ਪੜਚੋਲ ਕਰੋ
Advertisement
ਦੂਜੀ ਵਾਰ ਮੁੱਖ ਮੰਤਰੀ ਬਣਦਿਆਂ ਹੀ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਕੇਜਰੀਵਾਲ, ਸ਼ਾਹੀਨ ਬਾਗ 'ਤੇ ਵੱਡਾ ਬਿਆਨ
ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ਼ਾਹੀਨ ਬਾਗ ਦੇ ਮੁੱਦੇ ‘ਤੇ ਦੋਹਾਂ ਨੇਤਾਵਾਂ ਵਿਚਾਲੇ ਕੋਈ ਗੱਲਬਾਤ ਨਹੀਂ ਹੋਈ। ਇਸ ਮੁਲਾਕਾਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਫਿਰ ਤੋਂ ਦਿੱਲੀ ਦੇ ਵਿਕਾਸ ਲਈ 24 ਘੰਟੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।
ਨਵੀਂ ਦਿੱਲੀ: ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ਼ਾਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਹੋਇਆ। ਦੋਵੇਂ ਸਹਿਮਤ ਹੋਏ ਕਿ ਉਹ ਇਕੱਠੇ ਦਿੱਲੀ ਲਈ ਕੰਮ ਕਰਨਗੇ। ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਇਹ ਬਹੁਤ ਚੰਗੀ ਤੇ ਸਾਰਥਕ ਮੁਲਾਕਾਤ ਸੀ।
ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕੇਜਰੀਵਾਲ ਸ਼ਾਹ ਨੂੰ ਪਹਿਲੀ ਵਾਰ ਮਿਲੇ। ਦੋਵੇਂ ਨੇਤਾ ਕਰੀਬ 15 ਮਿੰਟ ਲਈ ਮਿਲੇ। ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਕੇਜਰੀਵਾਲ ਨੇ ਟਵੀਟ ਕੀਤਾ, "ਮੈਂ ਮਾਣਯੋਗ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਮਿਲਿਆ। ਇਹ ਇੱਕ ਬਹੁਤ ਸਾਰਥਕ ਤੇ ਚੰਗੀ ਮੁਲਾਕਾਤ ਸੀ। ਦਿੱਲੀ ਨਾਲ ਜੁੜੇ ਕਈ ਮੁੱਦਿਆਂ 'ਤੇ ਵਿਚਾਰ ਵਟਾਂਦਰੇ ਹੋਏ। ਅਸੀਂ ਦੋਵੇਂ ਸਹਿਮਤ ਹੋਏ ਕਿ ਅਸੀਂ ਮਿਲ ਕੇ ਦਿੱਲੀ ਦੇ ਵਿਕਾਸ ਲਈ ਕੰਮ ਕਰਾਂਗੇ।”
ਕੇਜਰੀਵਾਲ ਨੇ ਕਿਹਾ ਕਿ ਨਵੀਂ ਸਰਕਾਰ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇੱਕ ਮਿੰਟ ਵੀ ਬਰਬਾਦ ਕੀਤੇ ਬਗੈਰ ਅਸੀਂ ਦੁਬਾਰਾ ਦਿੱਲੀ ਦੇ ਵਿਕਾਸ ਲਈ 24 ਘੰਟੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਪਿਛਲੇ ਪੰਜ ਸਾਲਾਂ ਦੇ ਮੁਕਾਬਲੇ ਤੇਜ਼ ਰਫਤਾਰ ਨਾਲ ਕੰਮ ਕੀਤਾ ਜਾਵੇਗਾ।Met Hon’ble Home Minister Sh Amit Shah ji. Had a very good and fruitful meeting. Discussed several issues related to Delhi. Both of us agreed that we will work together for development of Delhi
— Arvind Kejriwal (@ArvindKejriwal) February 19, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਕਾਰੋਬਾਰ
ਜਲੰਧਰ
ਪੰਜਾਬ
Advertisement