ਪੜਚੋਲ ਕਰੋ
Advertisement
ਹੇਮੰਤ ਦੇ ਸਹੁੰ ਚੁੱਕ ਸਮਾਰੋਹ 'ਚ ਸ਼ਾਮਲ ਹੋਣਗੇ ਪ੍ਰਣਬ ਮੁਖਰਜੀ ਅਤੇ ਰਾਹੁਲ ਗਾਂਧੀ ਸਣੇ ਕਈ ਰਾਜਨੀਤਿਕ ਅਹੁਦੇਦਾਰ
ਝਾਰਖੰਡ ਦੇ ਵੱਡੇ ਸਿਆਸਤਦਾਨ ਸ਼ਿਬੂ ਸੋਰੇਨ ਦੇ ਪੁੱਤਰ ਹੇਮੰਤ ਸੋਰੇਨ ਸੂਬੇ ਦੇ 11ਵੇਂ ਮੁੱਖ ਮੰਤਰੀ ਬਣਨ ਜਾ ਰਿਹੇ ਹਨ। ਉਨ੍ਹਾਂ ਦਾ ਸਹੁੰ ਚੁੱਕ ਸਮਾਰੋਹ 29 ਦਸੰਬਰ ਨੂੰ ਹੋਣਾ ਹੈ।
ਰਾਂਚੀ: 29 ਦਸੰਬਰ ਨੂੰ ਝਾਰਖੰਡ ਤੋਂ ਨਾਮਜ਼ਦ ਮੁੱਖ ਮੰਤਰੀ ਹੇਮੰਤ ਸੋਰੇਨ ਦੇ ਸਹੁੰ ਚੁੱਕ ਸਮਾਰੋਹ 'ਚ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਤੋਂ ਇਲਾਵਾ ਉਧਵ ਠਾਕਰੇ, ਮਮਤਾ ਬੈਨਰਜੀ ਅਤੇ ਅਰਵਿੰਦ ਕੇਜਰੀਵਾਲ ਸਣੇ ਕਈ ਸੂਬਿਆਂ ਦੇ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਮੌਜੂਦ ਰਹਿਣਗੇ। ਹੇਮੰਤ ਸੋਰੇਨ ਝਾਰਖੰਡ ਦੇ ਮੁਕਤੀ ਮੋਰਚੇ ਦੇ ਕਾਰਜਕਾਰੀ ਚੇਅਰਮੈਨ ਵਜੋਂ ਜਾਣੇ ਜਾਂਦੇ ਹਨ। ਸੋਰੇਨ ਸਾਬਕਾ ਕੇਂਦਰੀ ਮੰਤਰੀ ਅਤੇ ਕਬਾਇਲੀ ਨੇਤਾ ਸ਼ਿੱਬੂ ਸੋਰੇਨ ਦੇ ਬੇਟੇ ਹਨ।
ਝਾਰਖੰਡ ਮੁਕਤੀ ਮੋਰਚੇ ਦੇ ਬੁਲਾਰੇ ਅਤੇ ਜਨਰਲ ਸਕੱਤਰ ਸੁਪ੍ਰੀਓ ਭੱਟਾਚਾਰੀਆ ਨੇ ਸ਼ੁੱਕਰਵਾਰ ਨੂੰ ਇੱਥੇ ਇੱਕ ਭਾਸ਼ਣ 'ਚ ਦੱਸਿਆ ਕਿ ਹੇਮੰਤ ਸੋਰੇਨ ਦੇ ਸਹੁੰ ਚੁੱਕ ਸਮਾਰੋਹ ਨੂੰ ਇਤਿਹਾਸਕ ਬਣਾਉਣ ਲਈ ਪ੍ਰਧਾਨ ਮੰਤਰੀ, ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ, ਵੱਡੇ ਨੇਤਾਵਾਂ ਅਤੇ ਸਤਿਕਾਰਯੋਗ ਲੋਕਾਂ ਨੂੰ ਸੱਦਾ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਕਾਂਗਰਸ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਪਵਾਰ, ਬਸਪਾ ਪ੍ਰਧਾਨ ਮਾਇਆਵਤੀ, ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ, ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐਚਡੀ ਕੁਮਾਰਸਵਾਮੀ ਅਤੇ ਅਹਿਮਦ ਪਟੇਲ ਪ੍ਰੋਗਰਾਮ 'ਚ ਸ਼ਾਮਲ ਹੋਣ ਲਈ ਸਹਿਮਤ ਹੋਏ ਹਨ।
ਉਨ੍ਹਾਂ ਦੱਸਿਆ ਕਿ ਹੇਮੰਤ ਸੋਰੇਨ ਦੀ ਸਹੁੰ ਚੁੱਕਣ ਦਾ ਪ੍ਰੋਗਰਾਮ 29 ਦਸੰਬਰ ਨੂੰ ਦੁਪਹਿਰ 2 ਵਜੇ ਇੱਥੋਂ ਦੇ ਮੋਹਾਬਾਦੀ ਗਰਾਉਂਡ 'ਚ ਆਯੋਜਿਤ ਕੀਤਾ ਜਾਵੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲਾਈਫਸਟਾਈਲ
ਵਿਸ਼ਵ
ਪੰਜਾਬ
ਪੰਜਾਬ
Advertisement