ਸੰਗਰੂਰ ਦੇ ਪੁਲਿਸ ਕਪਤਾਲ ਸੰਦੀਪ ਗਰਗ ਨੇ ਦੱਸਿਆ ਕਿ ਮੂਸੇਵਾਲਾ ਖ਼ਿਲਾਫ਼ ਆਰਮਜ਼ ਐਕਟ ਦੀਆਂ ਧਰਾਵਾਂ 25 ਤੇ 30 ਦਾ ਵਾਧਾ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਉਸ ਖ਼ਿਲਾਫ਼ ਆਫ਼ਤ ਪ੍ਰਬੰਧਨ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਜੋ ਜ਼ਮਾਨਤਯੋਗ ਸੀ ਪਰ ਅਸਲਾ ਐਕਟ ਦੀਆਂ ਧਾਰਾਵਾਂ ਦੀ ਉਲੰਘਣਾ ਗ਼ੈਰ-ਜ਼ਮਾਨਤਯੋਗ ਹਨ।
ਇਹ ਵੀ ਪੜ੍ਹੋ: ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਨੂੰ AK-47 ਚਲਾਉਣੀ ਸਿਖਾਈ?
ਜ਼ਿਕਰਯੋਗ ਹੈ ਕਿ ਚਾਰ ਮਈ ਨੂੰ ਬਰਨਾਲਾ ਨੇੜੇ ਬਡਬਰ ਪੰਜਾਬ ਪੁਲਿਸ ਦੀ ਸ਼ੂਟਿੰਗ ਰੇਂਜ ਸਿੱਧੂ ਮੂਸੇਵਾਲਾ ਵੱਲੋਂ ਕਥਿਤ ਤੌਰ 'ਤੇ ਏਕੇ 47 ਨਾਲ ਗੋਲ਼ੀਆਂ ਚਲਾਉਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ। ਇਸ ਉਪਰੰਤ ਸੰਗਰੂਰ ਸਥਿਤ ਲੱਡਾ ਕੋਠੀ ਸ਼ੂਟਿੰਗ ਰੇਂਜ ਵਿੱਚ ਵੀ ਮੂਸੇਵਾਲਾ ਵੱਲੋਂ ਕਥਿਤ ਤੌਰ 'ਤੇ ਆਪਣੇ ਨਿੱਜੀ ਪਿਸਤੌਲ ਨਾਲ ਗੋਲ਼ੀਆਂ ਚਲਾਉਣ ਦੀ ਵੀਡੀਓ ਵੀ ਵਾਇਰਲ ਹੋਈ ਸੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਸਿੱਧੂ ਦੇ ਗੋਲ਼ੀਆਂ ਚਲਾਉਣ ਦੇ ਮਾਮਲੇ ਵਿੱਚ ਸੰਗਰੂਰ ਦੇ ਡੀਐਸਪੀ (ਹੈੱਡਕੁਆਟਰਜ਼) ਦਲਜੀਤ ਸਿੰਘ ਵਿਰਕ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਪਰ ਕੇਸ ਵਿੱਚ ਕੀਤੇ ਤਾਜ਼ਾ ਬਦਲਾਅ ਸਿਰਫ ਸਬ ਇੰਸਪੈਕਟਰ ਬਲਕਾਰ ਸਿੰਘ, ਹੈੱਡ ਕਾਂਸਟੇਬਲ ਗੁਰਜਿੰਦਰ ਸਿੰਘ, ਕਾਂਸਟੇਬਲ ਜਸਵੀਰ ਸਿੰਘ, ਹਰਵਿੰਦਰ ਸਿੰਘ ਤੋਂ ਇਲਾਵਾ ਤਿੰਨ ਹੋਰਨਾਂ ਖ਼ਿਲਾਫ਼ ਕੀਤੇ ਗਏ ਹਨ।
ਦੇਖੋ ਵੀਡੀਓ-