ਪੜਚੋਲ ਕਰੋ
ਕਿਸਾਨਾਂ ਦੀ ਸਲਾਮਤੀ ਲਈ ਸ੍ਰੀ ਹਰਮੰਦਿਰ ਸਾਹਿਬ ਵਿਖੇ ਅਰਦਾਸ, ਐਸਜੀਪੀਸੀ ਦੇ ਸਾਰੇ ਗੁਰਦੁਆਰਿਆਂ 'ਚ ਹੋਵੇਗੀ ਅਰਦਾਸ
ਸਿੰਘੂ ਬਾਰਡਰ 'ਤੇ ਖੇਤੀ ਕਨੂੰਨਾਂ ਦੇ ਵਿਰੋਧ 'ਚ ਹੋ ਰਹੇ ਕਿਸਾਨੀ ਅੰਦੋਲਨ ਨੂੰ ਅੱਜ 15ਵਾਂ ਦਿਨ ਹੋ ਗਿਆ ਹੈ। ਅਜਿਹੇ 'ਚ ਹਰ ਕੋਈ ਕਿਸਾਨਾਂ ਦੀ ਸਲਾਮਤੀ ਤੇ ਉਨ੍ਹਾਂ ਦੇ ਹੱਕ 'ਚ ਫੈਸਲਾ ਆਉਣ ਦੀਆਂ ਅਰਦਾਸਾਂ ਕਰ ਰਿਹਾ ਹੈ। ਪ੍ਰਦਰਸ਼ਨਕਾਰੀ ਕਿਸਾਨਾਂ ਲਈ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕੀਤੀ ਗਈ।

ਅੰਮ੍ਰਿਤਸਰ: ਸਿੰਘੂ ਬਾਰਡਰ 'ਤੇ ਖੇਤੀ ਕਨੂੰਨਾਂ ਦੇ ਵਿਰੋਧ 'ਚ ਹੋ ਰਹੇ ਕਿਸਾਨੀ ਅੰਦੋਲਨ ਨੂੰ ਅੱਜ 15ਵਾਂ ਦਿਨ ਹੋ ਗਿਆ ਹੈ। ਅਜਿਹੇ 'ਚ ਹਰ ਕੋਈ ਕਿਸਾਨਾਂ ਦੀ ਸਲਾਮਤੀ ਤੇ ਉਨ੍ਹਾਂ ਦੇ ਹੱਕ 'ਚ ਫੈਸਲਾ ਆਉਣ ਦੀਆਂ ਅਰਦਾਸਾਂ ਕਰ ਰਿਹਾ ਹੈ। ਪ੍ਰਦਰਸ਼ਨਕਾਰੀ ਕਿਸਾਨਾਂ ਲਈ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕੀਤੀ ਗਈ। ਇਸ ਤੋਂ ਇਲਾਵਾ ਕਿਸਾਨ ਅੰਦੋਲਨ ਦੀ ਸਫਲਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਸਾਰੇ ਗੁਰਦੁਆਰਿਆਂ ਵਿੱਚ ਅਰਦਾਸ ਕੀਤੀ ਜਾਏਗੀ। ਪੰਜਾਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਹੀ ਕਿਸਾਨੀ ਲਹਿਰ ਦੀ ਹਮਾਇਤ ਕਰ ਰਹੀ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਕੇਂਦਰ ਨੂੰ ਬੇਨਤੀ ਕੀਤੀ ਹੈ ਕਿ ਉਹ ਕਿਸਾਨਾਂ ਦੀ ਗੱਲ ਸੁਣਨ। 8 ਦਸੰਬਰ ਨੂੰ ਹੋਏ ਭਾਰਤ ਬੰਦ ਨੂੰ ਵੀ ਸ਼੍ਰੋਮਣੀ ਕਮੇਟੀ ਨੇ ਸਮਰਥਨ ਦਿੱਤਾ ਸੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਮੇਟੀ ਕਿਸਾਨਾਂ ਦੇ ਸੰਘਰਸ਼ ਵਿੱਚ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ। ਐਸਜੀਪੀਸੀ ਸੱਚਖੰਡ ਕੈਂਪਸ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਵਿਖੇ ਵੀ ਕਿਸਾਨਾਂ ਲਈ ਅਰਦਾਸ ਕੀਤੀ ਗਈ। ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ 8 ਦਸੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਸਾਰੇ ਪ੍ਰਬੰਧਕੀ ਦਫ਼ਤਰ, ਧਰਮ ਪ੍ਰਚਾਰ ਕਮੇਟੀ ਦਫ਼ਤਰਾਂ ਅਤੇ ਸਿੱਖ ਇਤਿਹਾਸ ਬੋਰਡਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਚੇਅਰਪਰਸਨ ਬੀਬੀ ਜਗੀਰ ਕੌਰ ਨੇ ਖੇਤੀਬਾੜੀ ਕਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਮਰਨ ਵਾਲੇ ਸੱਤ ਕਿਸਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਸੀ। ਸ਼੍ਰੋਮਣੀ ਕਮੇਟੀ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਹੀਆਂ ਔਰਤਾਂ ਲਈ ਮੋਬਾਈਲ, ਪਖਾਨੇ ਤੇ ਬਾਥਰੂਮ ਮੁਹੱਈਆ ਕਰਵਾਉਣ ਲਈ ਧਰਨੇ ਵਾਲੀਆਂ ਥਾਵਾਂ ‘ਤੇ ਵਿਸ਼ੇਸ਼ ਬੱਸਾਂ ਭੇਜੇਗੀ। ਹਰ ਬੱਸ 'ਚ 14 ਟਾਇਲਟ ਅਤੇ ਬਾਥਰੂਮ ਹੋਣਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















