ਕੇਜਰੀਵਾਲ 16 ਫਰਵਰੀ ਨੂੰ ਰਾਮਲੀਲਾ ਮੈਦਾਨ 'ਚ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ, ਤਿਆਰੀਆਂ ਸ਼ੁਰੂ
ਏਬੀਪੀ ਸਾਂਝਾ | 12 Feb 2020 01:13 PM (IST)
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ 16 ਫਰਵਰੀ ਨੂੰ ਰਾਮ ਲੀਲਾ ਮੈਦਾਨ ਵਿਚ ਤੀਜੀ ਵਾਰ ਮੁੱਖ ਮੰਤਰੀ ਦੀ ਸਹੁੰ ਚੁੱਕਣਗੇ। ਉਸ ਤੋਂ ਪਹਿਲਾਂ ਅੱਜ ਕੇਜਰੀਵਾਲ ‘ਆਪ’ ਵਿਧਾਇਕ ਦਲ ਦੇ ਨੇਤਾ ਵਜੋਂ ਚੁਣੇ ਜਾਣਗੇ।
ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਨੇਤਾ ਰਮਨੀਵਾਸ ਗੋਇਲ ਨੇ ਪੁਸ਼ਟੀ ਕੀਤੀ ਹੈ ਕਿ 16 ਫਰਵਰੀ ਨੂੰ ਕੇਜਰੀਵਾਲ ਤੀਜੀ ਵਾਰ ਰਾਮਲੀਲਾ ਮੈਦਾਨ ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਕੇਜਰੀਵਾਲ ਦੇ ਨਾਲ ਉਨ੍ਹਾਂ ਦੀ ਨਵੀਂ ਸਰਕਾਰ ਦੇ ਮੰਤਰੀ ਵੀ ਉਸੇ ਦਿਨ ਸਹੁੰ ਚੁੱਕਣਗੇ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਬੈਠਕ 'ਚ ਅਰਵਿੰਦ ਕੇਜਰੀਵਾਲ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਮਨੀਸ਼ ਸਿਸੋਦੀਆ ਨੇ ਅਰਵਿੰਦ ਕੇਜਰੀਵਾਲ ਦੇ ਸਮਰਥਨ 'ਚ ਪ੍ਰਸਤਾਅ ਰੱਖੀਆ, ਜਿਸ ਦੇ ਸਮਰਥਨ ਵਿਚ ਸਾਰੇ ਵਿਧਾਇਕ ਸਹਿਮਤ ਹੋਏ। ਦਿੱਲੀ ਚੋਣ ਇੰਚਾਰਜ ਸੰਜੇ ਸਿੰਘ ਅਤੇ ਪੰਕਜ ਗੁਪਤਾ ਇਸ ਮੀਟਿੰਗ ਦੇ ਨਿਰੀਖਕ ਸੀ। ਇਸਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਬਣਾਉਣ ਦਾ ਪ੍ਰਸਤਾਵ ਦਿੱਤਾ ਗਿਆ ਸੀ, ਜਿਸ 'ਤੇ ਵਿਧਾਇਕਾਂ ਨੇ ਇੱਕ ਵੋਟ ਨਾਲ ਸਹਿਮਤੀ ਜਤਾਈ।