ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਅਗਲੇ ਕੁਝ ਹੀ ਘੰਟਿਆਂ 'ਚ ਸਭ ਦੇ ਸਾਹਮਣੇ ਹੋਣਗੇ। ਵੋਟਾਂ ਦੀ ਗਿਣਤੀ ਜਾਰੀ ਹੈ। ਸਾਰੇ 70 ਵਿਧਾਨ ਸਭਾ ਸੀਟਾਂ ਦੇ ਰੁਝਾਨ ਆ ਚੁੱਕੇ ਹਨ। ਸ਼ੁਰੂਆਤੀ ਰੁਝਾਨਾਂ ਮੁਤਾਬਕ ਆਮ ਆਦਮੀ ਪਾਰਟੀ ਇੱਕ ਵਾਰ ਫਿਰ ਦਿੱਲੀ 'ਚ ਸਰਕਾਰ ਬਣਾਉਣ ਜਾ ਰਹੀ ਹੈ। 'ਆਪ' ਦੀਆਂ ਕਰੀਬ 50 ਤੇ ਭਾਰਤੀ ਜਨਤਾ ਪਾਰਟੀ ਕਰੀਬ 20 ਸੀਟਾਂ 'ਤੇ ਅੱਗੇ ਚੱਲ ਰਹੇ ਹਨ।

ਕਾਂਗਰਸ ਉਮੀਦਵਾਰ ਸਾਰੀਆਂ ਸੀਟਾਂ 'ਤੇ ਪਿੱਛੇ ਚੱਲ ਰਹੇ ਹਨ। ਚੋਣਾਂ ਦੇ ਨਤੀਜਿਆਂ ਤੋਂ ਇਲਾਵਾ ਅੱਜ ਦਾ ਦਿਨ ਕੇਜਰੀਵਾਲ ਲਈ ਬੇਹੱਦ ਖ਼ਾਸ ਹੈ। ਦਰਅਸਲ ਅੱਜ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਦਾ ਜਨਮ ਦਿਨ ਹੈ ਤੇ ਮੁੱਖ ਮੰਤਰੀ ਆਪਣੀ ਪਤਨੀ ਨੂੰ ਜਿੱਤ ਦਾ ਤੋਹਫ਼ਾ ਦੇਣ ਜਾ ਰਹੇ ਹਨ।

ਆਮ ਆਦਮੀ ਪਾਰਟੀ ਦੀ ਸੰਭਾਵਤ ਜਿੱਤ 'ਤੇ ਸੁਨੀਤਾ ਕੇਜਰੀਵਾਲ ਦੇ ਜਨਮ ਦਿਨ ਦਾ ਜਸ਼ਨ ਦੁਗਣਾ ਹੋ ਗਿਆ ਹੈ। ਅਰਵਿੰਦ ਕੇਜਰੀਵਾਲ ਦੇ ਘਰ 'ਚ 'ਆਪ' ਵਰਕਰ ਪਹੁੰਚ ਰਹੇ ਹਨ। ਉਹ ਮੁੱਖ ਮੰਤਰੀ ਨੂੰ ਜਿੱਤ ਦੀ ਤੇ ਉਨ੍ਹਾਂ ਦੀ ਪਤਨੀ ਨੂੰ ਜਨਮ ਦਿਨ ਦੀ ਵਧਾਈ ਦੇ ਰਹੇ ਹਨ।