ਪੜਚੋਲ ਕਰੋ
(Source: ECI/ABP News)
ਕਿਸਾਨਾਂ ਨੂੰ ਰੋਕਣ ਲਈ ਦਫਾ 144 ਲਾਗੂ, ਸੈਂਕੜੇ ਕਿਸਾਨ ਹਿਰਾਸਤ 'ਚ ਲਏ
ਪੰਜਾਬ ਦੇ ਕਿਸਾਨਾਂ ਵੱਲੋਂ 'ਦਿੱਲੀ ਚਲੋ' ਅੰਦੋਲਨ ਦੀਆਂ ਪੂਰੀਆਂ ਤਿਆਰੀਆਂ ਹਨ ਤੇ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਵੱਲ ਰਵਾਨਾ ਹੋ ਰਹੇ ਹਨ। ਅਜਿਹੇ 'ਚ ਗੁਆਂਢੀ ਭਾਜਪਾ ਸ਼ਾਸਤ ਹਰਿਆਣਾ ਨੇ ਪ੍ਰਦਰਸ਼ਨਕਾਰੀਆਂ ਦੇ ਇਕੱਠ ਨੂੰ ਰੋਕਣ ਲਈ ਸੀਆਰਪੀਸੀ ਦੀ ਧਾਰਾ 144 ਲਾਗੂ ਕੀਤੀ ਹੈ।
![ਕਿਸਾਨਾਂ ਨੂੰ ਰੋਕਣ ਲਈ ਦਫਾ 144 ਲਾਗੂ, ਸੈਂਕੜੇ ਕਿਸਾਨ ਹਿਰਾਸਤ 'ਚ ਲਏ Article 144 enforced to stop farmers in Haryana, hundreds of farmers detained ਕਿਸਾਨਾਂ ਨੂੰ ਰੋਕਣ ਲਈ ਦਫਾ 144 ਲਾਗੂ, ਸੈਂਕੜੇ ਕਿਸਾਨ ਹਿਰਾਸਤ 'ਚ ਲਏ](https://static.abplive.com/wp-content/uploads/sites/5/2020/11/25181123/Farmers.jpg?impolicy=abp_cdn&imwidth=1200&height=675)
ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ ਵੱਲੋਂ 'ਦਿੱਲੀ ਚਲੋ' ਅੰਦੋਲਨ ਦੀਆਂ ਪੂਰੀਆਂ ਤਿਆਰੀਆਂ ਹਨ ਤੇ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਵੱਲ ਰਵਾਨਾ ਹੋ ਰਹੇ ਹਨ। ਅਜਿਹੇ 'ਚ ਗੁਆਂਢੀ ਭਾਜਪਾ ਸ਼ਾਸਤ ਹਰਿਆਣਾ ਨੇ ਪ੍ਰਦਰਸ਼ਨਕਾਰੀਆਂ ਦੇ ਇਕੱਠ ਨੂੰ ਰੋਕਣ ਲਈ ਸੀਆਰਪੀਸੀ ਦੀ ਧਾਰਾ 144 ਲਾਗੂ ਕੀਤੀ ਹੈ।
ਇਸ ਦੇ ਨਾਲ ਹੀ ਪੁਲਿਸ ਨੇ ਸੂਬੇ ਤੋਂ ਤਕਰੀਬਨ 100 ਕਿਸਾਨ ਨੇਤਾਵਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਦੇ ਅੰਦਾਜ਼ੇ ਅਨੁਸਾਰ, 26 ਨਵੰਬਰ ਤੋਂ 'ਦਿੱਲੀ ਚਲੋ' ਅੰਦੋਲਨ ਦੇ ਹਿੱਸੇ ਵਜੋਂ ਪੰਜਾਬ ਤੋਂ ਤਕਰੀਬਨ 2,00,000 ਕਿਸਾਨ ਦਿੱਲੀ ਲਈ ਰਵਾਨਾ ਹੋਣ ਵਾਲੇ ਹਨ।
ਸਾਵਧਾਨ! ਕਿਸਾਨਾਂ ਵੱਲੋਂ ਦਿੱਲੀ 'ਤੇ ਚੜ੍ਹਾਈ, 2 ਵਜੇ ਮਗਰੋਂ ਮੁੱਖ ਮਾਰਗਾਂ 'ਤੇ ਲੱਗ ਸਕਦਾ ਜਾਮ
ਪੰਜਾਬ ਦੇ ਸੈਂਕੜੇ ਕਿਸਾਨ ਬੁੱਧਵਾਰ ਸਵੇਰੇ ਹਰਿਆਣਾ ਦੇ ਨਾਲ ਲੱਗਦੀ ਅੰਤਰਰਾਜੀ ਸਰਹੱਦ 'ਤੇ ਇਕੱਠੇ ਹੋਣੇ ਸ਼ੁਰੂ ਹੋ ਗਏ, ਜਿਥੇ ਕਿਸਾਨਾਂ 3 ਖੇਤੀ ਕਨੂੰਨਾਂ ਦੇ ਵਿਰੋਧ 'ਚ 'ਦਿੱਲੀ ਚਲੋ' ਅੰਦੋਲਨ ਤਹਿਤ ਰਾਸ਼ਟਰੀ ਰਾਜਧਾਨੀ ਦਿੱਲੀ ਵੱਲ ਜਾਣ ਤੋਂ ਰੋਕ ਦਿੱਤਾ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਵਿਸ਼ਵ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)