ ਹਾਦਸੇ 'ਚ ਸ਼ਹੀਦ ਹੋ ਗਿਆ। ਅੱਜ ਸ਼ਹੀਦ ਜਵਾਨ ਦੀ ਮ੍ਰਿਤਕ ਦੇਹ ਜਿਵੇਂ ਹੀ ਜੱਦੀ ਪਿੰਡ ਪਹੁੰਚੀ ਤਾਂ ਇਲਾਕੇ ਭਰ 'ਚ ਮਾਹੌਲ ਗ਼ਮਗੀਨ ਹੋ ਗਿਆ। ਉਥੇ ਹੀ ਫੌਜ ਦੇ ਅਧਿਕਾਰੀਆਂ ਦੀ ਮੌਜੂਦਗੀ 'ਚ ਸਰਕਾਰੀ ਸਨਮਾਨਾਂ ਨਾਲ ਫੌਜੀ ਦਾ ਅੰਤਿਮ ਸੰਸਕਾਰ ਕੀਤਾ ਗਿਆ ਅਤੇ ਫੌਜ ਦੀ ਟੁਕੜੀ ਵਲੋਂ ਸਲਾਮੀ ਵੀ ਦਿੱਤੀ ਗਈ।
ਸ਼ਹੀਦ ਹੋਏ ਫੌਜੀ ਜਵਾਨ ਦੇ ਪਿਤਾ ਤਰਸੇਮ ਸਿੰਘ ਨੇ ਭਾਵੁਕ ਹੁੰਦੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਸਿਕੰਦਰ ਸਿੰਘ ਦੀ ਉਮਰ ਮਹਿਜ 29 ਸਾਲ ਸੀ। ਉਹ ਉਨ੍ਹਾਂ ਦਾ ਇਕਲੌਤਾ ਬੇਟਾ ਸੀ ਅਤੇ ਇਕ ਛੋਟੀ ਧੀ ਹੈ। ਪਿਤਾ ਨੇ ਦੱਸਿਆ ਕਿ ਬੇਟਾ ਸਿਕੰਦਰ ਸਿੰਘ ਆਰਮੀ ਵਿੱਚ ਕਰੀਬ 9 ਸਾਲ ਪਹਿਲਾਂ ਭਰਤੀ ਹੋਇਆ ਸੀ। ਉਸ ਦਾ ਵਿਆਹ ਕਰੀਬ ਤਿੰਨ ਸਾਲ ਪਹਿਲਾਂ ਹੋਇਆ ਸੀ। ਉਸ ਦੀ ਇੱਕ ਦੋ ਸਾਲ ਦੀ ਧੀ ਹੈ।
ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਇਕੱਲਾ ਇਕੱਲਾ ਪੁੱਤ ਸੀ ਜੋ ਕਿ ਇਨ੍ਹੀ ਦਿਨੀਂ ਰਾਜਸਥਾਨ 'ਚ ਡਿਊਟੀ 'ਤੇ ਤੈਨਾਤ ਸੀ। ਉਹ ਡਿਊਟੀ ਦੌਰਾਨ ਸੜਕ ਹਾਦਸੇ 'ਚ ਸ਼ਹੀਦ ਹੋ ਗਿਆ। ਉਨ੍ਹਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪਰਿਵਾਰ ਦੀ ਮਾਲੀ ਸਹਾਇਤਾ ਕੀਤੀ ਜਾਵੇ ਕਿਉਂਕਿ ਉਹ ਪਰਿਵਾਰ ਖੇਤੀਬਾੜੀ ਪਰਿਵਾਰ ਕਰਦਾ ਹੈ।
ਮ੍ਰਿਤਕ ਦੇਹ ਫੌਜੀ ਦੇ ਪਿੰਡ ਕਾਹਲਵਾਂ ਪਹੁੰਚੀ ਅਤੇ ਸ਼ਮਸ਼ਾਨਘਾਟ ਦੇ 'ਚ ਗੁਰੂ ਮਰਿਆਦਾ ਅਨੁਸਾਰ ਅਤੇ ਸਰਕਾਰੀ ਸਨਮਾਨਾਂ ਨਾਲ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪਰ ਇਸ ਦੌਰਾਨ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਜਾਂ ਮੰਤਰੀ ਅੰਤਿਮ ਸੰਸਕਾਰ 'ਚ ਸ਼ਾਮਲ ਨਹੀਂ ਹੋਇਆ।
https://play.google.com/store/
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)