ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਨਾਲ ਜੰਗ ਲਈ ਫੌਜ ਨੇ ਸੰਭਾਲਿਆ ਫਰੰਟ

ਕੋਰੋਨਾ ਦੇ ਕਹਿਰ ਵਿੱਚ ਭਾਰਤੀ ਫੌਜ ਨੇ ਪੰਜਾਬ ਦੀ ਬਾਂਹ ਫੜੀ ਹੈ। ਭਾਰਤੀ ਫੌਜ ਨੇ ਕੋਵਿਡ ਮਹਾਮਾਰੀ ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਮਦਦ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਨੂੰ ਜੰਗ ਵਰਗੀ ਸਥਿਤੀ ਦੱਸਦਿਆਂ ਭਾਰਤੀ ਫੌਜ ਨੂੰ ਸਹਾਇਤਾ ਦੀ ਅਪੀਲ ਕੀਤੀ ਸੀ।

ਚੰਡੀਗੜ੍ਹ: ਕੋਰੋਨਾ ਦੇ ਕਹਿਰ ਵਿੱਚ ਭਾਰਤੀ ਫੌਜ ਨੇ ਪੰਜਾਬ ਦੀ ਬਾਂਹ ਫੜੀ ਹੈ। ਭਾਰਤੀ ਫੌਜ ਨੇ ਕੋਵਿਡ ਮਹਾਮਾਰੀ ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਮਦਦ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਨੂੰ ਜੰਗ ਵਰਗੀ ਸਥਿਤੀ ਦੱਸਦਿਆਂ ਭਾਰਤੀ ਫੌਜ ਨੂੰ ਸਹਾਇਤਾ ਦੀ ਅਪੀਲ ਕੀਤੀ ਸੀ।

ਕੈਪਟਨ ਦੀ ਅਪੀਲ 'ਤੇ ਭਾਰਤੀ ਫੌਜ ਦੀ ਪੱਛਮੀ ਕਮਾਂਡ ਨੇ ਮੈਡੀਕਲ ਸੇਵਾਵਾਂ ਦੇਣ ਸਮੇਤ ਹਰ ਸੰਭਵ ਮਦਦ ਦੀ ਪੇਸ਼ਕਸ਼ ਕੀਤੀ ਜਿਸ ’ਚ ਪੰਜਾਬ ਵਿੱਚ ਬੰਦ ਪਏ ਪੁਰਾਣੇ ਆਕਸੀਜਨ ਪਲਾਟਾਂ ਨੂੰ ਚਾਲੂ ਕਰਨਾ ਵੀ ਸ਼ਾਮਲ ਹੈ। ਇਸ ਵੇਲੇ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਕੋਵਿਡ ਵਾਰਡ ਵਿੱਚ ਮਰੀਜ਼ਾਂ ਦੀ ਸੰਭਾਲ ਲਈ ਭਾਰਤੀ ਸੈਨਾ ਦੇ 30 ਜਵਾਨ ਤਾਇਨਾਤ ਹਨ।

ਪੱਛਮੀ ਕਮਾਂਡ ਦੇ ਜੀਓਸੀ-ਇਨ-ਸੀ ਲੈਫਟੀਨੈਂਟ ਜਨਰਲ ਆਰਪੀ ਸਿੰਘ ਨੇ ਸੀਨੀਅਰ ਕਮਾਂਡ ਅਧਿਕਾਰੀਆਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਰਚੁਅਲ ਮੀਟਿੰਗ ਦੌਰਾਨ ਪ੍ਰਸਤਾਵਿਤ 100 ਬੈੱਡਾਂ ਵਾਲੇ ਕੋਵਿਡ ਸੈਂਟਰ ਨੂੰ ਚਲਾਉਣ ਲਈ ਸਟਾਫ ਮੁਹੱਈਆ ਕਰਵਾਉਣ ਦੀ ਪੇਸ਼ਕਸ਼ ਵੀ ਕੀਤੀ। ਫ਼ੌਜ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਉਹ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਨੂੰ ਹਰ ਸੰਭਵ ਸਹਾਇਤਾ ਦੇਣਗੇ।

ਲੈਫਟੀਨੈਂਟ ਜਨਰਲ ਆਰਪੀ ਸਿੰਘ ਨੇ ਦੱਸਿਆ ਕਿ ਕਮਾਂਡ ਸੈਂਟਰ ਵੱਲੋਂ ਤਕਨੀਕੀ ਤੇ ਮਾਹਿਰਾਂ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਸ਼ਹਿਰੀ ਅਮਲੇ ਦੀ ਸਹਾਇਤੀ ਲਈ 15 ਸਿਖਲਾਈ ਪ੍ਰਾਪਤ ਨਰਸਾਂ ਨੂੰ ਪਹਿਲਾਂ ਹੀ ਪਟਿਆਲਾ ਭੇਜਿਆ ਗਿਆ ਹੈ। ਇਸੇ ਤਰ੍ਹਾਂ ਮਾਹਿਰਾਂ ਨੂੰ ਮੌਜੂਦਾ ਉਦਯੋਗਿਕ ਇਕਾਈਆਂ ’ਚ ਬੰਦ ਪਏ ਆਕਸੀਜਨ ਪਲਾਂਟਾਂ ਦਾ ਦੌਰਾ ਕਰਨ ਲਈ ਭੇਜਿਆ ਜਾਵੇਗਾ।

ਮੁੱਖ ਮੰਤਰੀ ਨੇ ਮਗਰੋਂ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਤੇ ਡਾਕਟਰੀ ਮਾਹਿਰਾਂ ਨਾਲ ਸਮੀਖਿਆ ਮੀਟਿੰਗ ਵਿੱਚ ਕਿਹਾ ਕਿ ਰਾਜ ਸਰਕਾਰ ਸੀਮਾ ਸੁਰੱਖਿਆ ਬਲ (ਬੀਐਸਐਫ) ਰਾਹੀਂ ਮਨੁੱਖੀ ਸ਼ਕਤੀ ਅਤੇ ਆਈਸੀਯੂ ਬੈੱਡ ਮੁਹੱਈਆ ਕਰਾਉਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਵੀ ਪਹੁੰਚ ਕਰ ਰਹੀ ਹੈ।

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget